2 ਹਫ਼ਤਿਆਂ ਦਾ ਡੇਅਰੀ ਮੁਫ਼ਤ ਸਿਖਲਾਈ ਕੋਰਸ 3 ਤੋਂ 2 ਹਫ਼ਤਿਆਂ ਦਾ ਡੇਅਰੀ ਮੁਫ਼ਤ ਸਿਖਲਾਈ ਕੋਰਸ 3 ਅਗਸਤ ਤੋਂ
Publish Date: Sat, 18 Jul 2026 03:51 PM (IST)
Updated Date: Sat, 18 Jul 2026 03:55 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਬਠਿੰਡਾ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਵਰਿਆਮ ਸਿੰਘ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ/ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਐਸ.ਸੀ. ਲਾਭਪਾਤਰੀਆਂ ਨੂੰ 2 ਹਫਤਿਆਂ ਦੀ ਮੁਫਤ ਡੇਅਰੀ ਸਿਖਲਾਈ ਦੇਣ ਲਈ ਪਹਿਲਾ ਬੈਚ 03 ਅਗਸਤ 2026 ਤੋਂ ਟ੍ਰੇਨਿੰਗ ਡੇਅਰੀ ਸਿਖਲਾਈ ਸੈਂਟਰ, ਸਰਦੂਲਗੜ੍ਹ ਸ਼ੁਰੂ ਕੀਤਾ ਜਾਵੇਗਾ। ਇਹ ਜਾਣਕਾਰੀ ਡਿਪਟੀ ਡਾਇਰੈਕਟਰ ਡੇਅਰੀ ਗੁਰਵਿੰਦਰ ਸਿੰਘ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਨਾਲ ਸਬੰਧਤ ਸਿਖਿਆਰਥੀਆਂ ਦੀ ਸਿਖਲਾਈ ਵੀ ਡੇਅਰੀ ਸਿਖਲਾਈ ਸੈਂਟਰ, ਸਰਦੂਲਗੜ੍ਹ ਵਿਖੇ ਹੀ ਹੋਵੇਗੀ। ਇਸ ਮੁਫ਼ਤ ਡੇਅਰੀ ਟ੍ਰੇਨਿੰਗ ਸਿਖਲਾਈ ਸਬੰਧੀ ਸਕੀਮ ਦਾ ਲਾਹਾ ਲੈਣ ਵਾਲੇ ਸਿਖਿਆਰਥੀਆਂ ਦੀ ਇੰਟਰਵਿਊ 20 ਜੁਲਾਈ 2026 ਨੂੰ ਰੱਖੀ ਗਈ ਹੈ। ਇਸ ਸਕੀਮ ਤਹਿਤ ਸਿਖਲਾਈ ਕੇਵਲ ਉਨ੍ਹਾਂ ਵਿਅਕਤੀਆਂ ਨੂੰ ਹੀ ਦਿੱਤੀ ਜਾਵੇਗੀ, ਜੋ ਅਨੁਸੂਚਿਤ ਜਾਤੀ ਨਾਲ ਸਬੰਧਿਤ ਹੋਣਗੇ, ਜਿਨ੍ਹਾਂ ਦੀ ਉਮਰ 18 ਤੋਂ 55 ਸਾਲ ਦੇ ਦਰਮਿਆਨ ਹੋਵੇਗੀ ਅਤੇ ਉਹ ਘੱਟੋ-ਘੱਟ ਪੰਜਵੀਂ ਪਾਸ ਹੋਣਗੇ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਇਹ ਸਿਖਲਾਈ ਮੁਫਤ ਦਿਵਾਈ ਜਾਵੇਗੀ ਅਤੇ ਸਿਖਲਾਈ ਉਪਰੰਤ ਪ੍ਰਤੀ ਸਿਖਿਆਰਥੀ 3500 ਰੁਪਏ ਵਫਾ ਵੀ ਦਿੱਤਾ ਜਾਵੇਗਾ। ਉਨ੍ਹਾਂ ਅਨੁਸੂਚਿਤ ਜਾਤੀ ਨਾਲ ਸਬੰਧਿਤ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਿਖਲਾਈ ਕੋਰਸ ਦਾ ਪੂਰਾ ਲਾਹਾ ਲੈਣ। ਚਾਹਵਾਨ ਸਿਖਿਆਰਥੀ 20 ਜੁਲਾਈ 2026 ਤੱਕ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਬਠਿੰਡਾ, ਕਮਰਾ ਨੰਬਰ 302-ਈ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਠਿੰਡਾ ਵਿਖੇ ਆਪਣੇ ਦਸਤਾਵੇਜ ਲੈ ਕੇ ਫਾਰਮ ਭਰ ਸਕਦੇ ਹਨ। ਇੱਥੇ ਇਹ ਵੀ ਦੱਸਿਆਂ ਜਾਂਦਾ ਹੈ ਕਿ ਸਲੈਕਸ਼ਨ ਤੋਂ ਬਾਅਦ ਸਫਲਤਾ ਪੂਰਵਕ ਟ੍ਰੇਨਿੰਗ ਪ੍ਰਾਪਤ ਕਰਨ ਵਾਲੇ ਸਿਖਿਆਰਥੀ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਲਾਭ ਉਠਾ ਸਕਦੇ ਹਨ। ਵਧੇਰੇ ਜਾਣਕਾਰੀ ਲਈ ਲਖਮੀਤ ਸਿੰਘ ਡੇਅਰੀ ਵਿਕਾਸ ਇੰਸਪੈਕਟਰ ਬਠਿੰਡਾ ਦੇ ਮੋਬਾਇਲ ਨੰਬਰ ‘ਤੇ ਸੰਪਰਕ ਕੀਤਾ ਜਾ ਸਕਦਾ ਹੈ।