ਲੋਕਾਂ ਦੀ ਆਵਾਜ਼ ਬਣ ਕੇ ਉਭਰ ਰਹੇ ਹਨ ਨਵਜੋਤ ਸਿੰਘ ਗੁਣੀ ਲੋਕਾਂ ਦੀ ਆਵਾਜ਼ ਬਣ ਕੇ ਉਭਰ ਰਹੇ ਹਨ ਨਵਜੋਤ ਸਿੰਘ ਗੁਣੀ
Publish Date: Fri, 14 Aug 2026 03:56 PM (IST)
Updated Date: Fri, 14 Aug 2026 03:56 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਤਲਵੰਡੀ ਸਾਬੋ ਭਾਰਤੀ ਜਨਤਾ ਪਾਰਟੀ ਵੱਲੋਂ ਹਲਕਾ ਤਲਵੰਡੀ ਸਾਬੋ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਭਾਜਪਾ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਹਲਕਾ ਇੰਚਾਰਜ ਨਵਜੋਤ ਸਿੰਘ ਗੁਣੀ ਆਪਣੀ ਸਰਗਰਮ ਕਾਰਜਸ਼ੈਲੀ, ਮਿਲਾਪੜੇ ਸੁਭਾਅ ਅਤੇ ਲੋਕਾਂ ਨਾਲ ਨਜ਼ਦੀਕੀ ਸੰਪਰਕ ਕਾਰਨ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਵਿੱਚ ਆਪਣੀ ਪਹਿਚਾਣ ਬਣਾ ਰਹੇ ਹਨ। ਪਿੰਡ ਗਾਟਵਾਲੀ ਦੇ ਵਸਨੀਕ ਨਵਜੋਤ ਸਿੰਘ ਗੁਣੀ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਸੁਖਵਿੰਦਰ ਸਿੰਘ ਗੁਣੀ ਦੇ ਸਪੁੱਤਰ ਹਨ। ਪਰਿਵਾਰਕ ਤੌਰ ’ਤੇ ਲੋਕਾਂ ਨਾਲ ਜੁੜੇ ਹੋਣ ਕਾਰਨ ਉਨ੍ਹਾਂ ਨੂੰ ਇਲਾਕੇ ਦੀਆਂ ਸਮੱਸਿਆਵਾਂ ਅਤੇ ਲੋਕਾਂ ਦੀਆਂ ਲੋੜਾਂ ਦੀ ਚੰਗੀ ਸਮਝ ਹੈ। ਉਹ ਨੌਜਵਾਨਾਂ ਸਮੇਤ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਲਗਾਤਾਰ ਸੰਪਰਕ ਵਿੱਚ ਰਹਿੰਦੇ ਹਨ। ਗੁਣੀ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਨੂੰ ਸਬੰਧਤ ਅਧਿਕਾਰੀਆਂ ਅਤੇ ਸਰਕਾਰ ਦੇ ਨੁਮਾਇੰਦਿਆਂ ਤਕ ਪਹੁੰਚਾਉਣ ਦੇ ਯਤਨ ਕੀਤੇ ਜਾਂਦੇ ਹਨ। ਉਹ ਪਾਰਟੀ ਵਰਕਰਾਂ ਨਾਲ ਤਾਲਮੇਲ ਬਣਾਉਂਦਿਆਂ ਹਲਕੇ ਵਿਚ ਭਾਜਪਾ ਦੀਆਂ ਗਤੀਵਿਧੀਆਂ ਨੂੰ ਮਜ਼ਬੂਤ ਕਰਨ ਲਈ ਸਰਗਰਮ ਹਨ। ਗੁਣੀ ਨੇ ਕਿਹਾ ਕਿ ਲੋਕਾਂ ਦੀ ਸੇਵਾ ਅਤੇ ਪਾਰਟੀ ਦੀ ਮਜ਼ਬੂਤੀ ਉਨ੍ਹਾਂ ਦੀ ਮੁੱਖ ਜ਼ਿੰਮੇਵਾਰੀ ਹੈ। ਉਹ ਹਰ ਵਰਕਰ ਨੂੰ ਨਾਲ ਲੈ ਕੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਯਤਨ ਜਾਰੀ ਰੱਖਣਗੇ। ਇਲਾਕੇ ਵਿੱਚ ਉਨ੍ਹਾਂ ਦੀ ਸਰਗਰਮੀ ਨੂੰ ਲੈ ਕੇ ਪਾਰਟੀ ਵਰਕਰਾਂ ਵਿੱਚ ਉਤਸ਼ਾਹ ਪਾਇਆ ਜਾ ਰਿਹਾ ਹੈ।