ਕੁੱਟਮਾਰ ਦੇ ਦੋਸ਼ ਹੇਠ ਦੋ ਖਿਲਾਫ਼ ਕੇਸ ਦਰਜ
ਕੁੱਟਮਾਰ ਦੇ ਦੋਸ਼ ਹੇਠ ਦੋ ਖਿਲਾਫ਼ ਕੇਸ ਦਰਜ
Publish Date: Thu, 09 Jul 2026 05:15 PM (IST)
Updated Date: Thu, 09 Jul 2026 05:15 PM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ ਬਠਿੰਡਾ ਥਾਣਾ ਭਗਤਾ ਭਾਈਕਾ ਦੇ ਅਧੀਨ ਪੈਂਦੇ ਪਿੰਡ ਸਲਾਬਤਪੁਰਾ ਵਿਖੇ ਖੇਤ ਵਿੱਚ ਕੰਮ ਕਰਦੇ ਇਕ ਵਿਅਕਤੀ ਤੇ ਹਮਲਾ ਕਰਕੇ ਸੱਟਾਂ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸਲਾਬਤਪੁਰਾ ਦੇ ਨਿਵਾਸੀ ਇਕਬਾਲ ਸਿੰਘ ਪੁੱਤਰ ਬਲਦੇਵ ਸਿੰਘ ਨੇ ਦੱਸਿਆ ਕਿ ਲੰਘੀ 4 ਜੁਲਾਈ ਨੂੰ ਉਹ ਆਪਣੇ ਖੇਤ ਵਿਚ ਮੌਜੂਦ ਸੀ। ਇਸੇ ਦੌਰਾਨ ਪਿੰਡ ਦੇ ਹੀ ਰਹਿਣ ਵਾਲੇ ਜਸਪਾਲ ਸਿੰਘ ਪੁੱਤਰ ਬਲਦੇਵ ਸਿੰਘ ਅਤੇ ਆਕਾਸ਼ਦੀਪ ਸਿੰਘ ਪੁੱਤਰ ਜਸਪਾਲ ਸਿੰਘ ਮੋਟਰਸਾਈਕਲ ਤੇ ਸਵਾਰ ਹੋ ਕੇ ਉੱਥੇ ਆਏ। ਕਥਿਤ ਦੋਸ਼ੀਆਂ ਨੇ ਖੇਤ ਆਉਂਦਿਆਂ ਹੀ ਕਹੀ ਅਤੇ ਡਾਂਗ ਨਾਲ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਅਤੇ ਗੰਭੀਰ ਸੱਟਾਂ ਮਾਰੀਆਂ। ਪੁਲਿਸ ਨੇ ਪੀੜਤ ਦੇ ਬਿਆਨਾਂ ਤੇ ਕਥਿਤ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਮਾਮਲੇ ਦੀ ਜਾਂਚ ਕਰ ਰਹੇ ਹਨ।