‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਤਿੰਨ ਪਿੰਡਾਂ ਦੇ ਲਾਭਪਾਤਰੀਆਂ ਨੂੰ ਮਾਲਕੀ ਦੇ ਦਸਤਾਵੇਜ਼ ਵੰਡੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਤਿੰਨ ਪਿੰਡਾਂ ਦੇ ਲਾਭਪਾਤਰੀਆਂ ਨੂੰ ਮਾਲਕੀ ਦੇ ਦਸਤਾਵੇਜ਼ ਵੰਡੇ
Publish Date: Mon, 26 Oct 2026 04:09 PM (IST)
Updated Date: Mon, 26 Oct 2026 04:10 PM (IST)
ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ ਕੋਟ ਫੱਤਾ, ਬਠਿੰਡਾ ਦਿਹਾਤੀ ਹਲਕੇ ਦੇ ਪਿੰਡ ਬਾਜਕ, ਲੂਲਬਾਈ ਤੇ ਚੱਕ ਅਤਰ ਸਿੰਘ ਵਾਲਾ ਵਿਖੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਲਾਭਪਾਤਰੀਆਂ ਨੂੰ ਘਰਾਂ ਦੀ ਮਾਲਕੀ ਸਬੰਧੀ ਦਸਤਾਵੇਜ਼ ਵੰਡੇ ਗਏ। ਇਸ ਮੌਕੇ ਆਮ ਆਦਮੀ ਪਾਰਟੀ ਦੇ ਬਠਿੰਡਾ ਦਿਹਾਤੀ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਨੇ ਕਿਹਾ ਕਿ ਹਰ ਪਰਿਵਾਰ ਨੂੰ ਆਪਣੇ ਘਰ ਦਾ ਮਾਲਕ ਬਣਾਉਣਾ ਅਤੇ ਲੋਕਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣਾ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਲਾਲ ਲਕੀਰ ਦੇ ਅੰਦਰ ਰਹਿੰਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਸਬੰਧੀ ਦਸਤਾਵੇਜ਼ ਮੁਹੱਈਆ ਕਰਵਾਏ ਜਾ ਰਹੇ ਹਨ, ਜਿਸ ਨਾਲ ਉਨ੍ਹਾਂ ਦੇ ਮਾਲਕੀ ਹੱਕਾਂ ਨੂੰ ਸਰਕਾਰੀ ਰਿਕਾਰਡ ਵਿਚ ਦਰਜ ਕਰਵਾਉਣ ਅਤੇ ਸੁਰੱਖਿਆ ਪ੍ਰਦਾਨ ਕਰਨ ਵਿਚ ਮਦਦ ਮਿਲੇਗੀ। ਕੋਟਫੱਤਾ ਨੇ ਕਿਹਾ ਕਿ ਘਰ ਹਰ ਪਰਿਵਾਰ ਦੀ ਮੁੱਢਲੀ ਲੋੜ ਹੋਣ ਦੇ ਨਾਲ-ਨਾਲ ਉਸ ਦੀ ਸੁਰੱਖਿਆ, ਸਨਮਾਨ ਅਤੇ ਭਵਿੱਖ ਨਾਲ ਵੀ ਜੁੜਿਆ ਹੁੰਦਾ ਹੈ। ਉਨ੍ਹਾਂ ਅਨੁਸਾਰ, ਆਜ਼ਾਦੀ ਤੋਂ ਬਾਅਦ ਲਾਲ ਲਕੀਰ ਦੇ ਅੰਦਰ ਰਹਿੰਦੇ ਲੋਕਾਂ ਨੂੰ ਮਾਲਕੀ ਦੇ ਹੱਕ ਦਿਵਾਉਣ ਲਈ ਇਹ ਇਕ ਅਹਿਮ ਉਪਰਾਲਾ ਹੈ, ਜਿਸ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਲੋਕ-ਭਲਾਈ ਸਕੀਮਾਂ ਦਾ ਲਾਭ ਯੋਗ ਵਿਅਕਤੀਆਂ ਤੱਕ ਪਾਰਦਰਸ਼ੀ ਢੰਗ ਨਾਲ ਪਹੁੰਚਾਉਣਾ ਹੈ। ਬਠਿੰਡਾ ਦਿਹਾਤੀ ਹਲਕੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਇਸ ਮੌਕੇ ਲਾਭਪਾਤਰੀਆਂ ਨੇ ਮਾਲਕੀ ਦੇ ਦਸਤਾਵੇਜ਼ ਮਿਲਣ ’ਤੇ ਖੁਸ਼ੀ ਪ੍ਰਗਟਾਈ। ਸਮਾਗਮ ਦੌਰਾਨ ਨਾਇਬ ਤਹਿਸੀਲਦਾਰ ਬਠਿੰਡਾ ਗੁਰਪ੍ਰੀਤ ਕੌਰ, ਯੂਥ ਆਗੂ ਤੇ ਸਰਪੰਚ ਸੁਖਜਿੰਦਰ ਸਿੰਘ ਰੋਮਾਣਾ, ਬਲਾਕ ਪ੍ਰਧਾਨ ਹਰਮਨਜੀਤ ਕੌਰ, ਸਰਪੰਚ ਜਗਤਾਰ ਸਿੰਘ ਬਾਜਕ, ਸਰਪੰਚ ਗੁਰਮੀਤ ਸਿੰਘ ਲੂਲਬਾਈ, ਸੰਦੀਪ ਸਿੰਘ ਧਾਲੀਵਾਲ, ਐਡਵੋਕੇਟ ਬਾਬੂ ਸਿੰਘ ਲੂਲਬਾਈ, ਸਰਪੰਚ ਚੱਕ ਅਤਰ ਸਿੰਘ, ਬਲਜਿੰਦਰ ਸਿੰਘ ਬੱਬੀ, ਦਿਲਬਾਗ ਸਿੰਘ, ਕੁਲਦੀਪ ਸਿੰਘ, ਮਾਸਟਰ ਸੁਖਰਾਜ ਸਿੰਘ ਤੇ ਹੋਰ ਪਤਵੰਤੇ ਹਾਜ਼ਰ ਸਨ।