31 ਦਸੰਬਰ ਤੋਂ ਪਹਿਲਾਂ ਸ਼ਹਿਰ ਦੀਆਂ ਸਾਰੀਆਂ ਪ੍ਰੀਮਿਕਸ ਸੜਕਾਂ ਬਣ ਕੇ ਹੋਣਗੀਆਂ ਤਿਆਰ : ਮੇਅਰ ਪਦਮਜੀਤ ਸਿੰਘ ਮਹਿਤਾ 31 ਦਸੰਬਰ ਤੋਂ ਪਹਿਲਾਂ ਸ਼ਹਿਰ ਦੀਆਂ ਸਾਰੀਆਂ ਪ੍ਰੀਮਿਕਸ ਸੜਕਾਂ ਬਣ ਕੇ ਹੋਣਗੀਆਂ ਤਿਆਰ : ਮੇਅਰ ਪਦਮਜੀਤ ਸਿੰਘ ਮਹਿਤਾ
Publish Date: Tue, 17 Nov 2026 03:51 PM (IST)
Updated Date: Tue, 17 Nov 2026 03:51 PM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ ਬਠਿੰਡਾ ਬਠਿੰਡਾ ਸ਼ਹਿਰ ਨੂੰ ਟੋਆ-ਮੁਕਤ, ਆਧੁਨਿਕ ਅਤੇ ਸੁੰਦਰ ਬਣਾਉਣ ਦੀ ਦਿਸ਼ਾ ਵਿੱਚ ਨਗਰ ਨਿਗਮ ਵੱਲੋਂ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਬਠਿੰਡਾ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਨਗਰ ਨਿਗਮ ਦੇ ਕੌਂਸਲਰ ਜਗਪਾਲ ਸਿੰਘ ਗੋਰਾ ਸਿੱਧੂ ਦੇ ਵਾਰਡ ਨੰਬਰ 39 ਵਿਚ ਪ੍ਰਤਾਪ ਨਗਰ ਦੀ ਗਲੀ ਨੰਬਰ 21 ਤੋਂ ਪ੍ਰੀਮਿਕਸ ਕੰਮ ਦਾ ਸ਼ੁਭ ਆਰੰਭ ਕਰਵਾਇਆ। ਇਸ ਦੌਰਾਨ ਸੁਖਦੇਵ ਸਿੰਘ, ਸੁਰਜੀਤ ਨਾਗੀ, ਮੋਹਿਤ ਗੋਇਲ, ਬਿੱਕਰ ਸਿੰਘ,ਵਿਕਾਸ ਕੌਸ਼ਲ, ਮੈਡਮ ਅਮਰਪਾਲ ਕੌਰ, ਮੁਕੇਸ਼ ਡੇਅਰੀ ਵਾਲੇ, ਜੌਨੀ ਅਰੋੜਾ, ਵਿੱਕੀ ਸੀਮੈਂਟ ਵਾਲੇ, ਲੱਖਾ ਪ੍ਰਾਪਰਟੀ ਡੀਲਰ, ਸੋਨੂੰ ਸਬਜ਼ੀ ਮੰਡੀ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ। ਇਸ ਮੌਕੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਬਿਹਤਰ ਅਤੇ ਸੁਖਾਲੀਆਂ ਸੜਕ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀਆਂ ਤਰਜੀਹਾਂ ਵਿਚ ਸ਼ਾਮਲ ਹੈ। ਨਗਰ ਨਿਗਮ ਵੱਲੋਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਪ੍ਰੀਮਿਕਸ ਸੜਕਾਂ ਦੇ ਨਿਰਮਾਣ ਦਾ ਕੰਮ ਤੇਜ਼ੀ ਨਾਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 31 ਦਸੰਬਰ ਤੋਂ ਪਹਿਲਾਂ ਬਠਿੰਡਾ ਸ਼ਹਿਰ ਦੀਆਂ ਸਾਰੀਆਂ ਪ੍ਰੀਮਿਕਸ ਸੜਕਾਂ ਬਣ ਕੇ ਤਿਆਰ ਹੋ ਜਾਣਗੀਆਂ, ਜਿਸ ਨਾਲ ਸ਼ਹਿਰ ਨੂੰ ਟੋਆ-ਮੁਕਤ ਬਣਾਉਣ ਦੀ ਮੁਹਿੰਮ ਨੂੰ ਵੱਡੀ ਸਫਲਤਾ ਮਿਲੇਗੀ ਅਤੇ ਲੋਕਾਂ ਨੂੰ ਆਵਾਜਾਈ ਵਿੱਚ ਸਹੂਲਤ ਪ੍ਰਾਪਤ ਹੋਵੇਗੀ। ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਕਾਸ ਵਿਜ਼ਨ ਅਨੁਸਾਰ ਬਠਿੰਡਾ ਵਿੱਚ ਵੀ ਵਿਕਾਸ ਕਾਰਜਾਂ ਨੂੰ ਨਵੀਂ ਗਤੀ ਦਿੱਤੀ ਜਾ ਰਹੀ ਹੈ। ਪੰਜਾਬ ਸਰਕਾਰ ਦਾ ਟੀਚਾ ਹਰ ਸ਼ਹਿਰ ਅਤੇ ਪਿੰਡ ਤੱਕ ਵਿਕਾਸ ਦੀਆਂ ਸਹੂਲਤਾਂ ਪਹੁੰਚਾ ਕੇ ਪੰਜਾਬ ਨੂੰ ਇੱਕ ਵਾਰ ਫਿਰ ਰੰਗਲਾ ਪੰਜਾਬ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਬਿਨਾਂ ਕਿਸੇ ਭੇਦਭਾਵ ਦੇ ਸ਼ਹਿਰ ਦੇ ਹਰ ਵਾਰਡ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਸੜਕਾਂ, ਪੀਣ ਵਾਲਪਾਣੀ, ਸੀਵਰੇਜ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਕੇ ਬਠਿੰਡਾ ਨੂੰ ਆਧੁਨਿਕ ਅਤੇ ਆਕਰਸ਼ਕ ਸ਼ਹਿਰ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਕੌਂਸਲਰ ਜਗਪਾਲ ਸਿੰਘ ਗੋਰਾ ਸਿੱਧੂ ਨੇ ਮੇਅਰ ਪਦਮਜੀਤ ਸਿੰਘ ਮਹਿਤਾ ਦਾ ਵਾਰਡ ਵਿੱਚ ਵਿਕਾਸ ਕਾਰਜ ਸ਼ੁਰੂ ਕਰਵਾਉਣ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਪ੍ਰੀਮਿਕਸ ਕੰਮ ਮੁਕੰਮਲ ਹੋਣ ਨਾਲ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ।