ਰਾਜਗੜ੍ਹ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਰਾਜਗੜ੍ਹ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Publish Date: Tue, 03 Nov 2026 04:03 PM (IST)
Updated Date: Tue, 03 Nov 2026 04:05 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਪਿੰਡ ਬੁਰਜ ਰਾਜਗੜ੍ਹ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਾਨੋ ਸ਼ੌਕਤ ਨਾਲ ਮਨਾਇਆ ਗਿਆ, ਇਸ ਸਮਾਗਮ ਨੂੰ ਲੈ ਕੇ ਗੁਰਦੁਆਰਾ ਸਾਹਿਬ ਨੂੰ ਅੰਦਰੋਂ ਬਾਹਰੋਂ ਰੰਗ ਬਿਰੰਗੀਆਂ ਲੜੀਆਂ ਤੇ ਫੁੱਲਾਂ ਨਾਲ ਸਜਾਇਆ ਗਿਆ। ਪਾਠ ਦੇ ਭੋਗ ਉਪਰੰਤ ਭਾਈ ਸਰੂਪ ਸਿੰਘ ਰੂਪ ਅਤੇ ਸਾਥੀ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਕੀਰਤਨ ਜਥੇ ਵੱਲੋਂ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ। ਸਮੁੱਚੇ ਪ੍ਰੋਗਰਾਮ ਦੀ ਸਫਲਤਾ ਲਈ ਭਾਈ ਦਰਸ਼ਨ ਸਿੰਘ ਖਾਲਸਾ ਯੂਕੇ, ਭਾਈ ਜਸਕਨਵਰ ਸਿੰਘ ਕਨੇਡਾ, ਭਾਈ ਹਰਪ੍ਰੀਤ ਸਿੰਘ ਹੈਪੀ, ਭਾਈ ਕੁਲਵੰਤ ਸਿੰਘ ਪੁਰਤਗਾਲ ਵੱਲੋਂ ਵਿਸ਼ੇਸ਼ ਯੋਗਦਾਨ ਪਾਇਆ ਗਿਆ। ਇਸ ਭਾਈ ਦਰਸ਼ਨ ਸਿੰਘ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਜ਼ੂਰੀ ਰਾਗੀ ਅਤੇ ਗ੍ਰੰਥੀ ਸਿੰਘਾਂ ਨੂੰ ਸਿਰੋਪਾਓ ਨਾਲ ਨਿਵਾਜਿਆ ਗਿਆ। ਗੁਰੂ ਦੇ ਵਜ਼ੀਰ ਭਾਈ ਸਤਨਾਮ ਸਿੰਘ ਖ਼ਾਲਸਾ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਗੁਰੂ ਘਰ ਨਾਲ ਜੁੜਨ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਦੀ ਅਪੀਲ ਕਰਦੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਕੁਲਵੰਤ ਸਿੰਘ ਪ੍ਰਧਾਨ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਜਗੜ੍ਹ, ਗੁਰਜੀਤ ਸਿੰਘ ਸਾਬਕਾ ਸਰਪੰਚ ਤੇ ਸਕੱਤਰ ਗੁਰੂ ਘਰ ਕਮੇਟੀ, ਪਰਮਜੀਤ ਸਿੰਘ ਰਾਜਗੜ੍ਹ, ਭਾਈ ਕੁਲਵਿੰਦਰ ਸਿੰਘ ਕਿੰਦਾ, ਰਾਮ ਸਿੰਘ, ਕਾਲਾ ਸਿੰਘ ਆਬੂਧਾਬੀ, ਘਿੱਤਰਾ ਸਿੰਘ, ਰਾਜਵਿੰਦਰ ਸਿੰਘ ਰਾਜੂ, ਸੁਰਜੀਤ ਸਿੰਘ ਕਾਲਾ, ਭੋਲਾ ਸਿੰਘ, ਲਛਮਣ ਸਿੰਘ ਪੰਚ, ਸੁਰਜੀਤ ਸਿੰਘ ਟੇਲਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੇਵਾਦਾਰਾਂ ਵੱਲੋਂ ਸੇਵਾ ਨਿਭਾਈ।