ਗੌਰਵ ਗਰਗ ਡਿਪਟੀ ਜਨਰਲ ਮੈਨੇਜਰ ਨਿਯੁਕਤ, ਬਠਿੰਡਾ ’ਚ ਜ਼ਿਲ੍ਹਾ ਮੰਡੀ ਅਫ਼ਸਰ ਵਜੋਂ ਸੇਵਾਵਾਂ ਦੇਣ ਤੋਂ ਬਾਅਦ ਹੈੱਡ ਆਫਿਸ ਮੋਹਾਲੀ ’ਚ ਹੋਈ ਤਾਇਨਾਤੀ
ਗੌਰਵ ਗਰਗ ਡਿਪਟੀ ਜਨਰਲ ਮੈਨੇਜਰ ਵਜੋਂ ਤਰੱਕੀ
Publish Date: Sat, 22 Aug 2026 05:27 PM (IST)
Updated Date: Sat, 22 Aug 2026 05:30 PM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ ਬਠਿੰਡਾ ਬਠਿੰਡਾ ਵਿੱਚ ਜ਼ਿਲ੍ਹਾ ਮੰਡੀ ਅਫ਼ਸਰ ਵਜੋਂ ਸੇਵਾਵਾਂ ਨਿਭਾਅ ਰਹੇ ਗੌਰਵ ਗਰਗ ਨੂੰ ਤਰੱਕੀ ਦੇ ਕੇ ਪੰਜਾਬ ਸਰਕਾਰ ਨੇ ਡਿਪਟੀ ਜਨਰਲ ਮੈਨੇਜਰ (ਡੀਜੀਐੱਮ) ਨਿਯੁਕਤ ਕੀਤਾ ਗਿਆ ਹੈ। ਤਰੱਕੀ ਤੋਂ ਬਾਅਦ ਉਨ੍ਹਾਂ ਦੀ ਤਾਇਨਾਤੀ ਹੈੱਡ ਆਫਿਸ ਮੋਹਾਲੀ ਵਿਖੇ ਕੀਤੀ ਗਈ ਹੈ। ਗੌਰਵ ਗਰਗ ਨੇ ਡਿਪਟੀ ਜਨਰਲ ਮੈਨੇਜਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਮੌਕੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਵੀ ਮੌਜੂਦ ਰਹੇ। ਉਨ੍ਹਾਂ ਨੇ ਗੌਰਵ ਗਰਗ ਨੂੰ ਤਰੱਕੀ ’ਤੇ ਵਧਾਈ ਦਿੱਤੀ ਅਤੇ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਵੀ ਉਨ੍ਹਾਂ ਨੂੰ ਵਧਾਈ ਦਿੱਤੀ ਗਈ। ਗਰਗ ਨੇ ਕਿਹਾ ਕਿ ਬਠਿੰਡਾ ਵਿੱਚ ਜ਼ਿਲ੍ਹਾ ਮੰਡੀ ਅਫ਼ਸਰ ਵਜੋਂ ਸੇਵਾਵਾਂ ਨਿਭਾਉਣ ਦੌਰਾਨ ਉਨ੍ਹਾਂ ਨੂੰ ਅਧਿਕਾਰੀਆਂ, ਕਰਮਚਾਰੀਆਂ ਅਤੇ ਕਿਸਾਨਾਂ ਵੱਲੋਂ ਮਿਲੇ ਸਹਿਯੋਗ ਤੋਂ ਕਾਫ਼ੀ ਕੁਝ ਸਿੱਖਣ ਨੂੰ ਮਿਲਿਆ। ਉਨ੍ਹਾਂ ਕਿਹਾ ਨਵੀਂ ਜ਼ਿੰਮੇਵਾਰੀ ਮੇਰੇ ਲਈ ਮਾਣ ਦੇ ਨਾਲ-ਨਾਲ ਵੱਡੀ ਜ਼ਿੰਮੇਵਾਰੀ ਵੀ ਹੈ। ਮੈਂ ਆਪਣੀਆਂ ਸੇਵਾਵਾਂ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਂਦਿਆਂ ਵਿਭਾਗ ਦੀ ਬਿਹਤਰੀ ਲਈ ਕੰਮ ਕਰਾਂਗਾ।”