- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
250 ਨੌਜਵਾਨਾਂ ਨੇ ‘ਵਿਕਸਿਤ ਭਾਰਤ ਯੁਵਾ ਸੰਵਾਦ ਆਪਣੀ ਵੋਟ ਨੂੰ ਜਾਣੋ’ ਪ੍ਰੋਗਰਾਮ ’ਚ ਲਿਆ ਭਾਗ

ਸੁਰੇਸ਼ ਕੁਮਾਰ ਹੈਪੀ, ਪੰਜਾਬੀ ਜਾਗਰਣ
ਮੌੜ ਮੰਡੀ
ਮੇਰਾ ਯੁਵਾ ਭਾਰਤ ਬਠਿੰਡਾ ਵੱਲੋਂ ਯੁਵਾ ਮਾਮਲੇ ਅ ਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੇ ਸਹਿਯੋਗ ਨਾਲ ਸਰਸਵਤੀ ਗਰੁੱਪ ਆਫ਼ ਕਾਲਜਿਜ਼ ਵਿਖੇ ‘ਵਿਕਸਿਤ ਭਾਰਤ ਯੁਵਾ ਸੰਵਾਦ ਆਪਣੀ ਵੋਟ ਨੂੰ ਜਾਣੋ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿਚ ਲਗਭਗ 250 ਨੌਜਵਾਨਾਂ ਨੇ ਉਤਸ਼ਾਹ ਨਾਲ ਭਾਗ ਲਿਆ। ਪ੍ਰੋਗਰਾਮ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਵੋਟ ਦੇ ਅਧਿਕਾਰ, ਲੋਕਤੰਤਰੀ ਪ੍ਰਣਾਲੀ ਤੇ ਨਾਗਰਿਕ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕਰਨਾ ਸੀ।
ਇਸ ਮੌਕੇ ਪ੍ਰੋਗਰਾਮ ਦੀ ਸ਼ੁਰੂਆਤ ਹਾਜ਼ਰ ਮਹਿਮਾਨਾਂ ਵੱਲੋਂ ਸ਼ਮ੍ਹਾਂ ਰੌਸ਼ਨ ਕਰਕੇ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਯੁਵਾ ਅਧਿਕਾਰੀ ਮੇਰਾ ਭਾਰਤ ਬਠਿੰਡਾ ਮਿਸ਼ਾ ਨੇ ਮਹਿਮਾਨਾਂ ਤੇ ਨੌਜਵਾਨਾਂ ਦਾ ਸਵਾਗਤ ਕਰਦਿਆਂ ਪ੍ਰੋਗਰਾਮ ਦੇ ਉਦੇਸ਼ਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਮਹੱਤਤਾ ਸਮਝਣ ਅਤੇ ਲੋਕਤੰਤਰੀ ਪ੍ਰਕਿਰਿਆ ਵਿਚ ਸਰਗਰਮ ਭੂਮਿਕਾ ਨਿਭਾਉਣ ਦੀ ਲੋੜ ਹੈ। ਪ੍ਰੋਗਰਾਮ ਦਾ ਮੁੱਖ ਆਕਰਸ਼ਣ ਯੂਥ ਆਈਕਨ ਸ਼ਸ਼ਿਕੇਸ਼ ਕੁਮਾਰ ਦਾ ਵਿਸ਼ੇਸ਼ ਸੰਵਾਦ ਸੈਸ਼ਨ ਰਿਹਾ। ਉਨ੍ਹਾਂ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਵੋਟਰ ਰਜਿਸਟ੍ਰੇਸ਼ਨ, ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਦੀ ਭੂਮਿਕਾ ਤੇ ਵੋਟਿੰਗ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਵੋਟ ਪਾਉਣਾ ਸਿਰਫ਼ ਨਾਗਰਿਕ ਦਾ ਅਧਿਕਾਰ ਹੀ ਨਹੀਂ, ਸਗੋਂ ਦੇਸ਼ ਦੇ ਭਵਿੱਖ ਨੂੰ ਦਿਸ਼ਾ ਦੇਣ ਵਾਲੀ ਅਹਿਮ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਨੌਜਵਾਨਾਂ ਨੂੰ ਬਿਨਾਂ ਕਿਸੇ ਦਬਾਅ, ਲਾਲਚ ਜਾਂ ਗੁੰਮਰਾਹਕੁੰਨ ਜਾਣਕਾਰੀ ਤੋਂ ਪ੍ਰਭਾਵਿਤ ਹੋਏ ਆਪਣੀ ਸਮਝ ਅਨੁਸਾਰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਵੀ ਆਪਣੇ ਸਵਾਲ ਤੇ ਵਿਚਾਰ ਸਾਂਝੇ ਕੀਤੇ, ਜਿਨ੍ਹਾਂ ਦੇ ਜਵਾਬ ਦੇ ਕੇ ਉਨ੍ਹਾਂ ਦੀਆਂ ਜਿਗਿਆਸਾਵਾਂ ਨੂੰ ਦੂਰ ਕੀਤਾ ਗਿਆ। ਇਸ ਤੋਂ ਇਲਾਵਾ ਐਡਵੋਕੇਟ ਮਨਦੀਪ ਸਿੰਘ ਸਿੱਧੂ, ਹਰਵੰਤ ਸਿੰਘ, ਕੁਲਦੀਪ ਸਿੰਘ, ਆਕਾਸ਼ਦੀਪ ਸਿੰਘ ਤੇ ਸਰਸਵਤੀ ਗਰੁੱਪ ਆਫ਼ ਇੰਸਟੀਚਿਊਟਸ ਦੇ ਚੇਅਰਮੈਨ ਸਵਰਨ ਪ੍ਰਕਾਸ਼ ਨੇ ਵੀ ਆਪਣੇ ਵਿਚਾਰ ਪੇਸ਼ ਕਰਦਿਆਂ ਨੌਜਵਾਨਾਂ ਨੂੰ ਲੋਕਤੰਤਰੀ ਕਦਰਾਂ-ਕੀਮਤਾਂ ਦਾ ਸਤਿਕਾਰ ਕਰਨ ਅਤੇ ਦੇਸ਼ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਪ੍ਰੋਗਰਾਮ ਦੇ ਅੰਤ ਵਿਚ ਹਾਜ਼ਰ ਨੌਜਵਾਨਾਂ ਨੂੰ ਲੋਕਤੰਤਰੀ ਸਹੁੰ ਚੁਕਾਈ ਗਈ ਅਤੇ ਜਾਗਰੂਕ ਤੇ ਜ਼ਿੰਮੇਵਾਰ ਨਾਗਰਿਕ ਬਣਨ ਦਾ ਸੰਕਲਪ ਦਿਵਾਇਆ ਗਿਆ। ਇਹ ਪ੍ਰੋਗਰਾਮ ਦੇਸ਼ ਭਰ ਦੀਆਂ ਵਿੱਦਿਅਕ ਸੰਸਥਾਵਾਂ ਵਿਚ ਚਲਾਏ ਜਾ ਰਹੇ ‘ਵਿਕਸਿਤ ਭਾਰਤ ਯੁਵਾ ਸੰਵਾਦ’ ਅਭਿਆਨ ਦਾ ਹਿੱਸਾ ਸੀ, ਜਿਸ ਦਾ ਉਦੇਸ਼ ਨੌਜਵਾਨਾਂ ਨੂੰ ਲੋਕਤੰਤਰੀ ਸੰਸਥਾਵਾਂ ਅਤੇ ਰਾਸ਼ਟਰ ਨਿਰਮਾਣ ਦੀ ਪ੍ਰਕਿਰਿਆ ਨਾਲ ਜੋੜਨਾ ਹੈ। ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਵਿਚ ਮੇਰਾ ਭਾਰਤ ਬਠਿੰਡਾ ਦੀ ਟੀਮ ਦੇ ਮੈਂਬਰ ਹੁਸਨਦੀਪ ਸਿੰਘ, ਜਤਿਨ ਕੁਮਾਰ, ਤਲਵਿੰਦਰ ਸਿੰਘ, ਸ਼ਿਖਾ ਅਤੇ ਹਰਪ੍ਰੀਤ ਕੌਰ ਨੇ ਅਹਿਮ ਭੂਮਿਕਾ ਨਿਭਾਈ।