ਧਰਮਸ਼ਾਲਾਵਾਂ ਦੇ ਵਿਕਾਸ ਲਈ ਐੱਮਪੀ. ਕੋਟੇ 'ਚੋਂ 27 ਲੱਖ ਰੁਪਏ ਦੀ ਗ੍ਰਾਂਟ ਜਾਰੀ ਧਰਮਸ਼ਾਲਾਵਾਂ ਦੇ ਵਿਕਾਸ ਲਈ ਐੱਮਪੀ. ਕੋਟੇ 'ਚੋਂ 27 ਲੱਖ ਰੁਪਏ ਦੀ ਗ੍ਰਾਂਟ ਜਾਰੀ
Publish Date: Mon, 06 Jul 2026 05:07 PM (IST)
Updated Date: Mon, 06 Jul 2026 05:09 PM (IST)
ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ ਕੋਟਫੱਤਾ ਨਗਰ ਕੋਟਸ਼ਮੀਰ ਦੀਆਂ ਵੱਖ-ਵੱਖ ਧਰਮਸ਼ਾਲਾਵਾਂ ਦੇ ਸੁਧਾਰ ਅਤੇ ਵਿਕਾਸ ਕਾਰਜਾਂ ਨੂੰ ਗਤੀ ਦੇਣ ਲਈ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਨੇ ਆਪਣੇ ਐੱਮ.ਪੀ. ਕੋਟੇ ਵਿੱਚੋਂ 27 ਲੱਖ ਰੁਪਏ ਦੀ ਗ੍ਰਾਂਟ ਮਨਜ਼ੂਰ ਕੀਤੀ ਹੈ। ਇਹ ਰਾਸ਼ੀ ਨਵੀਂ ਬਣੀ ਨਗਰ ਪੰਚਾਇਤ ਰਾਹੀਂ ਨਗਰ ਦੀਆਂ ਸੱਤ ਧਰਮਸ਼ਾਲਾਵਾਂ ਵਿੱਚ ਲੋੜੀਂਦੇ ਵਿਕਾਸ ਕਾਰਜਾਂ ਲਈ ਵਰਤੀ ਜਾਵੇਗੀ।ਜਾਣਕਾਰੀ ਅਨੁਸਾਰ 13 ਵਾਰਡਾਂ ਵਾਲੀ ਨਗਰ ਪੰਚਾਇਤ ਦੇ ਅਕਾਲੀ ਦਲ ਨਾਲ ਸੰਬੰਧਤ ਕੌਂਸਲਰਾਂ ਦੇ ਵਫ਼ਦ ਨੇ ਸਰਕਲ ਪ੍ਰਧਾਨ ਨਿਰਮਲ ਸਿੰਘ ਨਿੰਮਾ ਦੀ ਅਗਵਾਈ ਹੇਠ ਬੀਬਾ ਹਰਸਿਮਰਤ ਕੌਰ ਬਾਦਲ ਨਾਲ ਮੁਲਾਕਾਤ ਕਰਕੇ ਧਰਮਸ਼ਾਲਾਵਾਂ ਦੀ ਖਸਤਾ ਹਾਲਤ ਤੋਂ ਜਾਣੂ ਕਰਵਾਇਆ ਅਤੇ ਉਨ੍ਹਾਂ ਦੇ ਨਵੀਨੀਕਰਨ ਲਈ ਵਿੱਤੀ ਸਹਾਇਤਾ ਦੀ ਮੰਗ ਕੀਤੀ। ਮੰਗ ਨੂੰ ਸਵੀਕਾਰਦਿਆਂ ਸੰਸਦ ਮੈਂਬਰ ਵੱਲੋਂ ਤੁਰੰਤ 27 ਲੱਖ ਰੁਪਏ ਦੀ ਗ੍ਰਾਂਟ ਮਨਜ਼ੂਰ ਕਰ ਦਿੱਤੀ ਗਈ। ਮਨਜ਼ੂਰ ਕੀਤੀ ਗ੍ਰਾਂਟ ਅਨੁਸਾਰ ਸ਼ਾਮ ਬਸਤੀ ਦੀ ਧਰਮਸ਼ਾਲਾ ਲਈ 5 ਲੱਖ ਰੁਪਏ, ਵਾਰਡ ਨੰਬਰ 1 ਅਤੇ 2 ਦੀ ਸਾਂਝੀ ਧਰਮਸ਼ਾਲਾ ਲਈ 5 ਲੱਖ ਰੁਪਏ, ਵਾਰਡ ਨੰਬਰ 8 ਦੀ ਧਰਮਸ਼ਾਲਾ ਲਈ 4 ਲੱਖ ਰੁਪਏ, ਗੁਲਾਬ ਕੀ ਪੱਤੀ ਵਿੱਚ ਵਾਰਡ ਨੰਬਰ 7 ਅਤੇ 9 ਦੀ ਸਾਂਝੀ ਧਰਮਸ਼ਾਲਾ ਲਈ 5 ਲੱਖ ਰੁਪਏ, ਵਾਰਡ ਨੰਬਰ 3 ਦੀਆਂ ਦੋ ਧਰਮਸ਼ਾਲਾਵਾਂ ਲਈ 4 ਲੱਖ ਰੁਪਏ ਅਤੇ ਵਾਰਡ ਨੰਬਰ 12 ਵਿੱਚ ਸਥਿਤ ਬੋਰੀਏ ਸਿੱਖਾਂ ਦੀ ਧਰਮਸ਼ਾਲਾ ਲਈ 4 ਲੱਖ ਰੁਪਏ ਜਾਰੀ ਕੀਤੇ ਗਏ ਹਨ। ਇਸ ਮੌਕੇ ਵੱਖ-ਵੱਖ ਵਾਰਡਾਂ ਦੇ ਕੌਂਸਲਰ ਅਤੇ ਉਨ੍ਹਾਂ ਦੇ ਨੁਮਾਇੰਦੇ ਵਾਰਡ ਨੰਬਰ 1 ਤੋਂ ਕੌਂਸਲਰ ਸੁਖਵਿੰਦਰ ਕੌਰ ਦੇ ਪਤੀ ਸਾਬਕਾ ਪੰਚ ਹਰਭਜਨ ਸਿੰਘ, ਵਾਰਡ ਨੰਬਰ 2 ਤੋਂ ਕੌਂਸਲਰ ਸੁਖਪਾਲ ਸਿੰਘ ਗ੍ਰੰਥੀ, ਵਾਰਡ ਨੰਬਰ 3 ਤੋਂ ਕੌਂਸਲਰ ਪ੍ਰੀਤੀ ਕੌਰ ਦੇ ਪਰਿਵਾਰਕ ਮੈਂਬਰ ਡਾ. ਗੁਰਨੈਬ ਸਿੰਘ, ਵਾਰਡ ਨੰਬਰ 5 ਤੋਂ ਨਿਰਮਲ ਸਿੰਘ ਨਿੰਮਾ ਦੀ ਮਾਤਾ ਜਸਵਿੰਦਰ ਕੌਰ, ਵਾਰਡ ਨੰਬਰ 6 ਤੋਂ ਕੌਂਸਲਰ ਪਰਮਜੀਤ ਸਿੰਘ ਪੰਮਾ, ਵਾਰਡ ਨੰਬਰ 7 ਤੋਂ ਕੌਂਸਲਰ ਮਨਜੀਤ ਕੌਰ ਦੇ ਪਤੀ ਸਵਰਨ ਸਿੰਘ ਸ਼ਰਨੀ, ਵਾਰਡ ਨੰਬਰ 8 ਤੋਂ ਕੌਂਸਲਰ ਰਾਮ ਸਿੰਘ ਮਾਨ, ਵਾਰਡ ਨੰਬਰ 9 ਤੋਂ ਕੌਂਸਲਰ ਜਸਦੀਪ ਕੌਰ ਦੇ ਪਤੀ ਮਨਪ੍ਰੀਤ ਸਿੰਘ ਮਨਾ, ਵਾਰਡ ਨੰਬਰ 12 ਤੋਂ ਕੌਂਸਲਰ ਸੰਦੀਪ ਸਿੰਘ ਸੰਧੂ ਅਤੇ ਵਾਰਡ ਨੰਬਰ 13 ਤੋਂ ਕੌਂਸਲਰ ਗੋਬਿੰਦ ਸਿੰਘ ਸਮੇਤ ਹੋਰ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ। ਉਨ੍ਹਾਂ ਨੇ ਧਰਮਸ਼ਾਲਾਵਾਂ ਦੇ ਵਿਕਾਸ ਲਈ ਗ੍ਰਾਂਟ ਜਾਰੀ ਕਰਨ ਤੇ ਬੀਬਾ ਹਰਸਿਮਰਤ ਕੌਰ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਸਮਾਜਿਕ ਗਤੀਵਿਧੀਆਂ ਲਈ ਵਰਤੀਆਂ ਜਾਂਦੀਆਂ ਧਰਮਸ਼ਾਲਾਵਾਂ ਦੀਆਂ ਸਹੂਲਤਾਂ ਵਿੱਚ ਮਹੱਤਵਪੂਰਨ ਸੁਧਾਰ ਹੋਵੇਗਾ।