ਫੋਟੋਗ੍ਰਾਫਰ ਐਸੋਸੀਏਸ਼ਨ ਵੱਲੋਂ ਲਾਏ ਪਹਿਲੇ ਕੈਂਪ ਦੌਰਾਨ 30 ਯੂਨਿਟ ਖ਼ੂਨ ਦਾਨ
ਫੋਟੋਗ੍ਰਾਫਰ ਐਸੋਸੀਏਸ਼ਨ ਵਲੋਂ ਪਹਿਲਾ ਖੂਨਦਾਨ ਕੈਂਪ, 30 ਯੂਨਿਟ ਖੂਨਦਾਨ-
Publish Date: Thu, 20 Aug 2026 06:28 PM (IST)
Updated Date: Fri, 21 Aug 2026 04:04 AM (IST)
ਫੋਟੋ:35 ਕੈਪਸ਼ਨ: ਕੈਂਪ ਵਿਚ ਖੂਨਦਾਨ ਕਰਦੇ ਹੋਏ ਫੋਟੋਗ੍ਰਾਫਰ ਐਸੋਸੀਏਸ਼ਨ ਦੇ ਵਰਕਰ ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਪੰਜਾਬ ਫੋਟੋਗ੍ਰਾਫਰ ਐਸੋਸੀਏਸ਼ਨ ਵਲੋਂ ਪੰਜਾਬ ਪ੍ਰਧਾਨ ਜੁਝਾਰ ਸਿੰਘ ਅਤੇ ਜਨਰਲ ਸਕੱਤਰ ਜਸਵਿੰਦਰ ਸਿੰਘ ਸਿੱਧੂ ਦੇ ਨਿਰਦੇਸ਼ਾਂ ਹੇਠ ਵਿਸ਼ਵ ਫੋਟੋਗ੍ਰਾਫੀ ਦਿਵਸ ਮੌਕੇ ਗੋਇਲ ਬਲੱਡ ਬੈਂਕ ਦੇ ਸਹਿਯੋਗ ਨਾਲ ਪਹਿਲਾ ਖੂਨਦਾਨ ਕੈਂਪ ਟੀਚਰਜ਼ ਹੋਮ ਬਠਿੰਡਾ ਵਿਖੇ ਲਗਾਇਆ ਗਿਆ। ਕੈਂਪ ਵਿੱਚ ਸ਼ਹਿਰ ਤੋਂ ਇਲਾਵਾ ਵੱਖ-ਵੱਖ ਥਾਵਾਂ ਤੋਂ ਆਏ ਫੋਟੋਗ੍ਰਾਫਰਾਂ ਨੇ ਉਤਸ਼ਾਹ ਨਾਲ ਸ਼ਿਰਕਤ ਕਰਦਿਆਂ ਖੂਨਦਾਨ ਕੀਤਾ। ਕੈਂਪ ਦੌਰਾਨ ਕਰੀਬ ਖੂਨ ਦੇ 31 ਯੂਨਿਟ ਇਕੱਤਰ ਕੀਤੇ ਗਏ। ਇਸ ਮੌਕੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਕਿਹਾ ਕਿ ਖੂਨਦਾਨ ਇੱਕ ਮਹਾਨ ਸਮਾਜਿਕ ਸੇਵਾ ਹੈ ਅਤੇ ਫੋਟੋਗ੍ਰਾਫਰ ਭਾਈਚਾਰੇ ਵੱਲੋਂ ਇਸ ਕਾਰਜ ਵਿੱਚ ਯੋਗਦਾਨ ਪਾਉਣਾ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਖੂਨ ਦੀ ਲੋੜ ਵਾਲੇ ਮਰੀਜ਼ਾਂ ਲਈ ਖੂਨਦਾਨੀਆਂ ਵੱਲੋਂ ਦਿੱਤਾ ਗਿਆ ਖੂਨ ਬੇਹੱਦ ਕੀਮਤੀ ਸਾਬਤ ਹੁੰਦਾ ਹੈ। ਇਸ ਮੌਕੇ ਯੂਨੀਅਨ ਦੇ ਸਾਊਥ ਜ਼ੋਨ ਦੇ ਜੁਆਇੰਟ ਸਕੱਤਰ ਅਸ਼ੋਕ ਕੁਮਾਰ, ਪ੍ਰਧਾਨ ਸੋਨੂੰ ਗਰਗ ਅਤੇ ਜਨਰਲ ਸੈਕਟਰੀ ਹਰਪ੍ਰੀਤ ਸਿੰਘ ਪਿੰਟਾ ਨੇ ਕੈਂਪ ਨੂੰ ਸਫਲ ਬਣਾਉਣ ਲਈ ਸਮੂਹ ਫੋਟੋਗ੍ਰਾਫਰਾਂ, ਖੂਨਦਾਨੀਆਂ ਅਤੇ ਗੋਇਲ ਬਲੱਡ ਬੈਂਕ ਦੀ ਟੀਮ ਦਾ ਧੰਨਵਾਦ ਕੀਤਾ।