ਫੂਲ ਦੇ ਕ੍ਰਿਕਟ ਟੂਰਨਾਮੈਂਟ ’ਚ ਚੇਅਰਮੈਨ ਭੱਲਾ ਨੇ ਲਵਾਈ ਹਾਜ਼ਰੀ ਫੂਲ ਦੇ ਕ੍ਰਿਕਟ ਟੂਰਨਾਮੈਂਟ ’ਚ ਚੇਅਰਮੈਨ ਭੱਲਾ ਨੇ ਲਵਾਈ ਹਾਜ਼ਰੀ
Publish Date: Sat, 17 Oct 2026 04:17 PM (IST)
Updated Date: Sat, 17 Oct 2026 04:18 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਰਾਮਪੁਰਾ ਫੂਲ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਤੇ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਦੇ ਉਦੇਸ਼ ਨਾਲ ਫੂਲ ਵਿਖੇ ਕਰਵਾਏ ਜਾ ਰਹੇ ਬੀਬੀ ਪਾਰੋ ਜੀ ਕ੍ਰਿਕਟ ਟੂਰਨਾਮੈਂਟ ਵਿਚ ਚੇਅਰਮੈਨ ਭੱਲਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਕਲੱਬ ਨੂੰ 11 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇਣ ਦੇ ਨਾਲ ਖਿਡਾਰੀਆਂ ਲਈ ਖੇਡ ਕਿੱਟ ਵੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ਵਿਚ ਅੱਗੇ ਵਧਣ ਲਈ ਕਿਸੇ ਕਿਸਮ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਤੇ ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਇਸ ਮੌਕੇ ਚੇਅਰਮੈਨ ਭੱਲਾ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਜਿੱਥੇ ਨੌਜਵਾਨਾਂ ਨੂੰ ਤੰਦਰੁਸਤ ਰੱਖਦੀਆਂ ਹਨ, ਉੱਥੇ ਹੀ ਉਨ੍ਹਾਂ ਵਿਚ ਅਨੁਸ਼ਾਸਨ, ਮਿਹਨਤ, ਸਹਿਯੋਗ ਤੇ ਟੀਮ ਭਾਵਨਾ ਵਰਗੇ ਗੁਣ ਵੀ ਪੈਦਾ ਕਰਦੀਆਂ ਹਨ। ਇਸ ਲਈ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਰੱਖਣ ਅਤੇ ਉਸਾਰੂ ਗਤੀਵਿਧੀਆਂ ਨਾਲ ਜੋੜਨ ਲਈ ਖੇਡਾਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਫੂਲ ਵਿਖੇ ਕਰਵਾਏ ਜਾ ਰਹੇ ਇਸ ਕ੍ਰਿਕਟ ਟੂਰਨਾਮੈਂਟ ਵਿੱਚ ਪੰਜਾਬ ਭਰ ਤੋਂ 48 ਟੀਮਾਂ ਨੇ ਭਾਗ ਲਿਆ। ਵੱਡੀ ਗਿਣਤੀ ਵਿੱਚ ਟੀਮਾਂ ਦੀ ਸ਼ਮੂਲੀਅਤ ਨੇ ਟੂਰਨਾਮੈਂਟ ਪ੍ਰਤੀ ਖਿਡਾਰੀਆਂ ਦੇ ਉਤਸ਼ਾਹ ਨੂੰ ਦਰਸਾਇਆ ਇਸ ਮੌਕੇ ਬੀਬੀ ਪਾਰੋ ਜੀ ਕਲੱਬ ਦੇ ਅਹੁਦੇਦਾਰਾਂ ਤੋਂ ਇਲਾਵਾ ਕ੍ਰਿਸ਼ਨ ਫੌਜੀ, ਨਿੰਮਾ, ਹਰਮਨ ਬੇਦੀ, ਪ੍ਰਦੀਪ ਬੇਦੀ, ਪ੍ਰੀਤਮ ਸਿੰਘ, ਸਰਬਾ ਅਤੇ ਬੇਅੰਤ ਸਿੰਘ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।