ਵੱਖ ਵੱਖ ਪਾਰਟੀਆਂ ਛੱਡ 32 ਪਰਿਵਾਰ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ ਕੈਪਸ਼ਨ: ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਪਰਿਵਾਰ ਵਿਧਾਇਕ ਬਲਕਾਰ ਸਿੱਧੂ ਨਾਲ
Publish Date: Fri, 14 Aug 2026 03:46 PM (IST)
Updated Date: Fri, 14 Aug 2026 03:47 PM (IST)
ਸੰਜੀਵ ਸਿੰਗਲਾ, ਪੰਜਾਬੀ ਜਾਗਰਣ ਭਾਈਰੂਪਾ ਹਲਕਾ ਰਾਮਪੁਰਾ ਫੂਲ ਦੇ ਪਿੰਡ ਭਾਈ ਰੂਪਾ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਬਾਜੀਗਰ ਬਸਤੀ ਦੇ 32 ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਇਹ ਪਰਿਵਾਰ ਨਗਰ ਪੰਚਾਇਤ ਦੇ ਪ੍ਰਧਾਨ ਦੀਪ ਸਿੰਘ ਜੰਡੂ ਅਤੇ ਚੇਅਰਮੈਨ ਰਾਜਪਾਲ ਸਿੰਘ ਰਾਮ ਦੇ ਯਤਨਾ ਸਦਕਾ ਪਾਰਟੀ ਵਿਚ ਸ਼ਾਮਲ ਹੋਏ। ਲੋਕ ਮਿਲਣੀ ਦੌਰਾਨ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕੀਤਾ। ਇਸ ਮੌਕੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਸਲ ਤਾਕਤ ਆਮ ਲੋਕ ਹਨ ਅਤੇ ਪਾਰਟੀ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਲਈ ਵਚਨਬੱਧ ਹੈ। ਉਨ੍ਹਾਂ ਨਵੇਂ ਸ਼ਾਮਲ ਹੋਏ ਪਰਿਵਾਰਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ ਉਨ੍ਹਾਂ ਦੇ ਘਰ-ਦੁਆਰ ’ਤੇ ਸੁਣੀਆਂ ਜਾ ਰਹੀਆਂ ਹਨ ਅਤੇ ਸਬੰਧਤ ਵਿਭਾਗਾਂ ਰਾਹੀਂ ਉਨ੍ਹਾਂ ਦੇ ਹੱਲ ਲਈ ਕਾਰਵਾਈ ਕਰਵਾਈ ਜਾ ਰਹੀ ਹੈ। ਸਿੱਧੂ ਨੇ ਕਿਹਾ ਕਿ ਪਿੰਡਾਂ ਵਿਚ ਲੋਕਾਂ ਵੱਲੋਂ ਮਿਲ ਰਿਹਾ ਪਿਆਰ ਅਤੇ ਭਰੋਸਾ ਪਾਰਟੀ ਵਰਕਰਾਂ ਲਈ ਵੱਡੀ ਤਾਕਤ ਹੈ। ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਅਤੇ ਹਰ ਵਰਗ ਦੀ ਭਲਾਈ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੇ ਵਿਕਾਸ ਲਈ ਸਰਕਾਰ ਅਤੇ ਲੋਕਾਂ ਦੇ ਸਹਿਯੋਗ ਨਾਲ ਯਤਨ ਜਾਰੀ ਰਹਿਣਗੇ। ਪਾਰਟੀ ਆਗੂਆਂ ਨੇ ਕਿਹਾ ਕਿ ਭਾਈ ਰੂਪਾ ਦੀ ਲੋਕ ਮਿਲਣੀ ਦੌਰਾਨ ਮਿਲਿਆ ਹੁੰਗਾਰਾ ਪਾਰਟੀ ਦੀ ਜ਼ਮੀਨੀ ਪੱਧਰ ’ਤੇ ਮਜ਼ਬੂਤ ਹੋ ਰਹੀ ਪਕੜ ਦਾ ਪ੍ਰਗਟਾਵਾ ਹੈ। ਇਸ ਮੌਕੇ ਦੀਪ ਸਿੰਘ ਜੰਡੂ, ਮਾਸਟਰ ਜਸਵੀਰ ਸਿੰਘ, ਗੁਰਤੇਜ ਸਿੰਘ ਗੇਜਾ, ਕੌਂਸਲਰ ਗੁਰਸੇਵਕ ਸਿੰਘ ਬਾਬਾ, ਕੌਂਸਲਰ ਕੁਲਦੀਪ ਸਿੰਘ, ਕੌਂਸਲਰ ਕਸ਼ਮੀਰ ਸਿੰਘ, ਰਾਹੁਲ ਗਰਗ, ਗੁਰਦਿੱਤ ਸਿੰਘ, ਗੁਰਦਰਸ਼ਨ ਸਿੰਘ ਬਰਾੜ, ਰਾਜਵਿੰਦਰ ਸਿੰਘ ਰਾਜਾ, ਜਸਪ੍ਰੀਤ ਸਿੰਘ, ਕੈਪਟਨ ਕੁਲਵੰਤ ਸਿੰਘ, ਸੁਰਜੀਤ ਸਿੰਘ ਬਰਾੜ, ਪਰਮਜੀਤ ਸਿੰਘ ਪੰਮਾ, ਗੋਰਾ ਕਿੰਗਰਾ, ਨਿਰਮਲ ਸਿੰਘ ਰਾਣੀ ਕਾ, ਹਰਭਜਨ ਸਿੰਘ, ਗੁਰਮੀਤ ਸਿੰਘ ਸੰਧੂ, ਭੋਲਾ ਸਿੰਘ ਸਰਪੰਚ, ਜੱਸਾ ਸਿੰਘ ਅਤੇ ਹੋਰ ‘ਆਪ’ ਵਰਕਰ ਹਾਜ਼ਰ ਸਨ