ਮੀਰੀ ਪੀਰੀ ਯੁਵਕ ਸੇਵਾਵਾਂ ਕਲੱਬ ਵੱਲੋਂ ਅੰਡਰ-17 ਫੁੱਟਬਾਲ ਲੀਗ ਕਰਵਾਈ ਮੀਰੀ ਪੀਰੀ ਯੁਵਕ ਸੇਵਾਵਾਂ ਕਲੱਬ ਵੱਲੋਂ ਅੰਡਰ-17 ਫੁੱਟਬਾਲ ਲੀਗ ਕਰਵਾਈ
Publish Date: Tue, 06 Oct 2026 06:03 PM (IST)
Updated Date: Tue, 06 Oct 2026 06:05 PM (IST)
ਹਰਪ੍ਰੀਤ ਮਦੇਸ਼ਾ, ਪੰਜਾਬੀ ਜਾਗਰਣ ਨਥਾਣਾ ਮੀਰੀ ਪੀਰੀ ਯੁਵਕ ਸੇਵਾਵਾਂ ਕਲੱਬ ਨਥਾਣਾ (ਰਜਿ. 68) ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਸ਼ਾਨਦਾਰ ਅੰਡਰ-17 ਫੁੱਟਬਾਲ ਲੀਗ ਕਰਵਾਈ ਗਈ। 4 ਅਕਤੂਬਰ ਨੂੰ ਕਰਵਾਈ ਗਈ ਇਸ ਲੀਗ ਵਿੱਚ ਵੱਖ-ਵੱਖ ਪਿੰਡਾਂ ਅਤੇ ਇਲਾਕਿਆਂ ਤੋਂ ਕੁੱਲ 12 ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ। ਟੂਰਨਾਮੈਂਟ ਦੌਰਾਨ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਆਪਣੀ ਪ੍ਰਤਿਭਾ ਦਾ ਪ੍ਰਗਟਾਵਾ ਕੀਤਾ। ਲੀਗ ਦੇ ਅੰਤਿਮ ਨਤੀਜਿਆਂ ਵਿੱਚ ਜਵਾਹਰਕੇ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਮੇਜ਼ਬਾਨ ਮੀਰੀ ਪੀਰੀ ਯੁਵਕ ਸੇਵਾਵਾਂ ਕਲੱਬ ਨਥਾਣਾ ਦੀ ਟੀਮ ਦੂਜੇ ਸਥਾਨ ’ਤੇ ਰਹੀ। ਜੇਤੂ ਟੀਮਾਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ। ਇਨਾਮ ਵੰਡ ਸਮਾਰੋਹ ਵਿੱਚ ਅਰਮਨਪ੍ਰੀਤ ਸਿੰਘ ਦੇ ਪਿਤਾ ਜਸਵਿੰਦਰ ਸਿੰਘ ਅਤੇ ਬਾਈ ਅਮਨ ਸਲਾਣੀ ਨੇ ਅਹਿਮ ਭੂਮਿਕਾ ਨਿਭਾਈ। ਉਨ੍ਹਾਂਖਿਡਾਰੀਆਂ ਦੀ ਹੌਸਲਾ-ਅਫਜ਼ਾਈ ਕਰਦਿਆਂ ਬੱਚਿਆਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਵਿੱਚ ਅਨੁਸ਼ਾਸਨ, ਮਿਹਨਤ ਅਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਪੈਦਾ ਕਰਦੀਆਂ ਹਨ। ਇਸ ਦੇ ਨਾਲ ਹੀ ਖਿਡਾਰੀਆਂ ਨੂੰ ਖੇਡ ਮੈਦਾਨ ਦੀ ਸਾਫ਼-ਸਫ਼ਾਈ ਅਤੇ ਸਾਂਭ-ਸੰਭਾਲ ਵੱਲ ਵਿਸ਼ੇਸ਼ ਧਿਆਨ ਦੇਣ ਲਈ ਵੀ ਪ੍ਰੇਰਿਤ ਕੀਤਾ ਗਿਆ। ਠਇਸ ਮੌਕੇ ਕਲੱਬ ਵੱਲੋਂ 40 ਸਾਲ ਤੋਂ ਵੱਧ ਉਮਰ ਦੇ ਖਿਡਾਰੀਆਂ ਦਾ ਵਿਸ਼ੇਸ਼ ਮੈਚ ਵੀ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਮੀਰੀ ਪੀਰੀ ਕਲੱਬ ਨਥਾਣਾ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਗੋਨਿਆਣਾ ਦੀ ਟੀਮ ਨੂੰ 2-0 ਦੇ ਫਰਕ ਨਾਲ ਹਰਾ ਦਿੱਤਾ। ਮੈਚ ਉਪਰੰਤ ਕਲੱਬ ਵੱਲੋਂ ਦੋਵਾਂ ਟੀਮਾਂ ਦੇ ਖਿਡਾਰੀਆਂ ਦਾ ਮਾਨ-ਸਨਮਾਨ ਕੀਤਾ ਗਿਆ। ਕਲੱਬ ਦੇ ਅਹੁਦੇਦਾਰਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਲਈ ਖੇਡਾਂ ਸਭ ਤੋਂ ਪ੍ਰਭਾਵਸ਼ਾਲੀ ਸਾਧਨਾਂ ਵਿੱਚੋਂ ਇੱਕ ਹਨ। ਇਸ ਲਈ ਕਲੱਬ ਵੱਲੋਂ ਭਵਿੱਖ ਵਿੱਚ ਵੀ ਅਜਿਹੇ ਖੇਡ ਮੁਕਾਬਲੇ ਕਰਵਾਉਣ ਲਈ ਯਤਨ ਜਾਰੀ ਰੱਖੇ ਜਾਣਗੇ। ਇਸ ਮੌਕੇ ਕਲੱਬ ਦੇ ਪ੍ਰਧਾਨ ਸਤਨਾਮ ਸਿੰਘ, ਰਾਜਵੀਰ ਬਰਾੜ, ਗੁਰਮੁੱਖ ਸਿੰਘ, ਕੁਲਦੀਪ ਸਿੰਘ, ਹਰਪ੍ਰੀਤ ਸਿੰਘ, ਇੰਦਰਜੀਤ ਹੈਪੀ, ਗੁਰਦੀਪ ਸਿੰਘ, ਬਲਦੇਵ ਸਿੰਘ, ਸੋਨੀ, ਲੱਬੀ, ਮਹਿਕ, ਜਸ਼ਨ ਅਤੇ ਬਲਜੀਤ ਸਿੰਘ ਸਮੇਤ ਹੋਰ ਪਤਵੰਤੇ ਤੇ ਖੇਡ ਪ੍ਰੇਮੀ ਹਾਜ਼ਰ ਸਨ।