ਸਫਾਈ ਕਰਮਚਾਰੀਆਂ ਦੀ ਹੜਤਾਲ 11ਵੇਂ ਦਿਨ ਵੀ ਜਾਰੀ, ਮੰਗਾਂ ਨਾ ਮੰਨਣ 'ਤੇ ਸਰਕਾਰ ਖ਼ਿਲਾਫ਼ ਰੋਸ ਹੋਰ ਤਿੱਖਾ ਸਫਾਈ ਕਰਮਚਾਰੀਆਂ ਦੀ ਹੜਤਾਲ 11ਵੇਂ ਦਿਨ ਵੀ ਜਾਰੀ, ਮੰਗਾਂ ਨਾ ਮੰਨਣ 'ਤੇ ਸਰਕਾਰ ਖ਼ਿਲਾਫ਼ ਰੋਸ ਹੋਰ ਤਿੱਖਾ
Publish Date: Sat, 18 Jul 2026 04:56 PM (IST)
Updated Date: Sat, 18 Jul 2026 04:58 PM (IST)
ਭੁੱਚੋ ਮੰਡੀ ਨਗਰ ਕੌਂਸਲ ਅੱਗੇ ਧਰਨਾ ਜਾਰੀ, ਕਰਮਚਾਰੀਆਂ ਨੇ ਕਿਹਾ– ਘਰ ਦਾ ਗੁਜ਼ਾਰਾ ਚਲਾਉਣਾ ਹੋਇਆ ਔਖਾ ਹਰਮੇਲ ਸਾਗਰ, ਪੰਜਾਬੀ ਜਾਗਰਣ ਭੁੱਚੋ ਮੰਡੀ ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ਤੇ ਚੱਲ ਰਹੀ ਸੂਬਾ ਪੱਧਰੀ ਹੜਤਾਲ ਅੱਜ 11ਵੇਂ ਦਿਨ ਵੀ ਜਾਰੀ ਰਹੀ। ਇਸ ਤਹਿਤ ਸਫਾਈ ਸੇਵਕ ਯੂਨੀਅਨ ਇਕਾਈ ਭੁੱਚੋ ਮੰਡੀ ਵੱਲੋਂ ਨਗਰ ਕੌਂਸਲ ਦਫ਼ਤਰ ਅੱਗੇ ਰੋਜ਼ਾਨਾ ਦੀ ਤਰ੍ਹਾਂ ਧਰਨਾ ਦੇ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ ਗਈ। ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਪ੍ਰਧਾਨ ਪੱਪੂ ਰਾਮ ਅਤੇ ਸਕੱਤਰ ਦਿਲਬਾਗ ਸਿੰਘ ਨੇ ਕਿਹਾ ਕਿ ਸਰਕਾਰ ਦੀ ਬੇਰੁਖ਼ੀ ਕਾਰਨ ਸਫਾਈ ਕਰਮਚਾਰੀਆਂ ਨੂੰ ਲੰਮਾ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਹੜਤਾਲ ਲੰਬੀ ਖਿੱਚਣ ਨਾਲ ਕਰਮਚਾਰੀਆਂ ਦੇ ਪਰਿਵਾਰ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਹਨ। ਰੋਜ਼ਾਨਾ ਦੀਆਂ ਲੋੜਾਂ ਪੂਰੀਆਂ ਕਰਨਾ, ਬੱਚਿਆਂ ਦੀ ਪੜ੍ਹਾਈ ਅਤੇ ਘਰ ਦਾ ਖ਼ਰਚਾ ਚਲਾਉਣਾ ਦਿਨੋ-ਦਿਨ ਔਖਾ ਹੁੰਦਾ ਜਾ ਰਿਹਾ ਹੈ, ਪਰ ਇਸ ਦੇ ਬਾਵਜੂਦ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ। ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਪ੍ਰਧਾਨ ਪੱਪੂ ਰਾਮ ਅਤੇ ਸਕੱਤਰ ਦਿਲਬਾਗ ਸਿੰਘ ਨੇ ਕਿਹਾ ਕਿ ਸਰਕਾਰ ਦੀ ਬੇਰੁਖ਼ੀ ਕਾਰਨ ਸਫਾਈ ਕਰਮਚਾਰੀਆਂ ਨੂੰ ਲੰਮਾ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਿਰਫ਼ ਵੋਟਾਂ ਵੇਲੇ ਹੀ ਯਾਦ ਕੀਤਾ ਜਾਂਦਾ ਹੈ ਅਤੇ ਉਦੋਂ ਹੀ ਸਾਡੀਆਂ ਮੰਗਾਂ ਮੰਨੀਆਂ ਜਾਂਦੀਆਂ ਹਨ। ਇਸ ਵੇਲੇ ਸਾਨੂੰ ਅੱਖੋਂ ਓਹਲੇ ਕੀਤਾ ਜਾ ਰਿਹਾ ਹੈ। ਸਫਾਈ ਕਰਮਚਾਰੀ ਬਹੁਤ ਜ਼ਿਆਦਾ ਮਿਹਨਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹੜਤਾਲ ਲੰਬੀ ਖਿੱਚਣ ਨਾਲ ਕਰਮਚਾਰੀਆਂ ਦੇ ਪਰਿਵਾਰ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਹਨ। ਰੋਜ਼ਾਨਾ ਦੀਆਂ ਲੋੜਾਂ ਪੂਰੀਆਂ ਕਰਨਾ, ਬੱਚਿਆਂ ਦੀ ਪੜ੍ਹਾਈ ਅਤੇ ਘਰ ਦਾ ਖ਼ਰਚਾ ਚਲਾਉਣਾ ਦਿਨੋ-ਦਿਨ ਔਖਾ ਹੁੰਦਾ ਜਾ ਰਿਹਾ ਹੈ, ਪਰ ਇਸ ਦੇ ਬਾਵਜੂਦ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ। ਆਗੂਆਂ ਨੇ ਕਿਹਾ ਕਿ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ, ਠੇਕਾ ਪ੍ਰਥਾ ਖ਼ਤਮ ਕਰਨ, ਆਊਟਸੋਰਸ ਮੁਲਾਜ਼ਮਾਂ ਨੂੰ ਰੈਗੂਲਰ ਕਰਨ, ਸਮੇਂ ਸਿਰ ਤਨਖ਼ਾਹਾਂ ਜਾਰੀ ਕਰਨ, ਖਾਲੀ ਅਸਾਮੀਆਂ ਭਰਨ ਅਤੇ ਹੋਰ ਲੰਬਿਤ ਮੰਗਾਂ ਦੇ ਹੱਲ ਲਈ ਸਰਕਾਰ ਨੂੰ ਕਈ ਵਾਰ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ, ਪਰ ਅਜੇ ਤੱਕ ਕੋਈ ਠੋਸ ਫ਼ੈਸਲਾ ਨਹੀਂ ਲਿਆ ਗਿਆ। ਯੂਨੀਅਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਧਰਨੇ ਵਿੱਚ ਚੇਅਰਮੈਨ ਰਮੇਸ਼ ਕੁਮਾਰ, ਸਲਾਹਕਾਰ ਲਛਮਣ ਦਾਸ ਅਤੇ ਵੱਡੀ ਗਿਣਤੀ ਵਿੱਚ ਸਫਾਈ ਕਰਮਚਾਰੀਆਂ ਨੇ ਸ਼ਮੂਲੀਅਤ ਕਰਦਿਆਂ ਏਕਤਾ ਨਾਲ ਸੰਘਰਸ਼ ਜਾਰੀ ਰੱਖਣ ਦਾ ਅਹਿਦ ਦੁਹਰਾਇਆ।