ਆਦਰਸ਼ ਨਗਰ ’ਚ 44 ਲੱਖ ਰੁਪਏ ਦੀ ਲਾਗਤ ਨਾਲ ਪ੍ਰੀਮਿਕਸ ਸੜਕ ਤੇ ਸੁੰਦਰੀਕਰਨ ਕਾਰਜ ਸ਼ੁਰੂ ਆਦਰਸ਼ ਨਗਰ ਵਿਚ 44 ਲੱਖ ਰੁਪਏ ਦੀ ਲਾਗਤ ਨਾਲ ਪ੍ਰੀਮਿਕਸ ਸੜਕ ਤੇ ਸੁੰਦਰੀਕਰਨ ਕਾਰਜ ਸ਼ੁਰੂ
Publish Date: Thu, 24 Sep 2026 06:24 PM (IST)
Updated Date: Fri, 25 Sep 2026 04:07 AM (IST)
* ਮੇਅਰ ਪਦਮਜੀਤ ਸਿੰਘ ਮਹਿਤਾ ਵੱਲੋਂ ਗਲੀ ਨੰਬਰ 9 ਤੋਂ ਪ੍ਰੀਮਿਕਸ ਕੰਮ ਦੀ ਸ਼ੁਰੂਆਤ ਫੋਟੋ : 24 ਕੈਪਸ਼ਨ : ਆਦਰਸ਼ ਨਗਰ ਵਿਚ ਪ੍ਰੀਮਿਕਸ ਸੜਕ ਨਿਰਮਾਣ ਕਾਰਜ ਦੀ ਸ਼ੁਰੂਆਤ ਮੌਕੇ ਨਗਰ ਨਿਗਮ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਅਤੇ ਇਲਾਕਾ ਵਾਸੀ ਸ਼ੁਭ ਆਰੰਭ ਕਰਦੇ ਹੋਏ। ਵੀਰਪਾਲ ਭਗਤਾ, ਪੰਜਾਬੀ ਜਾਗਰਣ ਬਠਿੰਡਾ : ਬਠਿੰਡਾ ਸ਼ਹਿਰ ਨੂੰ ਆਧੁਨਿਕ, ਸੁੰਦਰ ਅਤੇ ਬਿਹਤਰ ਬੁਨਿਆਦੀ ਸਹੂਲਤਾਂ ਵਾਲਾ ਸ਼ਹਿਰ ਬਣਾਉਣ ਦੇ ਉਦੇਸ਼ ਨਾਲ ਨਗਰ ਨਿਗਮ ਵੱਲੋਂ ਵੱਖ-ਵੱਖ ਵਾਰਡਾਂ ਵਿਚ ਵਿਕਾਸ ਕਾਰਜਾਂ ਨੂੰ ਲਗਾਤਾਰ ਗਤੀ ਦਿੱਤੀ ਜਾ ਰਹੀ ਹੈ। ਇਸੇ ਕੜੀ ਤਹਿਤ ਨਗਰ ਨਿਗਮ ਬਠਿੰਡਾ ਦੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕੌਂਸਲਰ ਅਮਨਦੀਪ ਕੌਰ ਦੇ ਵਾਰਡ ਨੰਬਰ 1 ਅਧੀਨ ਆਉਂਦੇ ਆਦਰਸ਼ ਨਗਰ ਵਿੱਚ ਕਰੀਬ 44 ਲੱਖ ਰੁਪਏ ਦੀ ਲਾਗਤ ਨਾਲ ਪ੍ਰੀਮਿਕਸ ਸੜਕ ਨਿਰਮਾਣ ਅਤੇ ਸੁੰਦਰੀਕਰਨ ਕਾਰਜ ਦਾ ਉਦਘਾਟਨ ਕਰਕੇ ਸ਼ੁਭ ਆਰੰਭ ਕਰਵਾਇਆ। ਇਸ ਵਿਕਾਸ ਕਾਰਜ ਦੀ ਸ਼ੁਰੂਆਤ ਗਲੀ ਨੰਬਰ 9 ਤੋਂ ਕੀਤੀ ਗਈ। ਇਸ ਮੌਕੇ ਰਾਣਾ ਰਣਦੀਪ ਸਿੰਘ, ਅੰਕਿਤ ਸਹਿਗਲ, ਲਖਵਿੰਦਰ ਕੌਰ, ਡਾ. ਬਲਦੇਵ ਸਿੰਘ, ਮਾਸਟਰ ਦੀਵਾਨ ਸਿੰਘ, ਗੁਰਚਰਨ ਸਿੰਘ ਬਾਜਕ, ਬੋਹਰ ਸਿੰਘ ਚਹਿਲ, ਡਾ. ਨਿਰਮਲ ਸਿੰਘ, ਮਨਪ੍ਰੀਤ ਸਿੰਘ ਮੰਨੀ, ਲਖਵੀਰ ਸਿੰਘ ਲੱਖਾ ਚਹਿਲ, ਬਲਤੇਜ ਸਿੰਘ, ਪਰਮਜੀਤ ਸਿੰਘ, ਨਿਰੰਜਨ ਸਿੰਘ, ਲਖਵੀਰ ਕੌਰ, ਜਗਦੀਸ਼ ਸਿੰਘ, ਮੋਹਨ ਸਿੰਘ, ਪਰਮਜੀਤ ਸੰਧੂ, ਕੈਪਟਨ ਗੁਲਜ਼ਾਰ ਸਿੰਘ, ਸੀਤਾ ਰਾਮ, ਸੁਰਿੰਦਰ ਸਿੰਘ ਚਹਿਲ, ਗੱਗੂ ਚਹਿਲ, ਪ੍ਰਮੋਦ ਕੁਮਾਰ, ਨਿਖਿਲ ਸੈਣੀ ਅਤੇ ਰਮਨ ਚਹਿਲ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਹਾਜ਼ਰ ਸਨ। ਇਸ ਮੌਕੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਨਗਰ ਨਿਗਮ ਬਠਿੰਡਾ ਵੱਲੋਂ ਸ਼ਹਿਰ ਦੇ ਸਰਵਪੱਖੀ ਵਿਕਾਸ ਨੂੰ ਪਹਿਲ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਧੁਨਿਕ ਬਠਿੰਡਾ’ ਦੇ ਵਿਜ਼ਨ ਤਹਿਤ ਸੜਕਾਂ, ਗਲੀਆਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਸਟਰੀਟ ਲਾਈਟਾਂ ਸਮੇਤ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਵੀ ਸੜਕਾਂ ਦੀ ਮੁਰੰਮਤ ਜਾਂ ਨਵੀਨੀਕਰਨ ਦੀ ਲੋੜ ਹੈ, ਉੱਥੇ ਪਹਿਲ ਦੇ ਆਧਾਰ ’ਤੇ ਕੰਮ ਕਰਵਾਏ ਜਾ ਰਹੇ ਹਨ। ਮੇਅਰ ਨੇ ਕਿਹਾ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਸੜਕ ਨਿਰਮਾਣ ਨਿਰਧਾਰਤ ਮਾਪਦੰਡਾਂ ਅਨੁਸਾਰ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਾਰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਲਗਾਤਾਰ ਸਮੀਖਿਆ ਕੀਤੀ ਜਾ ਰਹੀ ਹੈ ਅਤੇ ਕੌਂਸਲਰਾਂ ਤੇ ਇਲਾਕਾ ਵਾਸੀਆਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ।