ਨਸ਼ਿਆਂ ਦੀ ਰੋਕਥਾਮ ’ਚ ‘ਆਪ’ ਸਰਕਾਰ ਨਾਕਾਮ ਰਹੀ : ਗੁਰਬਾਜ਼ ਸਿੱਧੂ ਨਸ਼ਿਆਂ ਦੀ ਰੋਕਥਾਮ ਵਿੱਚ ਆਪ ਸਰਕਾਰ ਪੂਰੀ ਤਰ੍ਹਾਂ ਨਾਕਾਮ ਰਹੀ: ਗੁਰਬਾਜ਼ ਸਿੰਘ ਸਿੱਧੂ
Publish Date: Wed, 08 Jul 2026 04:51 PM (IST)
Updated Date: Thu, 09 Jul 2026 04:00 AM (IST)
ਨਸ਼ਿਆਂ ਦੀ ਰੋਕਥਾਮ ਵਿੱਚ ਆਪ ਸਰਕਾਰ ਪੂਰੀ ਤਰ੍ਹਾਂ ਨਾਕਾਮ ਰਹੀ: ਗੁਰਬਾਜ਼ ਸਿੰਘ ਸਿੱਧੂ ਫੋਟੋ:6 ਕੈਪਸ਼ਨ: ਤਲਵੰਡੀ ਸਾਬੋ ਵਿਖੇ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਕਾਂਗਰਸੀ ਨੌਜਵਾਨ ਆਗੂ ਗੁਰਬਾਜ਼ ਸਿੰਘ ਸਿੱਧੂ ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਤਲਵੰਡੀ ਸਾਬੋ : ਹਲਕਾ ਤਲਵੰਡੀ ਸਾਬੋ ਦੇ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਦੇ ਪੁੱਤਰ ਅਤੇ ਕਾਂਗਰਸ ਦੇ ਨੌਜਵਾਨ ਆਗੂ ਗੁਰਬਾਜ਼ ਸਿੰਘ ਸਿੱਧੂ ਨੇ ਦੋਸ਼ ਲਗਾਇਆ ਕਿ ਪੰਜਾਬ ਵਿੱਚ ਨਸ਼ਿਆਂ ਦੀ ਰੋਕਥਾਮ ਦੇ ਮੁੱਦੇ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਵਾਅਦਿਆਂ ਤੇ ਖਰੀ ਨਹੀਂ ਉਤਰੀ ਅਤੇ ਇਸ ਮਾਮਲੇ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਤਲਵੰਡੀ ਸਾਬੋ ਵਿੱਚ ਗੱਲਬਾਤ ਕਰਦਿਆਂ ਗੁਰਬਾਜ਼ ਸਿੰਘ ਸਿੱਧੂ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਨਸ਼ਾ ਖਤਮ ਕਰਨ ਦੇ ਵਾਅਦੇ ਕਰਕੇ ਸੱਤਾ ਵਿੱਚ ਆਈ ਸਰਕਾਰ ਦੇ ਕਾਰਜਕਾਲ ਦੌਰਾਨ ਵੀ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨਾਂ ਦੀਆਂ ਮੌਤਾਂ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਛੋਟੇ-ਮੋਟੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਕੇ ਆਪਣੀ ਜ਼ਿੰਮੇਵਾਰੀ ਪੂਰੀ ਹੋਣ ਦਾ ਦਾਅਵਾ ਕਰ ਰਹੀ ਹੈ, ਜਦਕਿ ਵੱਡੇ ਨਸ਼ਾ ਤਸਕਰਾਂ ਖ਼ਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਹੋਈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਨਸ਼ਿਆਂ ਤੋਂ ਪ੍ਰੇਸ਼ਾਨ ਪਰਿਵਾਰ ਹੁਣ ਸਰਕਾਰੀ ਸਮਾਗਮਾਂ ਦੌਰਾਨ ਵੀ ਖੁੱਲ੍ਹ ਕੇ ਆਪਣਾ ਦਰਦ ਬਿਆਨ ਕਰ ਰਹੇ ਹਨ ਅਤੇ ਸਰਕਾਰ ਤੋਂ ਰਾਸ਼ਨ ਦੀ ਬਜਾਏ ਨਸ਼ਿਆਂ ਤੇ ਸਖ਼ਤ ਰੋਕ ਲਗਾਉਣ ਦੀ ਮੰਗ ਕਰ ਰਹੇ ਹਨ। ਗੁਰਬਾਜ਼ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਬਚਾਉਣ ਲਈ ਸਰਕਾਰ ਨੂੰ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣੇ ਚਾਹੀਦੇ ਹਨ। ਇਸ ਤੋਂ ਪਹਿਲਾਂ ਗੁਰਬਾਜ਼ ਸਿੰਘ ਸਿੱਧੂ ਤਲਵੰਡੀ ਸਾਬੋ ਦੇ ਕਾਂਗਰਸੀ ਆਗੂ ਜਸਵੰਤ ਸਿੰਘ ਲੀਲਾ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਏ ਅਤੇ ਪਿੰਡ ਗਿਆਨਾ ਵਿਖੇ ਆਪਣੇ ਸਾਥੀ ਧਰਵਿੰਦਰ ਸਿੰਘ ਢਿੱਲੋਂ ਦੇ ਤਾਇਆ ਜਰਨੈਲ ਸਿੰਘ ਦੇ ਦੇਹਾਂਤ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਉਪਰੰਤ ਉਨ੍ਹਾਂ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਇਸ ਮੌਕੇ ਜੱਟ ਮਹਾਂ ਸਭਾ ਹਲਕਾ ਪ੍ਰਧਾਨ ਮਨਜੀਤ ਸਿੰਘ ਲਾਲੇਆਣਾ, ਜਸਪਾਲ ਸਿੰਘ ਪਾਲਾ (ਸਾਬਕਾ ਪ੍ਰਧਾਨ, ਬਲਾਕ ਕਾਂਗਰਸ ਰਾਮਾਂ), ਕ੍ਰਿਸ਼ਨ ਯਾਦਵ, ਹੈਪੀ ਬਹਿਮਣ, ਗੁਰਾਦਿੱਤਾ ਸਿੰਘ ਸੀਂਗੋ, ਤੇਜ ਰਾਮ ਸ਼ਰਮਾ, ਤਰਸੇਮ ਮਾਨਵਾਲਾ, ਗੁਰਜੀਤ ਰੋਮਾਣਾ ਸ਼ੇਖਪੁਰਾ, ਦਰਸ਼ਨ ਗਿੱਲ, ਜਸਪਾਲ ਭਗਵਾਨਪੁਰਾ, ਜੱਗਾ ਬੰਗੀ, ਚਰਨਜੀਤ ਸਿੰਘ ਕੋਟਬਖਤੂ ਅਤੇ ਕੁਲਦੀਪ ਰਾਇਲ ਸਮੇਤ ਹੋਰ ਕਾਂਗਰਸੀ ਆਗੂ ਹਾਜ਼ਰ ਸਨ।