ਮੌੜ ਹਲਕੇ ’ਚ ਹਿੰਮਤ ਸਿੰਘ ਕੁੱਤੀਵਾਲ ਨੇ ਸਿਆਸੀ ਸਰਗਰਮੀਆਂ ਤੇਜ਼ ਕੀਤੀਆਂ 22 ਨੰਬਰ ਖਬਰ ਨਾਲ ਤਸਵੀਰ
Publish Date: Mon, 21 Sep 2026 05:11 PM (IST)
Updated Date: Mon, 21 Sep 2026 05:14 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਆਮ ਆਦਮੀ ਪਾਰਟੀ ਨਾਲ ਸ਼ੁਰੂ ਤੋਂ ਜੁੜੇ ਹੋਏ ਹਿੰਮਤ ਸਿੰਘ ਕੁੱਤੀਵਾਲ ਨੇ ਮੌੜ ਵਿਧਾਨ ਸਭਾ ਹਲਕੇ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਨਾਲ ਮੁਲਾਕਾਤਾਂ ਕਰਨ ਅਤੇ ਜਨਤਕ ਮਸਲਿਆਂ ਨੂੰ ਲੈ ਕੇ ਸਰਗਰਮ ਰਹਿਣ ਕਾਰਨ ਉਨ੍ਹਾਂ ਦੀਆਂ ਗਤੀਵਿਧੀਆਂ ਸਿਆਸੀ ਹਲਕਿਆਂ ਵਿੱਚ ਚਰਚਾ ਦਾ ਵਿਸ਼ਾ ਬਣ ਰਹੀਆਂ ਹਨ। ਹਿੰਮਤ ਸਿੰਘ ਕੁੱਤੀਵਾਲ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਅਤੇ ਲੋਕ-ਹਿਤੈਸ਼ੀ ਨੀਤੀਆਂ ਦੇ ਆਧਾਰ ’ਤੇ ਪਾਰਟੀ ਮੁੜ ਸੂਬੇ ਵਿੱਚ ਸਰਕਾਰ ਬਣਾਏਗੀ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਕੰਮਕਾਜ ਨੂੰ ਦੇਖ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਪਾਰਟੀ ਨੂੰ ਸਮਰਥਨ ਦੇਣਗੇ। ਉਹ ਆਮ ਆਦਮੀ ਪਾਰਟੀ ਨਾਲ ਸ਼ੁਰੂ ਤੋਂ ਹੀ ਜੁੜੇ ਹੋਏ ਹਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਲਗਾਤਾਰ ਕੰਮ ਕਰਦੇ ਆ ਰਹੇ ਹਨ। ਉਨ੍ਹਾਂ ਮੁਤਾਬਕ ਸਿਆਸਤ ਦਾ ਮਕਸਦ ਸਿਰਫ਼ ਚੋਣਾਂ ਲੜਨਾ ਨਹੀਂ, ਸਗੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਉਨ੍ਹਾਂ ਦੇ ਹੱਲ ਲਈ ਆਵਾਜ਼ ਉਠਾਉਣਾ ਵੀ ਹੈ। ਮੌੜ ਹਲਕੇ ਵਿਚ ਉਨ੍ਹਾਂ ਨੇ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਈ ਹੋਈ ਹੈ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਪਰਿਵਾਰਾਂ ਨੂੰ ਵੀ ਇਸ ਸਮਾਜਿਕ ਸਮੱਸਿਆ ਵਿਰੁੱਧ ਇਕਜੁੱਟ ਹੋਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਖਾਤਮਾ ਸਿਰਫ਼ ਸਰਕਾਰੀ ਕਾਰਵਾਈ ਨਾਲ ਨਹੀਂ, ਸਗੋਂ ਸਮਾਜ ਦੇ ਹਰ ਵਰਗ ਦੀ ਸਾਂਝੀ ਭੂਮਿਕਾ ਨਾਲ ਹੀ ਸੰਭਵ ਹੈ। ਹਿੰਮਤ ਸਿੰਘ ਦੀ ਧਰਮ ਪਤਨੀ ਰਾਣੀ ਕੌਰ ਜ਼ਿਲ੍ਹਾ ਪ੍ਰੀਸ਼ਦ ਦੀ ਮੈਂਬਰ ਹਨ। ਇਸ ਕਾਰਨ ਪਰਿਵਾਰ ਦੀ ਸਥਾਨਕ ਪੱਧਰ ’ਤੇ ਸਮਾਜਿਕ ਅਤੇ ਜਨਤਕ ਸਰਗਰਮੀਆਂ ਵਿੱਚ ਵੀ ਭੂਮਿਕਾ ਰਹੀ ਹੈ। ਹਲਕੇ ਵਿੱਚ ਲੋਕਾਂ ਨਾਲ ਸੰਪਰਕ ਵਧਾਉਣ ਦੇ ਨਾਲ-ਨਾਲ ਉਹ ਸਥਾਨਕ ਮੁੱਦਿਆਂ ’ਤੇ ਵੀ ਧਿਆਨ ਕੇਂਦਰਿਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ, ਨਸ਼ਿਆਂ ਦੀ ਰੋਕਥਾਮ, ਸਿੱਖਿਆ ਅਤੇ ਬੁਨਿਆਦੀ ਸਹੂਲਤਾਂ ਵਰਗੇ ਮੁੱਦੇ ਉਨ੍ਹਾਂ ਦੀਆਂ ਤਰਜੀਹਾਂ ਵਿੱਚ ਸ਼ਾਮਲ ਹਨ। ਮੌੜ ਹਲਕੇ ਵਿੱਚ ਉਨ੍ਹਾਂ ਦੀਆਂ ਵਧ ਰਹੀਆਂ ਸਿਆਸੀ ਅਤੇ ਸਮਾਜਿਕ ਸਰਗਰਮੀਆਂ ਨੂੰ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀ ਸਥਾਨਕ ਰਾਜਨੀਤੀ ਦੇ ਸੰਦਰਭ ਵਿੱਚ ਵੀ ਦੇਖਿਆ ਜਾ ਰਿਹਾ ਹੈ।