ਹਿੰਮਤ ਸਿੰਘ ਕੁੱਤੀਵਾਲ ਨੂੰ ‘ਰਤਨ ਪੰਜਾਬ’ ਐਵਾਰਡ ਨਾਲ ਕੀਤਾ ਜਾਵੇਗਾ ਸਨਮਾਨਿਤ ਹਿੰਮਤ ਸਿੰਘ ਕੁੱਤੀਵਾਲ ਨੂੰ ‘ਰਤਨ ਪੰਜਾਬ’ ਐਵਾਰਡ ਨਾਲ ਕੀਤਾ ਜਾਵੇਗਾ ਸਨਮਾਨਿਤ
Publish Date: Mon, 28 Sep 2026 04:00 PM (IST)
Updated Date: Mon, 28 Sep 2026 04:03 PM (IST)
ਸੁਰੇਸ਼ ਕੁਮਾਰ ਹੈਪੀ, ਪੰਜਾਬੀ ਜਾਗਰਣ ਮੌੜ ਮੰਡੀ ਪੰਜਾਬ ਵਿਚ ਨਸ਼ਿਆਂ ਵਿਰੁੱਧ ਵਿੱਢੀ ਜੰਗ ਤੇ ਵਾਤਾਵਰਨ ਦੀ ਸੰਭਾਲ ਵਿਚ ਬਹਿਤਰੀਨ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਲਈ ਆਮ ਆਦਮੀ ਪਾਰਟੀ ਦੇ ਆਗੂ ਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਜ਼ਿਲ੍ਹਾ ਮੀਤ ਪ੍ਰਧਾਨ ਹਿੰਮਤ ਸਿੰਘ ਕੁੱਤੀਵਾਲ ਪ੍ਰੇਰਨਾ ਸਰੋਤ ਬਣ ਕੇ ਉੱਭਰੇ ਹਨ। ਨਸ਼ਾਮੁਕਤੀ ਮੁਹਿੰਮ ਰਾਹੀਂ ਸੈਂਕੜੇ ਨੌਜਵਾਨਾਂ ਨੂੰ ਸਹੀ ਰਾਹ ਦਿਖਾਉਣ ਦੇ ਨਾਲ-ਨਾਲ ਉਨ੍ਹਾਂ ਨੇ ਖੇਤੀਬਾੜੀ ਤੇ ਵਾਤਾਵਰਨ ਸੰਭਾਲ ਦੇ ਖੇਤਰ ਵਿਚ ਵੀ ਇਕ ਮਿਸਾਲ ਕਾਇਮ ਕੀਤੀ ਹੈ। ਵਾਤਾਵਰਨ ਪ੍ਰਤੀ ਉਨ੍ਹਾਂ ਦੀਆਂ ਬਿਹਤਰੀਨ ਸੇਵਾਵਾਂ ਨੂੰ ਦੇਖਦੇ ਹੋਏ ਅੱਜ ਚੰਡੀਗੜ੍ਹ ਵਿਖੇ ਜਾਗਰਨ ਗਰੁੱਪ ਵੱਲੋਂ ਕਰਵਾਏ ਜਾ ਰਹੇ ਅੱਜ ਸਮਾਗਮ ਦੌਰਾਨ ਉਨ੍ਹਾਂ ਨੂੰ ‘ਰਤਨ ਪੰਜਾਬ ਦੇ’ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। ਝੋਨੇ ਦੀ ਵਾਢੀ ਤੋਂ ਬਾਅਦ ਪਰਾਲੀ ਨੂੰ ਅੱਗ ਲਗਾਉਣਾ ਜਿੱਥੇ ਇਕ ਗੰਭੀਰ ਸਮੱਸਿਆ ਬਣ ਚੁੱਕੀ ਹੈ, ਉੱਥੇ ਹੀ ਅਗਾਂਹਵਧੂ ਸੋਚ ਦੇ ਮਾਲਕ ਹਿੰਮਤ ਸਿੰਘ ਕੁੱਤੀਵਾਲ ਪਿਛਲੇ 15 ਸਾਲਾਂ ਤੋਂ ਲਗਾਤਾਰ ਬਿਨਾਂ ਅੱਗ ਲਗਾਏ ਪਰਾਲੀ ਦਾ ਸੁਚੱਜਾ ਨਿਪਟਾਰਾ ਕਰ ਰਹੇ ਹਨ। ਉਨ੍ਹਾਂ ਨੇ 15 ਸਾਲ ਪਹਿਲਾਂ ਹੀ ਇਹ ਮਹਿਸੂਸ ਕਰ ਲਿਆ ਸੀ ਕਿ ਪਰਾਲੀ ਸੜਨ ਨਾਲ ਨਾ ਸਿਰਫ਼ ਹਵਾ ਪ੍ਰਦੂਸ਼ਿਤ ਹੁੰਦੀ ਹੈ, ਸਗੋਂ ਧਰਤੀ ਦੀ ਉਪਜਾਊ ਸ਼ਕਤੀ ਨਸ਼ਟ ਹੁੰਦੀ ਹੈ ਅਤੇ ਸਮਾਜ ਵਿੱਚ ਕਈ ਤਰ੍ਹਾਂ ਦੀਆਂ ਗੰਭੀਰ ਬਿਮਾਰੀਆਂ ਫੈਲਦੀਆਂ ਹਨ। ਉਹ ਆਪਣੇ ਦ੍ਰਿੜ੍ਹ ਸੰਕਲਪ ਤੇ ਕਾਇਮ ਰਹਿੰਦਿਆਂ ਉਨ੍ਹਾਂ ਨੇ ਆਧੁਨਿਕ ਖੇਤੀ ਸੰਦਾਂ ਦੀ ਵਰਤੋਂ ਕਰਕੇ ਪਰਾਲੀ ਨੂੰ ਧਰਤੀ ਦੇ ਵਿੱਚ ਹੀ ਮਿਲਾ ਕੇ ਖੇਤੀਬਾੜੀ ਦੇ ਖੇਤਰ ਵਿੱਚ ਇੱਕ ਨਵੀਂ ਪਹਿਲਕਦਮੀ ਕੀਤੀ। ਉਨ੍ਹਾਂ ਦੀ ਇਸ ਸਮਾਜਿਕ ਅਤੇ ਵਾਤਾਵਰਨ ਪ੍ਰਤੀ ਵਚਨਬੱਧਤਾ ਨੇ ਅੱਜ ਉਨ੍ਹਾਂ ਨੂੰ ਖੇਤਰ ਦੇ ਹੋਰਨਾਂ ਕਿਸਾਨਾਂ ਅਤੇ ਨੌਜਵਾਨਾਂ ਲਈ ਇਕ ਚਾਨਣ ਮੁਨਾਰਾ ਬਣਾ ਦਿੱਤਾ ਹੈ। ਇਸ ਐਵਾਰਡ ਦੀ ਖ਼ਬਰ ਮਿਲਦਿਆਂ ਹੀ ਸਮਰਥਕਾਂ, ਵਾਤਾਵਰਨ ਪ੍ਰੇਮੀਆਂ ਅਤੇ ਨੌਜਵਾਨਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ।