ਐੱਮਏ ਪੰਜਾਬੀ ’ਚ ਮਾਤਾ ਸੁੰਦਰੀ ਕਾਲਜ ਨੇ ਮਾਰੀ ਬਾਜ਼ੀ ਐੱਮਏ ਪੰਜਾਬੀ ’ਚ ਮਾਤਾ ਸੁੰਦਰੀ ਕਾਲਜ ਨੇ ਮਾਰੀ ਬਾਜ਼ੀ
Publish Date: Fri, 14 Aug 2026 03:57 PM (IST)
Updated Date: Fri, 14 Aug 2026 03:59 PM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ ਰਾਮਪੁਰਾ ਫੂਲ ਲੜਕੀਆਂ ਦੀ ਸਿੱਖਿਆ ਨੂੰ ਸਮਰਪਿਤ ਇਲਾਕੇ ਦੀ ਨਾਮਵਰ ਸੰਸਥਾ ਮਾਤਾ ਸੁੰਦਰੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਢੱਡੇ ਦੇ ਡਿਗਰੀ ਕਾਲਜ ਦੇ ਐੱਮਏ (ਪੰਜਾਬੀ) ਭਾਗ ਦੂਜਾ, ਸਮੈਸਟਰ ਚੌਥਾ ਦਾ ਨਤੀਜਾ 100 ਫ਼ੀਸਦੀ ਰਿਹਾ। ਸ਼ਾਨਦਾਰ ਨਤੀਜਾ ਅਧਿਆਪਕਾਂ ਦੀ ਯੋਗ ਅਗਵਾਈ ਅਤੇ ਵਿਦਿਆਰਥਣਾਂ ਦੀ ਮਿਹਨਤ ਦਾ ਸਬੂਤ ਹੈ। ਸੰਸਥਾ ਦੇ ਚੇਅਰਮੈਨ ਕੁਲਵੰਤ ਸਿੰਘ ਸਿੱਧੂ, ਮੈਨੇਜਿੰਗ ਡਾਇਰੈਕਟਰ ਗੁਰਬਿੰਦਰ ਸਿੰਘ ਬੱਲੀ ਅਤੇ ਡਾਇਰੈਕਟਰ ਐਡਮਿਨਿਸਟ੍ਰੇਸ਼ਨ ਪਰਮਿੰਦਰ ਸਿੰਘ ਸਿੱਧੂ ਨੇ ਸ਼ਾਨਦਾਰ ਨਤੀਜੇ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮਾਤ ਭਾਸ਼ਾ ਪੰਜਾਬੀ ਵਿਚ ਐੱਮਏ ਕਰਨਾ ਆਪਣੇ ਆਪ ਵਿਚ ਮਾਣ ਵਾਲੀ ਗੱਲ ਹੈ। ਪੰਜਾਬੀ ਭਾਸ਼ਾ ਦੀ ਪੜ੍ਹਾਈ ਨਾਲ ਵਿਦਿਆਰਥੀ ਆਪਣੀ ਮਾਤ ਭਾਸ਼ਾ, ਸੱਭਿਆਚਾਰ ਅਤੇ ਵਿਰਸੇ ਨਾਲ ਜੁੜੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਮਾਤਾ ਸੁੰਦਰੀ ਕਾਲਜ ਪਿਛਲੇ ਲੰਮੇ ਸਮੇਂ ਤੋਂ ਹਰ ਸਾਲ ਸ਼ਾਨਦਾਰ ਨਤੀਜੇ ਦੇ ਕੇ ਸੰਸਥਾ ਦਾ ਨਾਮ ਰੌਸ਼ਨ ਕਰ ਰਿਹਾ ਹੈ, ਜਿਸ ਦਾ ਸਿਹਰਾ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਦੀ ਮਿਹਨਤ ਨੂੰ ਜਾਂਦਾ ਹੈ। ਪ੍ਰਿੰਸੀਪਲ ਰਾਜ ਸਿੰਘ ਬਾਘਾ ਨੇ ਕਿਹਾ ਕਿ ਵਿਦਿਆਰਥਣਾਂ, ਅਧਿਆਪਕਾਂ ਅਤੇ ਮਾਪਿਆਂ ਦੇ ਸਾਂਝੇ ਯਤਨਾਂ ਸਦਕਾ ਨਤੀਜਾ ਕਾਬਲੇ-ਤਾਰੀਫ਼ ਰਿਹਾ ਹੈ। ਨਤੀਜੇ ਵਿੱਚ ਮਨਜਿੰਦਰ ਕੌਰ ਪੁੱਤਰੀ ਚਰਨਜੀਤ ਸਿੰਘ ਨੇ 7.8 ਗਰੇਡ ਹਾਸਲ ਕਰਕੇ ਪਹਿਲਾ ਸਥਾਨ, ਵੀਰਪਾਲ ਕੌਰ ਪੁੱਤਰੀ ਗੇਜਾ ਸਿੰਘ ਨੇ 7.6 ਗਰੇਡ ਨਾਲ ਦੂਜਾ ਸਥਾਨ, ਜਦਕਿ ਮਨਦੀਪ ਕੌਰ ਪੁੱਤਰੀ ਗੁਰਬਚਨ ਸਿੰਘ ਅਤੇ ਰੁਪਿੰਦਰਪਾਲ ਕੌਰ ਪੁੱਤਰੀ ਜਗਸੀਰ ਸਿੰਘ ਨੇ 7.5-7.5 ਗਰੇਡ ਹਾਸਲ ਕਰਕੇ ਸਾਂਝੇ ਤੌਰ ’ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਡਾਇਰੈਕਟਰ ਸਿੰਬਲਜੀਤ ਕੌਰ ਅਤੇ ਖ਼ਜ਼ਾਨਚੀ ਪ੍ਰਸ਼ੋਤਮ ਕੌਰ ਨੇ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਇਸ ਮੌਕੇ ਸੀਨੀਅਰ ਪ੍ਰੋ. ਜਸਵਿੰਦਰ ਸਿੰਘ, ਸੀਨੀਅਰ ਪ੍ਰੋ. ਰਵਿੰਦਰ ਸ਼ਰਮਾ, ਸੀਨੀਅਰ ਪ੍ਰੋ. ਰਾਜਵਿੰਦਰ ਸਿੰਘ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਹਰਮਨਦੀਪ ਕੌਰ, ਪ੍ਰੋ. ਰਾਜਵਿੰਦਰ ਕੌਰ, ਪ੍ਰੋ. ਵੀਰਇੰਦਰ ਕੌਰ ਆਦਿ ਨੇ ਵੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ।