ਇਸਤਰੀ ਵਿੰਗ ਚੋਣਾਂ ‘ਚ ਅਹਿਮ ਭੂਮਿਕਾ ਨਿਭਾਏਗਾ : ਗੁਰਵਿੰਦਰ ਕੌਰ ਭਗਤਾ ਇਸਤਰੀ ਵਿੰਗ ਚੋਣਾਂ ‘ਚ ਅਹਿਮ ਭੂਮਿਕਾ ਨਿਭਾਏਗਾ-ਗੁਰਵਿੰਦਰ ਕੌਰ ਭਗਤਾ
Publish Date: Sat, 10 Oct 2026 05:47 PM (IST)
Updated Date: Sat, 10 Oct 2026 05:47 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ- ਸ੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਆਗਾਮੀ ਵਿਧਾਨ ਸਭਾ ਚੋਣਾਂ ਸਮੇਂ ਦਲ ਦੀ ਮਜ਼ਬੂਤੀ ਲਈ ਅਹਿਮ ਭੂਮਿਕਾ ਨਿਭਾਏਗਾ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਗੁਰਵਿੰਦਰ ਕੌਰ ਭਗਤਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਹਲਕਾ ਰਾਮਪੁਰਾ ਫੂਲ (ਇਸਤਰੀ ਵਿੰਗ) ਨੇ ਪਿੰਡ ਸਿਰੀਏਵਾਲਾ ਵਿਖੇ ਸ੍ਰੋਮਣੀ ਅਕਾਲੀ ਦਲ ਦੇ ਹਲਕਾ ਰਾਮਪੁਰਾ ਫੂਲ ਤੋਂ ਉਮੀਦਵਾਰ ਸਿਕੰਦਰ ਸਿੰਘ ਮਲੂਕਾ ਦੇ ਹੱਕ ਵਿਚ ਇਸਤਰੀ ਵਿੰਗ ਦੀ ਨੁੱਕੜ ਮੀਟਿੰਗ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਹਲਕਾ ਰਾਮਪੁਰਾ ਫੂਲ ਵਿੱਚ ਇਸਤਰੀ ਵਿੰਗ ਦੀਆਂ ਵਰਕਰਾਂ ਨੂੰ ਲਾਮਬੰਦ ਕਰਕੇ ਪਿੰਡ-ਪਿੰਡ ਅਤੇ ਘਰ-ਘਰ ਤੱਕ ਪਹੁੰਚ ਕੀਤੀ ਜਾਵੇਗੀ। ਔਰਤਾਂ ਦੀਆਂ ਸਮੱਸਿਆਵਾਂ ਸੁਣਨ, ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਲੋਕਾਂ ਤੱਕ ਪਹੁੰਚਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਗੁਰਵਿੰਦਰ ਕੌਰ ਭਗਤਾ ਨੇ ਕਿਹਾ ਕਿ ਇਸਤਰੀ ਵਿੰਗ ਦੀਆਂ ਆਗੂਆਂ ਅਤੇ ਵਰਕਰਾਂ ਨੂੰ ਪੂਰੀ ਮਿਹਨਤ, ਲਗਨ ਅਤੇ ਆਪਸੀ ਏਕਤਾ ਨਾਲ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਇਸਤਰੀ ਵਿੰਗ ਦੀਆਂ ਸਮੂਹ ਵਰਕਰਾਂ ਨੂੰ ਇਕਜੁੱਟ ਹੋ ਕੇ ਜਥੇਬੰਦਕ ਗਤੀਵਿਧੀਆਂ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਇਸ ਮੌਕੇ ਇਸਤਰੀ ਵਿੰਗ ਦੇ ਸਰਕਲ ਪ੍ਰਧਾਨ ਕਰਮਜੀਤ ਕੌਰ ਮਲੂਕਾ, ਗੁਰਮੀਤ ਕੌਰ, ਮਨਵੀਰ ਕੌਰ ਸਿਰੀਏਵਾਲਾ, ਸਿੰਦਰ ਕੌਰ, ਪਰਮਜੀਤ ਕੌਰ, ਅਮਰਜੀਤ ਕੌਰ, ਮਨਜੀਤ ਕੌਰ, ਸੋਨਾ ਕੌਰ, ਹਰਜਿੰਦਰ ਕੌਰ, ਹਰਜੀਤ ਕੌਰ, ਨਸੀਬ ਕੌਰ, ਬਲਜੀਤ ਕੌਰ, ਪਰਮਜੀਤ ਕੌਰ ਆਦਿ ਹਾਜਰ ਸਨ।