’ਨਸ਼ਾ ਮੁਕਤ ਪੰਜਾਬ’ ਯਾਤਰਾ ਲਈ 8 ਬੱਸਾਂ ਸਣੇ ਕਾਫਲਾ ਰਵਾਨਾ ਨਸ਼ਾ ਮੁਕਤ ਪੰਜਾਬ ਯਾਤਰਾ ਦੀ ਸਮਾਪਤੀ ਰੈਲੀ ਲਈ ਤਲਵੰਡੀ ਸਾਬੋ ਤੋਂ 8 ਬੱਸਾਂ ਸਮੇਤ ਕਾਫਲਾ ਰਵਾਨਾ
Publish Date: Fri, 02 Oct 2026 05:18 PM (IST)
Updated Date: Fri, 02 Oct 2026 05:19 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ‘ਨਸ਼ਾ ਮੁਕਤ ਪੰਜਾਬ’ ਯਾਤਰਾ ਦੀ ਸਮਾਪਤੀ ਰੈਲੀ ਵਿੱਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਹਲਕੇ ਤੋਂ ਭਾਜਪਾ ਆਗੂ ਨਵਜੋਤ ਸਿੰਘ ਗੁੰਨੀ ਦੀ ਅਗਵਾਈ ਹੇਠ 8 ਬੱਸਾਂ ਅਤੇ ਦਰਜਨਾਂ ਗੱਡੀਆਂ ਦਾ ਕਾਫਲਾ ਰਵਾਨਾ ਹੋਇਆ। ਇਸ ਵਿੱਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਨਵਜੋਤ ਗੁੰਨੀ ਨੇ ਕਿਹਾ ਕਿ ਹਲਕੇ ਤੋਂ ਵੱਡੀ ਗਿਣਤੀ ਵਿੱਚ ਵਰਕਰਾਂ ਦਾ ਰੈਲੀ ਵਿੱਚ ਪਹੁੰਚਣਾ ਪਾਰਟੀ ਦੀਆਂ ਜਥੇਬੰਦਕ ਸਰਗਰਮੀਆਂ ਨੂੰ ਦਰਸਾਉਂਦਾ ਹੈ। ਉਨ੍ਹਾਂ ਪੰਜਾਬ ਭਾਜਪਾ ਦੀ ਅਗਵਾਈ, ਜ਼ਿਲ੍ਹਾ ਬਠਿੰਡਾ ਦਿਹਾਤੀ ਲੀਡਰਸ਼ਿਪ, ਹਲਕਾ ਪੱਧਰੀ ਆਗੂਆਂ, ਸਰਕਲ ਇੰਚਾਰਜਾਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਤਲਵੰਡੀ ਸਾਬੋ ਹਲਕੇ ਵਿੱਚ ਭਾਜਪਾ ਵੱਲੋਂ ਵੱਖ-ਵੱਖ ਪ੍ਰੋਗਰਾਮ ਕਰਵਾਏ ਗਏ ਹਨ, ਜਿਨ੍ਹਾਂ ਵਿੱਚ ਗਾਟਵਾਲੀ ਦਾ ਜੁਆਇਨਿੰਗ ਪ੍ਰੋਗਰਾਮ ਅਤੇ 21 ਸਤੰਬਰ ਨੂੰ ‘ਨਸ਼ਾ ਮੁਕਤ ਪੰਜਾਬ’ ਯਾਤਰਾ ਦੀ ਸ਼ੁਰੂਆਤ ਮੌਕੇ ਹੋਇਆ ਇਕੱਠ ਵੀ ਸ਼ਾਮਲ ਹੈ। ਨਵਜੋਤ ਗੁੰਨੀ ਨੇ ਦੱਸਿਆ ਕਿ ਰੈਲੀ ਵਿੱਚ ਸ਼ਾਮਲ ਸਾਰੇ ਸਾਥੀ ਸੁਰੱਖਿਅਤ ਵਾਪਸ ਪਰਤ ਆਏ ਹਨ। ਉਨ੍ਹਾਂ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ, ਪਰਮਪਾਲ ਕੌਰ ਸਿੱਧੂ, ਟੀਮ ਨਵਜੋਤ ਗੁੰਨੀ ਗਾਟਵਾਲੀ ਗਰੁੱਪ ਅਤੇ ਸਮੁੱਚੀ ਜ਼ਿਲ੍ਹਾ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਲਕੇ ਵਿੱਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।