ਸਾਬਕਾ ਪੰਚਾਇਤ ਮੈਂਬਰ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ
ਸਾਬਕਾ ਪੰਚਾਇਤ ਮੈਂਬਰ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ
Publish Date: Thu, 09 Jul 2026 05:16 PM (IST)
Updated Date: Thu, 09 Jul 2026 05:18 PM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ ਬਠਿੰਡਾ ਥਾਣਾ ਰਾਮਾ ਦੇ ਅਧੀਨ ਪੈਂਦੇ ਪਿੰਡ ਬੰਗੀ ਦੀਪਾ ਵਿਖੇ ਇਕ ਵਿਅਕਤੀ ਨੂੰ ਰਸਤੇ ਵਿਚ ਘੇਰ ਕੇ ਉਸ ਦੀ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਵਿੱਚ ਪੁਲਿਸ ਨੇ ਇਕ ਸਾਬਕਾ ਮੈਂਬਰ ਸਮੇਤ ਤਿੰਨ ਜਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨ ਵਿਚ ਖੁਸ਼ਦੀਪ ਸਿੰਘ ਪੁੱਤਰ ਲਾਭ ਸਿੰਘ ਨਿਵਾਸੀ ਬੰਗੀ ਰਘੂ ਨੇ ਦੱਸਿਆ ਕਿ ਲੰਘੀ 7 ਜੁਲਾਈ ਨੂੰ ਪਿੰਡ ਬੰਗੀ ਦੀਪਾ ਦੇ ਰਹਿਣ ਵਾਲੇ ਲਵਦੀਪ ਸਿੰਘ, ਸਾਬਕਾ ਮੈਂਬਰ ਮੰਤਾ ਸਿੰਘ ਅਤੇ ਇਕ ਹੋਰ ਅਣਪਛਾਤੇ ਵਿਅਕਤੀ ਨੇ ਉਸ ਨੂੰ ਰਸਤੇ ਵਿਚ ਰੋਕ ਲਿਆ ਤੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਸੱਟਾਂ ਮਾਰਨ ਤੋਂ ਬਾਅਦ ਕਥਿਤ ਦੋਸ਼ੀ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫ਼ਰਾਰ ਹੋ ਗਏ। ਰਾਮਾ ਪੁਲਿਸ ਨੇ ਮਾਮਲਾ ਦਰਜ ਕਰਕੇ ਸਹਾਇਕ ਥਾਣੇਦਾਰ ਗੁਰਤੇਜ ਸਿੰਘ ਨੂੰ ਅਗਲੇਰੀ ਕਾਰਵਾਈ ਸੌਂਪ ਦਿੱਤੀ ਹੈ।