ਆਰਬੀਡੀਏਵੀ ਸਕੂਲ ਵਿਖੇ ‘ਰਨ ਫਾਰ ਯੂਨਿਟੀ’ ਰੈਲੀ ਕੱਢ ਕੇ ਦਿੱਤਾ ਏਕਤਾ ਦਾ ਸੰਦੇਸ਼
ਆਰਬੀਡੀਏਵੀ ਸਕੂਲ ਵਿਖੇ ‘ਰਨ ਫਾਰ ਯੂਨਿਟੀ’ ਰੈਲੀ ਕੱਢ ਕੇ ਦਿੱਤਾ ਏਕਤਾ ਦਾ ਸੰਦੇਸ਼
Publish Date: Sat, 31 Oct 2026 07:00 PM (IST)
Updated Date: Sat, 31 Oct 2026 07:01 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਬਠਿੰਡਾ, ਆਰਬੀਡੀਏਵੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਬਠਿੰਡਾ ਵਿਖੇ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਹਾੜੇ ਮੌਕੇ ਐਨ.ਸੀ.ਸੀ. ਦੀ 3 ਪੰਜਾਬ ਨੇਵਲ ਯੂਨਿਟ ਵੱਲੋਂ ‘ਰਨ ਫਾਰ ਯੂਨਿਟੀ’ ਤਹਿਤ ਰੈਲੀ ਕੱਢੀ ਗਈ। ਸਕੂਲ ਪ੍ਰਿੰਸੀਪਲ ਓਪੀ ਤਿਵਾੜੀ ਦੀ ਰਹਿਨੁਮਾਈ ਹੇਠ ਕਰਵਾਏ ਇਸ ਪ੍ਰੋਗਰਾਮ ’ਚ 70 ਐਨਸੀਸੀ ਕੈਡਿਟਾਂ ਨੇ ਉਤਸ਼ਾਹ ਨਾਲ ਭਾਗ ਲਿਆ। ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਤੋਂ ਪਹਿਲਾਂ ਪ੍ਰਿੰਸੀਪਲ ਓ.ਪੀ. ਤਿਵਾੜੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਰਦਾਰ ਵੱਲਭ ਭਾਈ ਪਟੇਲ ਦੇ ਜੀਵਨ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਉਨ੍ਹਾਂ ਵੱਲੋਂ ਨਿਭਾਈ ਗਈ ਅਹਿਮ ਭੂਮਿਕਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਰਦਾਰ ਪਟੇਲ ਦੀ ਦੂਰਅੰਦੇਸ਼ੀ ਤੇ ਦ੍ਰਿੜ੍ਹ ਇਰਾਦੇ ਸਦਕਾ ਦੇਸ਼ ਦੀ ਏਕਤਾ ਨੂੰ ਮਜ਼ਬੂਤੀ ਮਿਲੀ। ਇਸ ਮੌਕੇ ਐਨ.ਸੀ.ਸੀ. ਕੈਡਿਟਾਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਦੀ ਸਹੁੰ ਵੀ ਚੁੱਕੀ। ਪ੍ਰੋਗਰਾਮ ਦੌਰਾਨ ਏ.ਐੱਨ.ਓ. ਸੁਖਜਿੰਦਰ ਕੁਮਾਰ ਨੇ ਵਿਸ਼ੇਸ਼ ਭੂਮਿਕਾ ਨਿਭਾਈ। ਇਸ ਮੌਕੇ ਸਕੂਲ ਸਟਾਫ਼ ਮੈਂਬਰ ਸਤਨਾਮ ਸਿੰਘ, ਮੈਡਮ ਪਰਮਜੀਤ ਕੌਰ, ਮੈਡਮ ਮਨਦੀਪ ਕੌਰ ਅਤੇ ਨਵੀਨ ਗੋਇਲ ਵੀ ਹਾਜ਼ਰ ਸਨ।