ਪ੍ਰਕਾਸ਼ ਪੁਰਬ ਸਬੰਧੀ ਪ੍ਰਭਾਤ ਫੇਰੀ ਦਾ ਭਰਵਾ ਸਵਾਗਤ ਕੀਤਾ ਪ੍ਰਕਾਸ਼ ਪੁਰਬ ਸਬੰਧੀ ਪ੍ਰਭਾਤ ਫੇਰੀ ਦਾ ਭਰਵਾ ਸਵਾਗਤ ਕੀਤਾ
Publish Date: Tue, 03 Nov 2026 04:03 PM (IST)
Updated Date: Tue, 03 Nov 2026 04:05 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਬਾ ਵਿਸ਼ਵਕਰਮਾ ਸਾਹਿਬ ਜੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਆਰੰਭ ਕੀਤੀ ਗਈ ਪ੍ਰਭਾਤ ਫੇਰੀ ਦਾ ਅੱਜ ਟੇਲਰ ਮਾਸਟਰ ਰਘਵੀਰ ਸਿੰਘ ਨੇੜੇ ਨਵਾਂ ਪੁਲ ਦੇ ਪਰਿਵਾਰ ਵੱਲੋਂ ਭਰਵਾ ਸਵਾਗਤ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਗਵਾਈ ਵਿਚ ਪਹੁੰਚੀ ਪ੍ਰਭਾਤ ਫੇਰੀ ਸਮੇਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਗੁਰਦੁਆਰਾ ਬਾਬਾ ਵਿਸ਼ਵਕਰਮਾ ਸਾਹਿਬ ਭਗਤਾ ਭਾਈ ਕਮੇਟੀ ਦੇ ਆਗੂ ਮਿਸਤਰੀ ਨਿਰਮਲ ਸਿੰਘ, ਰਛਪਾਲ ਸਿੰਘ ਨਿੱਕਾ ਧੀਮਾਨ ਅਤੇ ਦਵਿੰਦਰ ਸਿੰਘ ਮਠਾੜੂ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀਆਂ ਗਈਆਂ ਪ੍ਰਭਾਤ ਫੇਰੀਆਂ ਨੂੰ ਲੈ ਕੇ ਸੰਗਤਾਂ ਵਿਚ ਵੱਡਾ ਉਤਸ਼ਾਹ ਪਾਇਆ ਜਾਂ ਰਿਹਾ ਹੈ। ਪ੍ਰਭਾਤ ਫੇਰੀ ਸਬੰਧੀ ਸਮਾਗਮ ਦੌਰਾਨ ਗਿਆਨੀ ਸਿਕੰਦਰ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ ਅਤੇ ਉੱਘੇ ਢਾਡੀ ਬਲਵਿੰਦਰ ਸਿੰਘ ਭਗਤਾ ਨੇ ਬਾਬਾ ਨਾਮਦੇਵ ਜੀ ਜੀਵਨ ਸਬੰਧੀ ਵਾਰ ਪੇਸ਼ ਕਰਤੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਸਮੇਂ ਪ੍ਰਬੰਧਕਾਂ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋਣ ਵਾਲੀਆਂ ਇਨ੍ਹਾਂ ਪ੍ਰਭਾਤ ਫੇਰੀਆਂ ਦਾ ਉਦੇਸ਼ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨਾਲ ਜੋੜਨਾ ਤੇ ਗੁਰਬਾਣੀ, ਸਿਮਰਨ ਤੇ ਸੇਵਾ ਦੀ ਭਾਵਨਾ ਨੂੰ ਪ੍ਰਫੁੱਲਤ ਕਰਨਾ ਹੈ। ਇਸ ਮੌਕੇ ਵੱਖ ਵੱਖ ਸ਼ਖਸੀਅਤਾਂ ਦਾ ਸਨਮਾਨ ਕੀਤਾ ਗਿਆ। ਪਰਿਵਾਰਿਕ ਮੈਂਬਰ ਮਨਦੀਪ ਸਿੰਘ ਬਿੱਲਾ ਅਤੇ ਗੁਰਮੀਤ ਸਿੰਘ ਵਿੱਕੀ ਨੇ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਸਮੇਂ ਬੂਟਾ ਸਿੰਘ ਸਿੱਧੂ ਸਾਬਕਾ ਪ੍ਰਧਾਨ, ਰਾਕੇਸ਼ ਕੁਮਾਰ ਗੋਇਲ ਸਾਬਕਾ ਪ੍ਰਧਾਨ, ਆਤਮਾ ਸਿੰਘ ਮਹਿਲ, ਸੁਰਿੰਦਰ ਕਟਾਰੀਆ, ਗੁਰਚਰਨ ਸਿੰਘ ਖਾਲਸਾ ਆਦਿ ਹਾਜ਼ਰ ਸਨ।