ਡੀਡੀ ਅਕੈਡਮੀ ਦੇ ਕੇਸਰ ਸਿੰਘ ਦਾ ‘ਰਤਨ ਪੰਜਾਬ’ ਐਵਾਰਡ ਨਾਲ ਸਨਮਾਨ ਡੀਡੀ ਅਕੈਡਮੀ ਦੇ ਕੇਸਰ ਸਿੰਘ ਦਾ ‘ਰਤਨ ਪੰਜਾਬ’ ਐਵਾਰਡ ਨਾਲ ਸਨਮਾਨ
Publish Date: Thu, 01 Oct 2026 04:12 PM (IST)
Updated Date: Thu, 01 Oct 2026 04:13 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਸਿੱਖਿਆ ਦੇ ਖੇਤਰ ਵਿਚ ਪਾਏ ਜਾ ਰਹੇ ਯੋਗਦਾਨ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਸਿਵਲ ਸਰਵਿਸਿਜ਼ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨ ਦੇ ਉਪਰਾਲਿਆਂ ਸਦਕਾ ਡੀਡੀ ਅਕੈਡਮੀ ਦੇ ਕੇਸਰ ਸਿੰਘ ਨੂੰ ‘ਰਤਨ ਪੰਜਾਬ’ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਚੰਡੀਗੜ੍ਹ ਦੇ ਹੋਟਲ ਲਲਿਤ ਵਿਖੇ ਪੰਜਾਬੀ ਜਾਗਰਣ ਵੱਲੋਂ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਪ੍ਰਦਾਨ ਕੀਤਾ ਗਿਆ। ਸਮਾਗਮ ਵਿੱਚ ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਜਾਗਰਣ ਗਰੁੱਪ ਦੇ ਸੀਜੀਐਮ ਮੋਹਿੰਦਰ ਕੁਮਾਰ ਅਤੇ ਪੰਜਾਬੀ ਜਾਗਰਣ ਦੇ ਸੰਪਾਦਕ ਇੰਦਰਪ੍ਰੀਤ ਸਿੰਘ ਵੱਲੋਂ ਕੇਸਰ ਸਿੰਘ ਨੂੰ ਇਹ ਵੱਕਾਰੀ ਸਨਮਾਨ ਪ੍ਰਦਾਨ ਕੀਤਾ ਗਿਆ। ਕੇਸਰ ਸਿੰਘ ਨੇ ਖ਼ੁਦ ‘ਰਤਨ ਪੰਜਾਬ’ ਐਵਾਰਡ ਪ੍ਰਾਪਤ ਕੀਤਾ। ਉਹ ਪੰਜਾਬ ਦੀ ਨਵੀਂ ਪੀੜ੍ਹੀ ਦੇ ਨੌਜਵਾਨਾਂ ਨੂੰ ਸਿਵਲ ਸਰਵਸਿਜ਼ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨ ਦੇ ਉਦੇਸ਼ ਨਾਲ ਲੰਮੇ ਸਮੇਂ ਤੋਂ ਸਿੱਖਿਆ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਦੀ ਅਗਵਾਈ ਹੇਠ ਸੰਸਥਾ ਵੱਲੋਂ ਵਿਦਿਆਰਥੀਆਂ ਨੂੰ ਸਿਵਲ ਸਰਵਿਸਿਜ਼ ਦੀ ਤਿਆਰੀ ਲਈ ਗੁਣਵੱਤਾ ਭਰਪੂਰ ਸਿੱਖਿਆ ਦੇ ਨਾਲ-ਨਾਲ ਮਾਰਗਦਰਸ਼ਨ ਅਤੇ ਹੋਰ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਉਣ ਤੇ ਜ਼ੋਰ ਦਿੱਤਾ ਜਾਂਦਾ ਹੈ। ਉਨ੍ਹਾਂ ਵੱਲੋਂ ਵਿਦਿਆਰਥੀਆਂ ਵਿੱਚ ਜ਼ਿੰਮੇਵਾਰੀ ਦੀ ਭਾਵਨਾ, ਚੰਗੇ ਚਰਿੱਤਰ ਅਤੇ ਸਮਾਜ ਪ੍ਰਤੀ ਸੇਵਾ ਦੀ ਭਾਵਨਾ ਪੈਦਾ ਕਰਨ ਤੇ ਵੀ ਜ਼ੋਰ ਦਿੱਤਾ ਜਾਂਦਾ ਹੈ। ਉਨ੍ਹਾਂ ਦੇ ਇਨ੍ਹਾਂ ਸਿੱਖਿਆਤਮਕ ਉਪਰਾਲਿਆਂ ਨੂੰ ਦੇਖਦਿਆਂ ‘ਰਤਨ ਪੰਜਾਬ’ ਐਵਾਰਡ ਨਾਲ ਸਨਮਾਨਿਤ ਕੀਤਾ ਜਾਣਾ ਸਿੱਖਿਆ ਖੇਤਰ ਨਾਲ ਜੁੜੇ ਲੋਕਾਂ ਅਤੇ ਵਿਦਿਆਰਥੀਆਂ ਲਈ ਵੀ ਮਾਣ ਵਾਲੀ ਗੱਲ ਦੱਸੀ ਜਾ ਰਹੀ ਹੈ।