ਦਿ ਨਿਊ ਇਰਾ ਪਬਲਿਕ ਸਕੂਲ ਦਾ ‘ਰਤਨ ਪੰਜਾਬ ਦੇ’ ਐਵਾਰਡ ਨਾਲ ਸਨਮਾਨ ਦਾ ਨਿਊ ਇਰਾ ਪਬਲਿਕ ਸਕੂਲ ਦਾ ‘ਰਤਨ ਪੰਜਾਬ ਦੇ’ ਐਵਾਰਡ ਨਾਲ ਸਨਮਾਨ
Publish Date: Thu, 01 Oct 2026 04:26 PM (IST)
Updated Date: Thu, 01 Oct 2026 04:28 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਪੇਂਡੂ ਖੇਤਰ ਵਿਚ ਬੱਚਿਆਂ ਨੂੰ ਗੁਣਵੱਤਾਪੂਰਨ ਸਿੱਖਿਆ ਮੁਹੱਈਆ ਕਰਵਾਉਣ ਤੇ ਸਿੱਖਿਆ ਦੇ ਖੇਤਰ ਵਿੱਚ ਪਾਏ ਜਾ ਰਹੇ ਯੋਗਦਾਨ ਸਦਕਾ ਦਾ ਨਿਊ ਇਰਾ ਪਬਲਿਕ ਸਕੂਲ ਨੂੰ ‘ਰਤਨ ਪੰਜਾਬ ਦੇ’ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਚੰਡੀਗੜ੍ਹ ਦੇ ਹੋਟਲ ਲਲਿਤ ਵਿਖੇ ਪੰਜਾਬੀ ਜਾਗਰਣ ਵੱਲੋਂ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਪ੍ਰਦਾਨ ਕੀਤਾ ਗਿਆ। ਸਮਾਗਮ ਦੌਰਾਨ ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ, ਜਾਗਰਣ ਗਰੁੱਪ ਦੇ ਸੀਜੀਐਮ ਮੋਹਿੰਦਰ ਕੁਮਾਰ ਅਤੇ ਪੰਜਾਬੀ ਜਾਗਰਣ ਦੇ ਸੰਪਾਦਕ ਇੰਦਰਪ੍ਰੀਤ ਸਿੰਘ ਵੱਲੋਂ ਸਕੂਲ ਨੂੰ ਇਹ ਸਨਮਾਨ ਦਿੱਤਾ ਗਿਆ। ਸਕੂਲ ਵੱਲੋਂ ‘ਰਤਨ ਪੰਜਾਬ’ ਐਵਾਰਡ ਡਾਇਰੈਕਟਰ ਤੇ ਪ੍ਰਿੰਸੀਪਲ ਨੀਤੂ ਵਧਵਾ ਨੇ ਪ੍ਰਾਪਤ ਕੀਤਾ। ਸਾਲ 2023 ਵਿੱਚ ਇੱਕ ਸੁਪਨੇ ਨਾਲ ਸ਼ੁਰੂ ਹੋਇਆ ਦਾ ਨਿਊ ਇਰਾ ਪਬਲਿਕ ਸਕੂਲ ਦਾ ਸਫ਼ਰ ਹੁਣ ਬੱਚਿਆਂ ਦੇ ਉੱਜਵਲ ਭਵਿੱਖ ਨੂੰ ਸਾਕਾਰ ਕਰਨ ਵੱਲ ਅੱਗੇ ਵੱਧ ਰਿਹਾ ਹੈ। ਸਕੂਲ ਪ੍ਰਬੰਧਨ ਅਨੁਸਾਰ ‘ਸੰਸਕਾਰ ਅਤੇ ਸਿੱਖਿਆ’ ਦੇ ਸੁਮੇਲ ਨੂੰ ਸਿੱਖਿਆ ਪ੍ਰਣਾਲੀ ਦਾ ਮੁੱਖ ਆਧਾਰ ਬਣਾਇਆ ਗਿਆ ਹੈ। ਵਿਦਿਆਰਥੀਆਂ ਨੂੰ ਸਿਰਫ਼ ਕਿਤਾਬੀ ਗਿਆਨ ਤੱਕ ਸੀਮਤ ਰੱਖਣ ਦੀ ਬਜਾਏ ਉਨ੍ਹਾਂ ਵਿਚ ਚੰਗੇ ਸੰਸਕਾਰ, ਆਤਮ-ਵਿਸ਼ਵਾਸ, ਅਨੁਸ਼ਾਸਨ ਤੇ ਜੀਵਨ ਦੇ ਵੱਖ-ਵੱਖ ਖੇਤਰਾਂ ਵਿੱਚ ਅੱਗੇ ਵਧਣ ਦੀ ਭਾਵਨਾ ਪੈਦਾ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ‘ਰਤਨ ਪੰਜਾਬ’ ਐਵਾਰਡ ਮਿਲਣ ਤੇ ਸਕੂਲ ਪ੍ਰਬੰਧਨ, ਅਧਿਆਪਕਾਂ ਅਤੇ ਸਟਾਫ਼ ਵਿੱਚ ਖੁਸ਼ੀ ਦਾ ਮਾਹੌਲ ਹੈ।