ਅਰਨ ਵਾਈਲ ਲਰਨ’ ਪਾਲਿਸੀ ਤਹਿਤ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ‘ਹਸਤਕਲਾ 3’ ਪ੍ਰਦਰਸ਼ਨੀ ਲਗਾਈ ਅਰਨ ਵਾਈਲ ਲਰਨ’ ਪਾਲਿਸੀ ਤਹਿਤ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ‘ਹਸਤਕਲਾ 3’ ਪ੍ਰਦਰਸ਼ਨੀ ਲਗਾਈ
Publish Date: Thu, 19 Nov 2026 05:43 PM (IST)
Updated Date: Thu, 19 Nov 2026 05:45 PM (IST)
ਖੁਸ਼ਦੀਪ ਸਿੰਘ ਗਿੱਲ ਪੰਜਾਬੀ ਜਾਗਰਣ ਤਲਵੰਡੀ ਸਾਬੋ, ਮਾਤਾ ਸਾਹਿਬ ਕੌਰ ਗਰਲਜ਼ ਕਾਲਜ, ਤਲਵੰਡੀ ਸਾਬੋ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੇ ਉਪਰਾਲੇ ਸਦਕਾ ਚਲਾਈ ਜਾ ਰਹੀ ‘ਅਰਨ ਵਾਈਲ ਲਰਨ’ ਪਾਲਿਸੀ ਤਹਿਤ ‘ਸਖੀ ਸਹੇਲੀ’ ਬ੍ਰਾਂਡ ਅਧੀਨ ‘ਹਸਤਕਲਾ 3’ ਪ੍ਰਦਰਸ਼ਨੀ ਲਗਾਈ ਗਈ। ਇਹ ਉਪਰਾਲਾ ਸਕੱਤਰ ਵਿੱਦਿਆ ਸੁਖਮਿੰਦਰ ਸਿੰਘ ਦੀ ਦੂਰਅੰਦੇਸ਼ੀ ਸੋਚ ਅਧੀਨ ਵਿਦਿਆਰਥਣਾਂ ਨੂੰ ਹੁਨਰਮੰਦ ਅਤੇ ਆਤਮ-ਨਿਰਭਰ ਬਣਾਉਣ ਦੇ ਉਦੇਸ਼ ਨਾਲ ਕੀਤਾ ਗਿਆ। ਕਾਲਜ ਦੇ ਬੇਬੇ ਨਾਨਕੀ ਜੀ ਹੋਮ ਸਾਇੰਸ ਵਿਭਾਗ ਵੱਲੋਂ ਹੋਮ ਸਾਇੰਸ ਲੈਬ ਵਿਖੇ ਲਗਾਈ ਗਈ ਪ੍ਰਦਰਸ਼ਨੀ ਵਿੱਚ ਵਿਦਿਆਰਥਣਾਂ ਨੇ ਆਪਣੇ ਹੱਥੀਂ ਤਿਆਰ ਕੀਤੀਆਂ ਖੂਬਸੂਰਤ ਕਲਾਕ੍ਰਿਤੀਆਂ, ਘਰੇਲੂ ਸਜਾਵਟੀ ਵਸਤਾਂ ਅਤੇ ਹੋਰ ਹਸਤਕਲਾ ਦੀਆਂ ਚੀਜ਼ਾਂ ਦੇ ਸਟਾਲ ਲਗਾਏ। ਇਸ ਦੇ ਨਾਲ ਹੀ ‘ਮਾਈ ਕੈਫੇਟੇਰੀਆ’ ਸਟਾਲ ਤਹਿਤ ਵਿਦਿਆਰਥਣਾਂ ਨੇ ਆਪਣੇ ਹੱਥੀਂ ਤਿਆਰ ਕੀਤੇ ਵੱਖ-ਵੱਖ ਸੁਆਦੀ ਪਕਵਾਨ ਵੀ ਪੇਸ਼ ਕੀਤੇ। ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਨੇ ਪ੍ਰਦਰਸ਼ਨੀ ਵਿੱਚ ਲਗਾਏ ਸਟਾਲਾਂ ਤੋਂ ਉਤਸ਼ਾਹ ਨਾਲ ਖਰੀਦਦਾਰੀ ਕੀਤੀ ਅਤੇ ਵਿਦਿਆਰਥਣਾਂ ਦੇ ਹੁਨਰ ਤੇ ਪਕਵਾਨਾਂ ਦੀ ਸ਼ਲਾਘਾ ਕੀਤੀ। ਇਹ ਸਮਾਗਮ ਕਾਲਜ ਦੇ ਪ੍ਰਿੰਸੀਪਲ ਡਾ. ਮਨੋਰਮਾ ਸਮਾਗ ਦੀ ਯੋਗ ਰਹਿਨੁਮਾਈ ਹੇਠ ਸਫਲਤਾਪੂਰਵਕ ਨੇਪਰੇ ਚੜ੍ਹਿਆ। ਉਨ੍ਹਾਂ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦਾ ਧੰਨਵਾਦ ਕੀਤਾ। ਪ੍ਰਦਰਸ਼ਨੀ ਦੇ ਪ੍ਰਬੰਧ ਹੋਮ ਸਾਇੰਸ ਵਿਭਾਗ ਦੇ ਮੁਖੀ ਪ੍ਰੋ. ਸ਼ਾਲਿਨੀ ਸਹਿਗਲ ਅਤੇ ਪ੍ਰੋ. ਰਾਜਵੀਰ ਕੌਰ ਦੀ ਦੇਖ-ਰੇਖ ਹੇਠ ਕੀਤੇ ਗਏ।