ਮਾਵਾਂ ਭੈਣਾਂ ਦੇ ਖਾਤਿਆਂ ’ਚ ਭੇਜੀ ਰਾਸ਼ੀ ਲਈ ਸੀਐੱਮ ਮਾਨ ਦਾ ਕੀਤਾ ਧੰਨਵਾਦ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਸੀਨੀਅਰ ਵਾਈਸ ਚੇਅਰਪਰਸਨ ਰੁਪਿੰਦਰ ਕੌਰ ਗਿੱਲ ਦੀ ਅਗਵਾਈ ਹੇਠ ਮਹਿਲਾਵਾਂ ਨਾਲ ਵਿਸ਼ੇਸ਼ ਮੀਟਿੰਗ
Publish Date: Fri, 02 Oct 2026 06:26 PM (IST)
Updated Date: Fri, 02 Oct 2026 06:28 PM (IST)
ਸੁਰੇਸ਼ ਕੁਮਾਰ ਹੈਪੀ, ਪੰਜਾਬੀ ਜਾਗਰਣ ਮੌੜ ਮੰਡੀ : ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਸੀਨੀਅਰ ਵਾਈਸ ਚੇਅਰਪਰਸਨ ਰੁਪਿੰਦਰ ਕੌਰ ਗਿੱਲ ਦੀ ਅਗਵਾਈ ਹੇਠ ਮਾਵਾਂ-ਭੈਣਾਂ ਨਾਲ ਇੱਕ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮਾਵਾ ਭੈਣਾਂ ਸਤਿਕਾਰ ਯੋਜਨਾ ਅਧੀਨ 1 ਅਕਤੂਬਰ ਨੂੰ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਭੇਜੀ ਗਈ ਸਨਮਾਨ ਰਾਸ਼ੀ ਲਈ ਪੰਜਾਬ ਸਰਕਾਰ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀਨੀਅਰ ਵਾਈਸ ਚੇਅਰਪਰਸਨ ਰੁਪਿੰਦਰ ਕੌਰ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਦੇ ਮਾਣ-ਸਤਿਕਾਰ ਅਤੇ ਆਰਥਿਕ ਮਜ਼ਬੂਤੀ ਲਈ ਵਚਨਬੱਧ ਹੈ। ਇਸ ਯੋਜਨਾ ਨਾਲ ਔਰਤਾਂ ਅਤੇ ਪਰਿਵਾਰਾਂ ਨੂੰ ਵੱਡਾ ਸਹਾਰਾ ਮਿਲਿਆ ਹੈ, ਜਿਸ ਲਈ ਸਮੁੱਚੀ ਔਰਤ ਸ਼ਕਤੀ ਸਰਕਾਰ ਦੀ ਰਿਣੀ ਹੈ। ਇਸ ਮੌਕੇ ਜ਼ੋਨ ਇੰਚਾਰਜ ਨੀਸ਼ਾ ਸ਼ਰਮਾ, ਜ਼ਿਲ੍ਹਾ ਪ੍ਰਧਾਨ ਕਿੰਦਰਪਾਲ ਕੌਰ, ਮੌੜ ਹਲਕਾ ਕੋਆਰਡੀਨੇਟਰ ਸੁਖਜੀਤ ਕੌਰ ਅਤੇ ਹਲਕਾ ਵਾਈਸ ਪ੍ਰਧਾਨ ਮਨਜੀਤ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਮੀਟਿੰਗ ਵਿੱਚ ਬਲਾਕ ਪ੍ਰਧਾਨ ਸ਼ਿੰਦਰਪਾਲ ਕੌਰ, ਅਰਸ਼ਦੀਪ ਕੌਰ, ਯਾਦਵਿੰਦਰ ਕੌਰ ਅਤੇ ਜਸਪਾਲ ਕੌਰ ਤੋਂ ਇਲਾਵਾ ਪਿੰਡ ਪ੍ਰਧਾਨ ਮਨਪ੍ਰੀਤ ਕੌਰ, ਰਜਿੰਦਰ ਕੌਰ, ਖੁਸ਼ੀ, ਸਰਬਜੀਤ ਕੌਰ, ਸ਼ਮਿੰਦਰ ਕੌਰ, ਗੁਰਮੀਤ ਕੌਰ, ਮਨਦੀਪ ਸ਼ਰਮਾ ਅਤੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਬੀਬੀਆਂ ਤੇ ਸਖੀਆਂ ਭੈਣਾਂ ਨੇ ਸ਼ਮੂਲੀਅਤ ਕੀਤੀ।