ਜ਼ਿਲ੍ਹੇ ’ਚ ਪੋਲਿੰਗ ਬੂਥਾਂ 'ਤੇ ਲੱਗੇ ਵਿਸ਼ੇਸ਼ ਐੱਸਆਈਆਰ ਕੈਂਪ ਜ਼ਿਲ੍ਹੇ ’ਚ ਪੋਲਿੰਗ ਬੂਥਾਂ 'ਤੇ ਲੱਗੇ ਵਿਸ਼ੇਸ਼ ਐਸਆਈਆਰ ਕੈਂਪ
Publish Date: Mon, 07 Sep 2026 04:26 PM (IST)
Updated Date: Mon, 07 Sep 2026 04:28 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਬਠਿੰਡਾ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸਆਈਆਰ) 2026 ਤਹਿਤ ਜ਼ਿਲ੍ਹਾ ਬਠਿੰਡਾ ਦੇ ਸਾਰੇ ਪੋਲਿੰਗ ਬੂਥਾਂ ਤੇ ਵਿਸ਼ੇਸ਼ ਕੈਂਪ ਲਗਾਏ ਗਏ। ਇਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਭਾਰਤ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਟੈਂਸਿਵ ਰੀਵਿਜ਼ਨ ਦੇ ਦੂਜੇ ਪੜ੍ਹਾਅ ਤਹਿਤ ਨੋਟਿਸ ਫੇਜ਼/ਦਾਅਵੇ ਅਤੇ ਇਤਰਾਜ਼ਾਂ ਦੇ ਨਿਪਟਾਰੇ ਦੇ ਕੰਮ ਵਿਚ ਲੱਗੇ ਬੀਐਲਓਜ਼ ਨੂੰ ਨਿਰਦੇਸ਼ ਦਿੱਤੇ ਕਿ ਸਪੈਸ਼ਲ ਇੰਟੈਂਸਿਵ ਰੀਵਿਜ਼ਨ ਦੇ ਦੂਜੇ ਪੜ੍ਹਾਅ ਦੇ ਕੰਮ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹਨਾਂ ਸਪੈਸ਼ਲ ਕੈਂਪਾਂ ਦੌਰਾਨ ਵੋਟਰਾਂ ਦੀ ਸੁਵਿਧਾ ਲਈ ਸਾਰੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼.) ਵੱਲੋਂ ਕੈਂਪਾਂ ਵਿੱਚ ਮੌਜੂਦ ਰਹਿ ਕੇ ਵੋਟਰਾਂ ਦੇ ਲੋੜੀਂਦੇ ਫਾਰਮ ਭਰ ਕੇ ਮੌਕੇ ਤੇ ਹੀ ਆਪਣੇ ਕੋਲ ਜਮ੍ਹਾਂ ਕਰਵਾਏ ਗਏ। ਇਨ੍ਹਾਂ ਵਿੱਚ ਨਵੀਂ ਵੋਟ ਲਈ ਫਾਰਮ ਨੰਬਰ 6, ਐਨਆਰਆਈ. ਵੋਟਰ ਵਜੋਂ ਦਰਜ ਹੋਣ ਲਈ ਫਾਰਮ ਨੰਬਰ 6-ਏ ਅਤੇ ਪਤਾ ਬਦਲਣ, ਸ਼ਿਫਟਿੰਗ ਜਾਂ ਵੇਰਵਿਆਂ ਵਿੱਚ ਸੁਧਾਰ ਲਈ ਫਾਰਮ ਨੰਬਰ 8 ਸ਼ਾਮਲ ਸੀ। ਉਨ੍ਹਾਂ ਦੱਸਿਆ ਕਿ ਵੋਟਰ ਕਾਰਡ, ਵੋਟਰ ਸੇਵਾਵਾਂ ਅਤੇ ਐਸ.ਆਈ.ਆਰ. ਪ੍ਰਕਿਰਿਆ ਨਾਲ ਸਬੰਧਤ ਕਿਸੇ ਵੀ ਜਾਣਕਾਰੀ ਜਾਂ ਸਹਾਇਤਾ ਲਈ ਜ਼ਿਲ੍ਹਾ ਅਤੇ ਵਿਧਾਨ ਸਭਾ ਚੋਣ ਹਲਕਾ ਪੱਧਰ ਤੇ ਬਣੇ ਹੈਲਪਡੈਸਕ ਤੋਂ ਇਲਾਵਾ ਟੋਲ-ਫ੍ਰੀ ਵੋਟਰ ਹੈਲਪਲਾਈਨ ਨੰਬਰ 1950 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।