ਲੋੜਵੰਦਾਂ ਦੀ ਸਹਾਇਤਾ ਲਈ ਸੰਗਠਨ ਨੂੰ ਹੋਰ ਸਰਗਰਮ ਕਰਨ ਦੀ ਲੋੜ : ਗੋਰਾ ਭਾਜਪਾ ਐਨਜੀਓ ਸੈੱਲ ਦੀ ਮੀਟਿੰਗ ਵਿਚ ਗੁਰਜੀਤ ਸਿੰਘ ਗੋਰਾ ਨੇ ਕੀਤੀ ਸ਼ਮੂਲੀਅਤ
Publish Date: Fri, 20 Nov 2026 03:36 PM (IST)
Updated Date: Fri, 20 Nov 2026 03:40 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ : ਭਾਰਤੀ ਜਨਤਾ ਪਾਰਟੀ ਪੰਜਾਬ ਦਲ ਦੇ ਐੱਨਜੀਓ ਸੈੱਲ ਦੀ ਪੰਜਾਬ ਕਾਰਜਕਾਰਨੀ ਦੀ ਅਹਿਮ ਮੀਟਿੰਗ ਸੂਬਾ ਕਨਵੀਨਰ ਮਨਜਿੰਦਰ ਸਿੰਘ ਰੋਮੀ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਸੈੱਲ ਦੀਆਂ ਸੂਬਾ ਪੱਧਰੀ ਗਤੀਵਿਧੀਆਂ, ਸੰਗਠਨ ਦੇ ਵਿਸਥਾਰ ਅਤੇ ਸਮਾਜ ਭਲਾਈ ਦੇ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਜ਼ਿਲ੍ਹਾ ਬਠਿੰਡਾ ਤੋਂ ਭਾਜਪਾ ਪੰਜਾਬ ਐੱਨਜੀਓ ਸੈੱਲ ਦੇ ਸੂਬਾ ਸਹਿ-ਕਨਵੀਨਰ ਗੁਰਜੀਤ ਸਿੰਘ ਗੋਰਾ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸਮਾਜ ਸੇਵਾ ਦੇ ਕਾਰਜਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਅਤੇ ਲੋੜਵੰਦ ਲੋਕਾਂ ਦੀ ਸਹਾਇਤਾ ਕਰਨ ਲਈ ਸੰਗਠਨ ਨੂੰ ਹੋਰ ਸਰਗਰਮ ਕਰਨ ਦੀ ਲੋੜ ਹੈ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਜ਼ਿਲ੍ਹਾ ਬਠਿੰਡਾ ਵਿੱਚ ਐੱਨਜੀਓ ਸੈੱਲ ਦੀਆਂ ਗਤੀਵਿਧੀਆਂ ਨੂੰ ਮਜ਼ਬੂਤ ਕਰਨ ਅਤੇ ਸਮਾਜ ਸੇਵੀ ਸੰਸਥਾਵਾਂ ਨਾਲ ਤਾਲਮੇਲ ਵਧਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ। ਮੀਟਿੰਗ ਦੌਰਾਨ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਐਨਜੀਓ ਸੈੱਲ ਦੇ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ, ਸਮਾਜ ਸੇਵੀ ਸੰਸਥਾਵਾਂ ਨੂੰ ਨਾਲ ਜੋੜਨ ਅਤੇ ਲੋਕ ਭਲਾਈ ਦੇ ਪ੍ਰਾਜੈਕਟ ਸ਼ੁਰੂ ਕਰਨ ਬਾਰੇ ਵੀ ਸੁਝਾਅ ਪੇਸ਼ ਕੀਤੇ ਗਏ। ਇਸ ਮੌਕੇ ਸੂਬਾ ਕਨਵੀਨਰ ਮਨਜਿੰਦਰ ਸਿੰਘ ਰੋਮੀ ਨੇ ਸਮੂਹ ਅਹੁਦੇਦਾਰਾਂ ਨੂੰ ਸੰਗਠਨ ਦੀਆਂ ਜ਼ਿੰਮੇਵਾਰੀਆਂ ਪੂਰੀ ਇਮਾਨਦਾਰੀ, ਮਿਹਨਤ ਅਤੇ ਆਪਸੀ ਤਾਲਮੇਲ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਮਾਜ ਸੇਵਾ ਦੇ ਕਾਰਜਾਂ ਰਾਹੀਂ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣਾ ਅਤੇ ਲੋੜਵੰਦ ਵਰਗਾਂ ਦੀ ਮਦਦ ਕਰਨਾ ਐਨਜੀਓ. ਸੈੱਲ ਦੀਆਂ ਅਹਿਮ ਤਰਜੀਹਾਂ ਵਿੱਚ ਸ਼ਾਮਲ ਹੈ। ਮੀਟਿੰਗ ’ਚ ਆਉਣ ਵਾਲੇ ਸਮੇਂ ਦੀਆਂ ਯੋਜਨਾਵਾਂ ਅਤੇ ਸੂਬੇ ਭਰ ਵਿੱਚ ਸੈੱਲ ਦੀਆਂ ਸਰਗਰਮੀਆਂ ਨੂੰ ਹੋਰ ਗਤੀਸ਼ੀਲ ਬਣਾਉਣ ਸਬੰਧੀ ਵੀ ਵਿਚਾਰ ਸਾਂਝੇ ਕੀਤੇ ਗਏ।