ਡੀਡੀ ਅਕੈਡਮੀ ਦੇ ਕੇਸਰ ਸਿੰਘ ਨੂੰ ‘ਰਤਨ ਪੰਜਾਬ’ ਐਵਾਰਡ ਨਾਲ ਅੱਜ ਕੀਤਾ ਜਾਵੇਗਾ ਸਨਮਾਨਿਤ ਡੀਡੀ ਅਕੈਡਮੀ ਦੇ ਕੇਸਰ ਸਿੰਘ ਨੂੰ ‘ਰਤਨ ਪੰਜਾਬ’ ਐਵਾਰਡ ਨਾਲ ਅੱਜ ਕੀਤਾ ਜਾਵੇਗਾ ਸਨਮਾਨਿਤ
Publish Date: Mon, 28 Sep 2026 04:01 PM (IST)
Updated Date: Mon, 28 Sep 2026 04:03 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਸਿੱਖਿਆ ਦੇ ਖੇਤਰ ਵਿਚ ਪਾਏ ਜਾ ਰਹੇ ਯੋਗਦਾਨ ਤੇ ਨੌਜਵਾਨਾਂ ਨੂੰ ਸਿਵਲ ਸਰਵਿਸਿਜ਼ ਲਈ ਤਿਆਰ ਕਰਨ ਦੇ ਉਪਰਾਲਿਆਂ ਸਦਕਾ ਡੀਡੀ ਅਕੈਡਮੀ ਦੇ ਕੇਸਰ ਸਿੰਘ ਨੂੰ ‘ਰਤਨ ਪੰਜਾਬ’ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। ਇਹ ਸਨਮਾਨ ਅੱਜ ਚੰਡੀਗੜ੍ਹ ਦੇ ਹੋਟਲ ਲਲਿਤ ਵਿਖੇ ਪੰਜਾਬੀ ਜਾਗਰਣ ਵੱਲੋਂ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮ ਦੌਰਾਨ ਪ੍ਰਦਾਨ ਕੀਤਾ ਜਾਵੇਗਾ। ਸਮਾਗਮ ਦੌਰਾਨ ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ, ਮੈਂਬਰ ਪਾਰਲੀਮੈਂਟ ਮੀਤ ਹੇਅਰ ਤੇ ਪੰਜਾਬੀ ਜਾਗਰਣ ਦੀ ਮੈਨੇਜਮੈਂਟ ਵੱਲੋਂ ਕੇਸਰ ਸਿੰਘ ਨੂੰ ਇਹ ਸਨਮਾਨ ਪ੍ਰਦਾਨ ਕੀਤਾ ਜਾਵੇਗਾ। ‘ਰਤਨ ਪੰਜਾਬ’ ਐਵਾਰਡ ਕੇਸਰ ਸਿੰਘ ਵੱਲੋਂ ਖ਼ੁਦ ਪ੍ਰਾਪਤ ਕੀਤਾ ਜਾਵੇਗਾ। ਕੇਸਰ ਸਿੰਘ ਸਿੱਖਿਆ ਦੇ ਖੇਤਰ ਨਾਲ ਜੁੜੇ ਸਿੱਖਿਆਵਿਦ ਅਤੇ ਉਦਯਮੀ ਹਨ। ਪੰਜਾਬ ਦੀ ਨਵੀਂ ਪੀੜ੍ਹੀ ਦੇ ਨੌਜਵਾਨਾਂ ਨੂੰ ਸਿਵਲ ਸਰਵਿਸਿਜ਼ ਲਈ ਤਿਆਰ ਕਰਨ ਦੇ ਉਦੇਸ਼ ਨਾਲ ਸਿੱਖਿਆ ਦੇ ਖੇਤਰ ਵਿਚ ਕੰਮ ਕਰ ਰਿਹਾ ਹੈ। ਸੰਸਥਾ ਵੱਲੋਂ ਵਿਦਿਆਰਥੀਆਂ ਨੂੰ ਸਿਵਲ ਸਰਵਿਸਿਜ਼ ਪ੍ਰੀਖਿਆਵਾਂ ਦੀ ਤਿਆਰੀ ਲਈ ਸਿੱਖਿਆ, ਮਾਰਗਦਰਸ਼ਨ ਅਤੇ ਹੋਰ ਸਹਾਇਤਾ ਮੁਹੱਈਆ ਕਰਵਾਉਣ ’ਤੇ ਧਿਆਨ ਦਿੱਤਾ ਜਾਂਦਾ ਹੈ। ਕੇਸਰ ਸਿੰਘ ਦਾ ਉਦੇਸ਼ ਸਿਵਲ ਸਰਵਿਸਿਜ਼ ਦੀ ਤਿਆਰੀ ਨੂੰ ਵੱਧ ਤੋਂ ਵੱਧ ਵਿਦਿਆਰਥੀਆਂ ਲਈ ਪਹੁੰਚਯੋਗ ਬਣਾਉਣਾ ਅਤੇ ਨੌਜਵਾਨਾਂ ਨੂੰ ਲੋਕ ਸੇਵਾ ਦੇ ਖੇਤਰ ਵਿਚ ਅੱਗੇ ਆਉਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਵੱਲੋਂ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਵਿੱਚ ਜ਼ਿੰਮੇਵਾਰੀ, ਚਰਿੱਤਰ ਅਤੇ ਸਮਾਜ ਪ੍ਰਤੀ ਸੇਵਾ ਦੀ ਭਾਵਨਾ ਵਿਕਸਿਤ ਕਰਨ ’ਤੇ ਵੀ ਜ਼ੋਰ ਦਿੱਤਾ ਜਾਂਦਾ ਹੈ।