ਐਡਵੋਕੇਟ ਧਾਮੀ ਦੇ ਐੱਸਜੀਪੀਸੀ ਪ੍ਰਧਾਨ ਬਣਨ ’ਤੇ ਖ਼ੁਸ਼ੀ ਪ੍ਰਗਟਾਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਛੇਵੀਂ ਵਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਚੁਣੇ
Publish Date: Fri, 20 Nov 2026 05:21 PM (IST)
Updated Date: Fri, 20 Nov 2026 05:25 PM (IST)
ਖੁਸ਼ਦੀਪ ਸਿੰਘ ਗਿੱਲ ਪੰਜਾਬੀ ਜਾਗਰਣ ਤਲਵੰਡੀ ਸਾਬੋ : ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਾਲਾਨਾ ਜਨਰਲ ਇਕੱਤਰਤਾ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਛੇਵੀਂ ਵਾਰ ਪ੍ਰਧਾਨ ਚੁਣੇ ਜਾਣ ’ਤੇ ਮਾਤਾ ਸਾਹਿਬ ਕੌਰ ਗਰਲਜ਼ ਕਾਲਜ, ਤਲਵੰਡੀ ਸਾਬੋ ਵਿਖੇ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਡਾ. ਮਨੋਰਮਾ ਸਮਾਗ, ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਵੱਲੋਂ ਐਡਵੋਕੇਟ ਧਾਮੀ ਅਤੇ ਨਵੀਂ ਚੁਣੀ ਗਈ ਸਮੁੱਚੀ ਅੰਤ੍ਰਿੰਗ ਕਮੇਟੀ ਨੂੰ ਹਾਰਦਿਕ ਵਧਾਈ ਦਿੱਤੀ ਗਈ। ਇਸ ਮੌਕੇ ਪ੍ਰਿੰਸੀਪਲ ਡਾ. ਮਨੋਰਮਾ ਸਮਾਗ ਨੇ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਦੂਰਅੰਦੇਸ਼ ਸੋਚ ਅਤੇ ਰਹਿਨੁਮਾਈ ਸਦਕਾ ਸ਼੍ਰੋਮਣੀ ਕਮੇਟੀ ਅਧੀਨ ਚੱਲ ਰਹੀਆਂ ਵਿੱਦਿਅਕ ਸੰਸਥਾਵਾਂ ਦੇ ਪ੍ਰਬੰਧਕੀ ਢਾਂਚੇ ਵਿੱਚ ਕਈ ਅਹਿਮ ਸੁਧਾਰ ਹੋਏ ਹਨ। ਉਨ੍ਹਾਂ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦਾ ਜ਼ਿਕਰ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪੇਂਡੂ ਖੇਤਰ ਦੀਆਂ ਲੜਕੀਆਂ ਨੂੰ ਉਚੇਰੀ ਸਿੱਖਿਆ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਲਈ ਹਮੇਸ਼ਾ ਵਿਸ਼ੇਸ਼ ਯਤਨ ਕੀਤੇ ਜਾਂਦੇ ਰਹੇ ਹਨ। ਕਾਲਜ ਵਿੱਚ ਆਧੁਨਿਕ ਸਹੂਲਤਾਂ, ਮਿਆਰੀ ਵਿੱਦਿਆ ਅਤੇ ਸਿੱਖੀ ਸਿਧਾਂਤਾਂ ਤੇ ਸੰਸਕਾਰਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲੇ ਇਸੇ ਦਿਸ਼ਾ ਵਿੱਚ ਮਹੱਤਵਪੂਰਨ ਹਨ। ਇਸ ਮੌਕੇ ਡਾ. ਮਨੋਰਮਾ ਸਮਾਗ ਨੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਗੁਰਬਖਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਗੁਰਪ੍ਰੀਤ ਸਿੰਘ ਝੱਬਰ ਸਮੇਤ ਅੰਤ੍ਰਿੰਗ ਕਮੇਟੀ ਦੇ ਸਮੂਹ ਮੈਂਬਰਾਂ ਮੋਹਨ ਸਿੰਘ, ਸੁਰਜੀਤ ਸਿੰਘ, ਰਣਜੀਤ ਸਿੰਘ ਕਾਹਲੋਂ, ਨਵਤੇਜ ਸਿੰਘ, ਬੀਬੀ ਪਰਮਜੀਤ ਕੌਰ, ਰਵਿੰਦਰ ਸਿੰਘ, ਦਰਸ਼ਨ ਸਿੰਘ, ਚਰਨਜੀਤ ਸਿੰਘ, ਬਲਵਿੰਦਰ ਸਿੰਘ, ਕੁਲਦੀਪ ਸਿੰਘ ਅਤੇ ਬੀਬੀ ਨਰਿੰਦਰ ਕੌਰ ਨੂੰ ਵੀ ਵਧਾਈ ਦਿੱਤੀ।