‘ਸ਼ੀ ਰਨ ਪੰਜਾਬ’ ਮੈਰਾਥਨ ’ਚ ਫਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀ ਹੋਏ ਸ਼ਾਮਲ ਸ਼ੀ ਰਨ ਪੰਜਾਬ’ ਮੈਰਾਥਨ ਵਿਚ ਫਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਸ਼ਮੂਲੀਅਤ
Publish Date: Wed, 09 Sep 2026 08:34 PM (IST)
Updated Date: Thu, 10 Sep 2026 04:08 AM (IST)
ਫੋਟੋ : 29 ਕੈਪ਼ਸਨ : ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਕਰਵਾਈ ‘ਸ਼ੀ ਰਨ ਪੰਜਾਬ’ ਮੈਰਾਥਨ ਦੌੜ ਵਿਚ ਉਤਸ਼ਾਹ ਨਾਲ ਭਾਗ ਲੈਣ ਵਾਲੇ ਫਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਰਾਮਪੁਰਾ ਦੇ ਵਿਦਿਆਰਥੀ ਅਤੇ ਸਟਾਫ਼। ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ : ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਨਵੀਂ ਅਨਾਜ ਮੰਡੀ, ਮੌੜ ਵਿਖੇ ਕਰਵਾਈ ਗਈ ‘ਸ਼ੀ ਰਨ ਪੰਜਾਬ’ ਮੈਰਾਥਨ ਦੌੜ ਮੌਕੇ ਫਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਰਾਮਪੁਰਾ ਦੇ ਵਿਦਿਆਰਥੀਆਂ ਨੇ ਜੋਸ਼ ਤੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਦੌੜ ’ਚ ਸ਼ਮੂਲੀਅਤ ਕਰਦਿਆਂ ‘ਤੰਦਰੁਸਤ ਪੰਜਾਬ’ ਅਤੇ ਖੇਡਾਂ ਪ੍ਰਤੀ ਜਾਗਰੂਕਤਾ ਦਾ ਸੁਨੇਹਾ ਦਿੱਤਾ। ਇਸ ਮੌਕੇ ਪ੍ਰੋ. ਸੋਨਵਿੰਦਰ ਸਿੰਘ ਨੇ ਕਿਹਾ ਕਿ ਅਜਿਹੀਆਂ ਖੇਡ ਗਤੀਵਿਧੀਆਂ ਨੌਜਵਾਨਾਂ ਨੂੰ ਸਰੀਰਕ ਤੌਰ ’ਤੇ ਤੰਦਰੁਸਤ ਰੱਖਣ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਮਿਲਵਰਤਣ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਅਹਿਮ ਲੋੜ ਹੈ। ਪ੍ਰੋ. ਕੁਲਦੀਪ ਸਿੰਘ ਨੇ ਕਿਹਾ ਕਿ ਅਜਿਹੇ ਉਪਰਾਲੇ ਸਮਾਜ ’ਚ ਮਹਿਲਾ ਸਸ਼ਕਤੀਕਰਨ ਤੇ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਅਕਾਦਮਿਕ ਮਾਮਲਿਆਂ ਦੇ ਡੀਨ ਡਾ. ਜਗਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਫਤਿਹ ਗਰੁੱਪ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਪ੍ਰਿੰਸੀਪਲ ਬਘੇਲ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਸ਼ਮੂਲੀਅਤ ਨਾਲ ਸੰਸਥਾ ਦਾ ਮਾਣ ਵਧਿਆ ਹੈ।