ਹਲਕਾ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਵੱਲੋਂ ਮੌੜ ਮੰਡੀ ਵਿਖੇ 'ਲੋਕ ਮਿਲਣੀ' ਹਲਕਾ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਵੱਲੋਂ ਮੌੜ ਮੰਡੀ ਵਿਖੇ 'ਲੋਕ ਮਿਲਣੀ'
Publish Date: Sat, 18 Jul 2026 04:24 PM (IST)
Updated Date: Sat, 18 Jul 2026 04:25 PM (IST)
ਸੁਰੇਸ਼ ਕੁਮਾਰ ਹੈਪੀ , ਪੰਜਾਬੀ ਜਾਗਰਣ ਮੌੜ ਮੰਡੀ ਹਲਕਾ ਮੌੜ ਦੇ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਵੱਲੋਂ ਅੱਜ ਮੌੜ ਮੰਡੀ ਦੇ ਵਾਰਡ ਨੰਬਰ 16 ਵਿਖੇ ਇਕ ਵਿਸ਼ੇਸ਼ ਲੋਕ ਮਿਲਣੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਹ ਮਿਲਣੀ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਅਤੇ ਮੌਜੂਦਾ ਕੌਂਸਲਰ ਸਿਕੰਦਰ ਸਿੰਘ ਦੀ ਅਗਵਾਈ ਹੇਠ ਕਰਵਾਈ ਗਈ, ਜਿਸ ਵਿਚ ਵੱਡੀ ਗਿਣਤੀ ਚ ਵਾਰਡ ਅਤੇ ਇਲਾਕਾ ਨਿਵਾਸੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਹਲਕਾ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਨੇ ਲੋਕਾਂ ਦੀਆਂ ਦਰਪੇਸ਼ ਮੁਸ਼ਕਿਲਾਂ ਅਤੇ ਸਮੱਸਿਆਵਾਂ ਨੂੰ ਬਹੁਤ ਹੀ ਗੰਭੀਰਤਾ ਨਾਲ ਸੁਣਿਆ। ਉਨ੍ਹਾਂ ਵਾਰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਹਰ ਜਾਇਜ਼ ਸਮੱਸਿਆ ਦਾ ਹੱਲ ਪਹਿਲ ਦੇ ਅਧਾਰ ਤੇ ਕੀਤਾ ਜਾਵੇਗਾ। ਉਨ੍ਹਾਂ ਮੌਕੇ ਤੇ ਮੌਜੂਦ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਅਤੇ ਜਨਤਕ ਸਮੱਸਿਆਵਾਂ ਦੇ ਨਿਪਟਾਰੇ ਵਿੱਚ ਕੋਈ ਢਿੱਲ-ਮੱਠ ਨਾ ਵਰਤੀ ਜਾਵੇ। ਇਸ ਮੌਕੇ ਹਲਕਾ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਮਕਸਦ ਪ੍ਰਸ਼ਾਸਨ ਨੂੰ ਲੋਕਾਂ ਦੇ ਬੂਹੇ ਤੱਕ ਲੈ ਕੇ ਜਾਣਾ ਹੈ, ਤਾਂ ਜੋ ਕਿਸੇ ਵੀ ਨਾਗਰਿਕ ਨੂੰ ਆਪਣੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ।ਇਸ ਮੌਕੇ ਬਲਾਕ ਪ੍ਰਧਾਨ ਅਤੇ ਕੌਂਸਲਰ ਸਿਕੰਦਰ ਸਿੰਘ ਨੇ ਵਿਧਾਇਕ ਮਾਈਸਰਖਾਨਾ ਦਾ ਵਾਰਡ ਨੰਬਰ 16 ਵਿਚ ਪਹੁੰਚਣ ਤੇ ਨਿੱਘਾ ਸਵਾਗਤ ਕੀਤਾ ਅਤੇ ਵਾਰਡ ਦੀਆਂ ਮੁੱਖ ਮੰਗਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਦੀ ਅਗਵਾਈ ਹੇਠ ਮੌੜ ਮੰਡੀ ਦੇ ਵਿਕਾਸ ਕਾਰਜਾਂ ਨੂੰ ਨਵੀਂ ਗਤੀ ਮਿਲ ਰਹੀ ਹੈ।ਇਸ ਮਿਲਣੀ ਦੌਰਾਨ ਆਮ ਆਦਮੀ ਪਾਰਟੀ ਦੇ ਸਥਾਨਕ ਆਗੂ ਕਿਰਪਾਲ ਸਿੰਘ ਪਾਲ, ਜਸਵਿੰਦਰ ਸਿੰਘ, ਟਰੇਡ ਕੌਂਸਲ ਦੇ ਚੇਅਰਮੈਨ ਰੋਹਿਤ ਜਿੰਦਲ, ਡਾਕਟਰ ਮਲਕੀਤ ਸਿੰਘ, ਹਰਜੀਤ ਸਿੰਘ, ਰਾਜੂ, ਸੁਖਦੇਵ ਸਿੰਘ, ਮਲਕੀਤ ਸਿੰਘ, ਦਰਸ਼ਨ ਸਿੰਘ ਰਿੰਕੂ, ਬੀਸੀ ਵਿੰਗ ਦੇ ਬਲਾਕ ਪ੍ਰਧਾਨ ਹਰਵਿੰਦਰ ਸਿੰਘ ਸੋਨੀ, ਡਾਕਟਰ ਗੁਰਜੀਤ ਸਿੰਘ,ਕੇਵਲ ਸਿੰਘ ਆਦਿ ਤੋਂ ਇਲਾਵਾ ਭਾਰੀ ਗਿਣਤੀ ਵਿਚ ਪਤਵੰਤੇ ਸੱਜਣ ਹਾਜ਼ਰ ਸਨ, ਜਿਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਵਿਧਾਇਕ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।