- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੀਕੇਯੂ ਉਗਰਾਹਾਂ ਦੀ ਪਿੰਡ ਲਹਿਰਾ ਬੇਗਾ ਇਕਾਈ ਦੀ ਸਰਬਸੰਮਤੀ ਨਾਲ ਚੋਣ

27) ਭਾਕਿਯੂ ਉਗਰਾਹਾਂ ਦੀ ਨਵੀਂ ਇਕਾਈ ਦੀ ਚੋਣ ਮੌਕੇ ਨਵੇਂ ਚੁਣੇ ਅਹੁਦੇਦਾਰਾਂ ਦੇ ਨਾਲ ਆਗੂ।
ਹਰਮੇਲ ਸਾਗਰ, ਪੰਜਾਬੀ ਜਾਗਰਣ, ਭੁੱਚੋ ਮੰਡੀ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਪਿੰਡ ਲਹਿਰਾ ਬੇਗਾ ਇਕਾਈ ਦੀ ਚੋਣ ਯੂਨੀਅਨ ਦੇ ਬਲਾਕ ਨਥਾਣਾ ਆਗੂ ਸਿਮਰਜੀਤ ਸਿੰਘ, ਨਛੱਤਰ ਸਿੰਘ ਅਤੇ ਪਾਲ ਸਿੰਘ ਦੀ ਰੇਖ ਦੇਖ ਹੇਠ ਕਰਵਾਈ ਗਈ। ਚੋਣ ਦੌਰਾਨ ਪਿੰਡ ਪਿੰਡ ਵਿੱਚ ਇਕੱਠ ਕਰਕੇ ਕਿਸਾਨਾਂ ਦੀ ਸਰਬਸੰਮਤੀ ਨਾਲ ਨਵੀਂ ਕਮੇਟੀ ਦਾ ਗਠਨ ਕੀਤਾ ਗਿਆ। ਚੋਣ ਵਿੱਚ ਬਚਿੱਤਰ ਸਿੰਘ ਨੂੰ ਪ੍ਰਧਾਨ, ਮੱਘਰ ਸਿੰਘ ਨੂੰ ਜਨਰਲ ਸਕੱਤਰ, ਮੇਜਰ ਸਿੰਘ ਨੂੰ ਖ਼ਜ਼ਾਨਚੀ, ਰਘਵੀਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਬਲਵੀਰ ਸਿੰਘ ਨੂੰ ਮੀਤ ਪ੍ਰਧਾਨ ਅਤੇ ਸੁਖਮੰਦਰ ਸਿੰਘ ਤੇ ਸੋਹਣ ਸਿੰਘ ਨੂੰ ਕਮੇਟੀ ਮੈਂਬਰ ਚੁਣਿਆ ਗਿਆ। ਹਾਜ਼ਰ ਕਿਸਾਨਾਂ ਨੇ ਨਵੀਂ ਟੀਮ ਨੂੰ ਵਧਾਈ ਦਿੰਦਿਆਂ ਪਿੰਡ ਵਿੱਚ ਜਥੇਬੰਦੀ ਨੂੰ ਹੋਰ ਮਜ਼ਬੂਤ ਬਣਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਆਗੂ ਸਿਮਰਜੀਤ ਸਿੰਘ, ਨਛੱਤਰ ਸਿੰਘ ਅਤੇ ਅਜਨਪਾਲ ਸਿੰਘ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਲੰਬੇ ਸਮੇਂ ਤੋਂ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਆਮ ਲੋਕਾਂ ਦੇ ਹੱਕਾਂ ਲਈ ਨਿਰੰਤਰ ਸੰਘਰਸ਼ ਕਰਦੀ ਆ ਰਹੀ ਹੈ। ਜਥੇਬੰਦੀ ਵੱਲੋਂ ਫ਼ਸਲਾਂ ਦੇ ਲਾਹੇਵੰਦ ਭਾਅ, ਕਰਜ਼ਾ ਮੁਕਤੀ, ਬਿਜਲੀ, ਪਾਣੀ, ਜ਼ਮੀਨ, ਫ਼ਸਲ ਬੀਮਾ, ਸਰਕਾਰੀ ਨੀਤੀਆਂ ਨਾਲ ਸਬੰਧਤ ਮਸਲਿਆਂ ਅਤੇ ਲੋਕ ਹਿੱਤਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਹਮੇਸ਼ਾ ਲੋਕਤੰਤਰਕ ਅਤੇ ਸ਼ਾਂਤਮਈ ਢੰਗ ਨਾਲ ਆਵਾਜ਼ ਬੁਲੰਦ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਦਾ ਉਦੇਸ਼ ਕਿਸਾਨਾਂ ਅਤੇ ਮਜ਼ਦੂਰਾਂ ਦੀ ਏਕਤਾ ਨੂੰ ਮਜ਼ਬੂਤ ਕਰਨਾ ਅਤੇ ਹਰ ਵਰਗ ਦੇ ਹੱਕਾਂ ਦੀ ਰਾਖੀ ਲਈ ਸੰਘਰਸ਼ ਕਰਨਾ ਹੈ। ਉਨ੍ਹਾਂ ਅਪੀਲ ਕੀਤੀ ਕਿ ਵੱਧ ਤੋਂ ਵੱਧ ਕਿਸਾਨ, ਨੌਜਵਾਨ ਅਤੇ ਆਮ ਲੋਕ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨਾਲ ਜੁੜ ਕੇ ਜਥੇਬੰਦੀ ਨੂੰ ਹੋਰ ਮਜ਼ਬੂਤ ਬਣਾਉਣ, ਤਾਂ ਜੋ ਲੋਕਾਂ ਦੇ ਹੱਕਾਂ ਅਤੇ ਭਲਾਈ ਲਈ ਚੱਲ ਰਹੇ ਸੰਘਰਸ਼ਾਂ ਨੂੰ ਹੋਰ ਬੁਲੰਦ ਕੀਤਾ ਜਾ ਸਕੇ। ਨਵੇ-ਚੁਣੇ ਪ੍ਰਧਾਨ ਬਚਿੱਤਰ ਸਿੰਘ ਨੇ ਕਿਹਾ ਕਿ ਉਹ ਆਪਣੀ ਟੀਮ ਸਮੇਤ ਪਿੰਡ ਦੇ ਕਿਸਾਨਾਂ ਦੀ ਹਰ ਸਮੱਸਿਆ ਨੂੰ ਜਥੇਬੰਦੀ ਦੇ ਮੰਚ 'ਤੇ ਲੈ ਕੇ ਜਾਣਗੇ ਅਤੇ ਸੰਗਠਨ ਦੀਆਂ ਨੀਤੀਆਂ ਅਨੁਸਾਰ ਪੂਰੀ ਤਨਦੇਹੀ ਨਾਲ ਕੰਮ ਕਰਨਗੇ।