ਰਾਮਪੁਰਾ ਫੂਲ ਹਲਕੇ ’ਚ ਜਤਿੰਦਰ ਭੱਲਾ ਨੇ ਤੇਜ਼ ਕੀਤੀਆਂ ਸਿਆਸੀ ਸਰਗਰਮੀਆਂ ਰਾਮਪੁਰਾ ਫੂਲ ਹਲਕੇ ਵਿੱਚ ਜਤਿੰਦਰ ਭੱਲਾ ਨੇ ਤੇਜ਼ ਕੀਤੀਆਂ ਸਿਆਸੀ ਸਰਗਰਮੀਆਂ
Publish Date: Wed, 15 Jul 2026 06:09 PM (IST)
Updated Date: Thu, 16 Jul 2026 04:02 AM (IST)
* ਪਿੰਡਾਂ ਅਤੇ ਸ਼ਹਿਰਾਂ ਵਿੱਚ ਨੁੱਕੜ ਮੀਟਿੰਗਾਂ ਰਾਹੀਂ ਲੋਕਾਂ ਨਾਲ ਸਿੱਧਾ ਸੰਪਰਕ, ਸਰਕਾਰੀ ਸਕੀਮਾਂ ਬਾਰੇ ਕੀਤਾ ਜਾ ਰਿਹਾ ਜਾਗਰੂਕ ਫੋਟੋ:23 ਕੈਪਸ਼ਨ: ਰਾਮਪੁਰਾ ਸ਼ਹਿਰ ਵਿਚ ਨੁੱਕੜ ਮੀਟਿੰਗ ਦੌਰਾਨ ਚੇਅਰਮੈਨ ਜਤਿੰਦਰ ਸਿੰਘ ਭੱਲਾ। ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਰਾਮਪੁਰਾ ਫੂਲ : ਨਗਰ ਸੁਧਾਰ ਟਰੱਸਟ ਬਠਿੰਡਾ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਭੱਲਾ ਨੇ ਰਾਮਪੁਰਾ ਫੂਲ ਵਿਧਾਨ ਸਭਾ ਹਲਕੇ ’ਚ ਆਪਣੀਆਂ ਸਿਆਸੀ ਸਰਗਰਮੀਆਂ ਹੋਰ ਤੇਜ਼ ਕਰ ਦਿੱਤੀਆਂ ਹਨ। ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ, ਜਿਨ੍ਹਾਂ ਰਾਹੀਂ ਲੋਕਾਂ ਨਾਲ ਸਿੱਧਾ ਸੰਵਾਦ ਕਰਦੇ ਹੋਏ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਅਤੇ ਸਰਕਾਰ ਵੱਲੋਂ ਚਾਰ ਸਾਲਾਂ ਦੌਰਾਨ ਕੀਤੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਭੱਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਸਿੱਖਿਆ, ਸਿਹਤ, ਬਿਜਲੀ, ਭ੍ਰਿਸ਼ਟਾਚਾਰ ਖ਼ਿਲਾਫ਼ ਕਾਰਵਾਈ ਅਤੇ ਲੋਕ ਭਲਾਈ ਨਾਲ ਸਬੰਧਤ ਕਈ ਇਤਿਹਾਸਕ ਫ਼ੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਆਖ਼ਰੀ ਵਿਅਕਤੀ ਤੱਕ ਪਹੁੰਚੇ, ਇਸ ਲਈ ਪਾਰਟੀ ਵਰਕਰ ਘਰ-ਘਰ ਜਾ ਕੇ ਲੋਕਾਂ ਨੂੰ ਇਨ੍ਹਾਂ ਸਕੀਮਾਂ ਬਾਰੇ ਜਾਗਰੂਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਰਾਮਪੁਰਾ ਫੂਲ ਹਲਕਾ ਉਨ੍ਹਾਂ ਲਈ ਸਿਰਫ਼ ਇੱਕ ਸਿਆਸੀ ਖੇਤਰ ਨਹੀਂ, ਸਗੋਂ ਉਨ੍ਹਾਂ ਦਾ ਆਪਣਾ ਘਰ ਹੈ। ਉਹ ਲੰਬੇ ਸਮੇਂ ਤੋਂ ਹਲਕੇ ਦੇ ਲੋਕਾਂ ਨਾਲ ਜੁੜੇ ਹੋਏ ਹਨ ਅਤੇ ਹਰ ਸੁੱਖ-ਦੁੱਖ ਵਿੱਚ ਲੋਕਾਂ ਦੇ ਨਾਲ ਖੜ੍ਹੇ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦਾ ਪਿਆਰ ਅਤੇ ਵਿਸ਼ਵਾਸ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਉਹ ਇਸੇ ਭਰੋਸੇ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਲੋਕਾਂ ਵਿੱਚ ਵਿਚਰ ਰਹੇ ਹਨ। ਉਨ੍ਹਾਂ ਕਿਹਾ ਕਿ ਨੁੱਕੜ ਮੀਟਿੰਗਾਂ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਜਾ ਰਹੀਆਂ ਹਨ ਤੇ ਉਨ੍ਹਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਤੱਕ ਮਾਮਲੇ ਪਹੁੰਚਾਏ ਜਾ ਰਹੇ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਪਾਰਟੀ ਦੀ ਨੀਤੀ ਸਿਰਫ਼ ਚੋਣਾਂ ਵੇਲੇ ਲੋਕਾਂ ਤੱਕ ਪਹੁੰਚਣ ਦੀ ਨਹੀਂ, ਸਗੋਂ ਹਰ ਸਮੇਂ ਲੋਕਾਂ ਦੇ ਵਿਚ ਰਹਿ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸਮਝਣ ਅਤੇ ਹੱਲ ਕਰਵਾਉਣ ਦੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਵਿਕਾਸ ਲਈ ਨਵੀਂ ਸੋਚ ਨਾਲ ਕੰਮ ਕੀਤਾ ਹੈ ਅਤੇ ਲੋਕਾਂ ਦੇ ਟੈਕਸ ਦਾ ਪੈਸਾ ਲੋਕਾਂ ਦੀ ਭਲਾਈ ਲਈ ਖਰਚ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ’ਚ ਵੀ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਹੋਰ ਕਈ ਮਹੱਤਵਪੂਰਨ ਫ਼ੈਸਲੇ ਲਏ ਜਾਣਗੇ। ਜਤਿੰਦਰ ਸਿੰਘ ਭੱਲਾ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਅਤੇ ਸ਼ਹਿਰਾਂ ਵਿੱਚ ਵੱਧ ਤੋਂ ਵੱਧ ਲੋਕਾਂ ਨਾਲ ਸੰਪਰਕ ਕਰਕੇ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਲੋਕ ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਦੇਣ। ਉਨ੍ਹਾਂ ਕਿਹਾ ਕਿ ਜਦੋਂ ਲੋਕਾਂ ਨੂੰ ਸਰਕਾਰ ਵੱਲੋਂ ਕੀਤੇ ਕੰਮਾਂ ਦੀ ਸਹੀ ਜਾਣਕਾਰੀ ਮਿਲੇਗੀ ਤਾਂ ਉਹ ਵਿਕਾਸ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੀ ਰਾਜਨੀਤੀ ਨੂੰ ਹੋਰ ਮਜ਼ਬੂਤ ਸਮਰਥਨ ਦੇਣਗੇ। ਨੁੱਕੜ ਮੀਟਿੰਗਾਂ ਦੌਰਾਨ ਪਾਰਟੀ ਦੇ ਸਥਾਨਕ ਆਗੂ, ਵਰਕਰ ਅਤੇ ਵੱਡੀ ਗਿਣਤੀ ’ਚ ਇਲਾਕਾ ਵਾਸੀ ਵੀ ਮੌਜੂਦ ਰਹੇ। ਵਰਕਰਾਂ ਨੇ ਭਰੋਸਾ ਦਿੱਤਾ ਕਿ ਉਹ ਸਰਕਾਰ ਦੀਆਂ ਨੀਤੀਆਂ ਤੇ ਯੋਜਨਾਵਾਂ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਆਪਣੀਆਂ ਸਰਗਰਮੀਆਂ ਹੋਰ ਤੇਜ਼ ਕਰਨਗੇ।