ਆਰਡੀ. ਗੁਪਤਾ ਦੇ ਦੇਹਾਂਤ ’ਤੇ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਵੱਲੋਂ ਦੁੱਖ ਦਾ ਪ੍ਰਗਟਾਵਾ ਆਰਡੀ. ਗੁਪਤਾ ਦੇ ਦੇਹਾਂਤ ’ਤੇ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਵੱਲੋਂ ਦੁੱਖ ਦਾ ਪ੍ਰਗਟਾਵਾ
Publish Date: Wed, 23 Sep 2026 04:42 PM (IST)
Updated Date: Wed, 23 Sep 2026 04:45 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਬਠਿੰਡਾ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ, ਜਦੋਂ ਬਠਿੰਡਾ ਹੀ ਨਹੀਂ ਸਗੋਂ ਪੂਰੇ ਪੰਜਾਬ ਦੇ ਸੀਨੀਅਰ ਕੈਮਿਸਟ ਆਗੂ, ਸਾਬਕਾ ਪ੍ਰਧਾਨ ਪੰਜਾਬ ਕੈਮਿਸਟ ਐਸੋਸੀਏਸ਼ਨ, ਸਾਬਕਾ ਪ੍ਰਧਾਨ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਬਠਿੰਡਾ ਅਤੇ ਸਾਬਕਾ ਪ੍ਰਧਾਨ ਵਪਾਰ ਮੰਡਲ ਆਰਡੀ. ਗੁਪਤਾ (ਐਸਸੀ ਮੈਡੀਕਲ ਏਜੰਸੀਜ਼) ਦਾ ਦੇਹਾਂਤ ਹੋ ਗਿਆ। ਉਨ੍ਹਾਂ ਦੇ ਦੇਹਾਂਤ ’ਤੇ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਟੀਬੀਡੀਸੀਏ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਨੇ ਕਿਹਾ ਕਿ ਸਵਰਗੀ ਆਰ.ਡੀ. ਗੁਪਤਾ ਬਠਿੰਡਾ ਦੇ ਕੈਮਿਸਟ ਜਗਤ ਦੇ ਭੀਸ਼ਮ ਪਿਤਾਮਾ ਸਨ। ਉਨ੍ਹਾਂ ਨੇ ਆਪਣੇ ਲੰਮੇ ਕਾਰਜਕਾਲ ਦੌਰਾਨ ਕੈਮਿਸਟਾਂ ਦੇ ਹਿੱਤਾਂ ਲਈ ਲਗਾਤਾਰ ਸੰਘਰਸ਼ ਕੀਤਾ ਅਤੇ ਸੰਗਠਨ ਨੂੰ ਮਜ਼ਬੂਤ ਬਣਾਉਣ ਵਿੱਚ ਅਹਿਮ ਯੋਗਦਾਨ ਪਾਇਆ। ਉਨ੍ਹਾਂ ਨੇ ਵੱਖ-ਵੱਖ ਅਹੁਦਿਆਂ ’ਤੇ ਰਹਿੰਦਿਆਂ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਵਜੋਂ ਵੀ ਆਪਣੀ ਜ਼ਿੰਮੇਵਾਰੀ ਨਿਭਾਈ ਅਤੇ ਏਆਈਓਸੀਡੀ ਵਿੱਚ ਵੀ ਕੈਮਿਸਟਾਂ ਨਾਲ ਜੁੜੇ ਮੁੱਦਿਆਂ ਨੂੰ ਮਜ਼ਬੂਤੀ ਨਾਲ ਉਠਾਇਆ। ਉਨ੍ਹਾਂ ਦੱਸਿਆ ਕਿ ਸਵਰਗੀ ਆਰ.ਡੀ. ਗੁਪਤਾ ਜੀ ਦੀ ਆਤਮਿਕ ਸ਼ਾਂਤੀ ਲਈ 25 ਸਤੰਬਰ ਨੂੰ ਦੁਪਹਿਰ 1:30 ਵਜੇ ਤੋਂ 2:00 ਵਜੇ ਤੱਕ ਲਾਰਡ ਰਾਮਾ ਹਾਲ, ਦਾਣਾ ਮੰਡੀ, ਬਠਿੰਡਾ ਵਿਖੇ ਭੋਗ ਅਤੇ ਅੰਤਿਮ ਅਰਦਾਸ ਦਾ ਆਯੋਜਨ ਕੀਤਾ ਜਾਵੇਗਾ।