ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਨੂੰ ਕਿੱਟਾਂ ਦੀ 100 ਫ਼ੀਸਦੀ ਵੰਡ ਮੁਕੰਮਲ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਨੂੰ ਕਿੱਟਾਂ ਦੀ 100 ਫ਼ੀਸਦੀ ਵੰਡ ਮੁਕੰਮਲ
Publish Date: Mon, 23 Nov 2026 03:54 PM (IST)
Updated Date: Mon, 23 Nov 2026 03:55 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਬਠਿੰਡਾ ਨਗਰ ਨਿਗਮ ਬਠਿੰਡਾ ਦੀ ਟੀਮ ਵੱਲੋਂ ਜਨਗਣਨਾ-2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਤਹਿਤ ਸਮੂਹ ਸੁਪਰਵਾਈਜ਼ਰਾਂ ਤੇ ਗਿਣਤੀਕਾਰਾਂ ਨੂੰ ਲੋੜੀਂਦੀਆਂ ਕਿੱਟਾਂ ਦੀ 100 ਫ਼ੀਸਦੀ ਵੰਡ ਸਫ਼ਲਤਾਪੂਰਵਕ ਮੁਕੰਮਲ ਕਰ ਦਿੱਤੀ ਗਈ ਹੈ। ਇਸ ਸਬੰਧੀ ਕਮਿਸ਼ਨਰ ਨਗਰ ਨਿਗਮ ਮੈਡਮ ਲਵਜੀਤ ਕਲਸੀ ਨੇ ਦੱਸਿਆ ਕਿ ਜਨਗਣਨਾ ਦੇ ਦੂਜੇ ਪੜਾਅ ਲਈ ਸੁਪਰਵਾਈਜ਼ਰਾਂ ਤੇ ਗਿਣਤੀਕਾਰਾਂ ਦੀਆਂ ਕਿੱਟਾਂ 20 ਨਵੰਬਰ ਸ਼ਾਮ ਨੂੰ ਪ੍ਰਾਪਤ ਹੋਈਆਂ ਸਨ। ਨਗਰ ਨਿਗਮ ਬਠਿੰਡਾ ਦੀ ਟੀਮ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਅੱਜ ਸਾਰੀਆਂ ਕਿੱਟਾਂ ਸਬੰਧਤ ਸੁਪਰਵਾਈਜ਼ਰਾਂ ਤੇ ਗਿਣਤੀਕਾਰਾਂ ਨੂੰ ਵੰਡ ਦਿੱਤੀਆਂ ਗਈਆਂ। ਇਸ ਤਰ੍ਹਾਂ ਨਗਰ ਨਿਗਮ ਬਠਿੰਡਾ ਦੀ ਟੀਮ ਦੇ ਸਾਂਝੇ ਯਤਨਾਂ ਤੇ ਫੀਲਡ ਟ੍ਰੇਨਰਾਂ ਦੇ ਸਹਿਯੋਗ ਨਾਲ ਸਾਰੇ ਸੁਪਰਵਾਈਜ਼ਰਾਂ ਤੇ ਗਿਣਤੀਕਾਰਾਂ ਤੱਕ ਲੋੜੀਂਦੀ ਸਮੱਗਰੀ ਪਹੁੰਚਾਉਣ ਦਾ ਕੰਮ 100 ਫ਼ੀਸਦੀ ਮੁਕੰਮਲ ਕਰ ਲਿਆ ਗਿਆ ਹੈ। ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਨੀਧੀ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ। ਇਸ ਪ੍ਰਬੰਧ ਨਾਲ ਜਨਗਣਨਾ ਦੇ ਦੂਜੇ ਪੜਾਅ ਦੌਰਾਨ ਫੀਲਡ ਵਿਚ ਕੰਮ ਕਰਨ ਵਾਲੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਲੋੜੀਂਦੀ ਸਮੱਗਰੀ ਸਮੇਂ ਸਿਰ ਮੁਹੱਈਆ ਹੋ ਗਈ ਹੈ, ਜਿਸ ਨਾਲ ਜਨਗਣਨਾ ਦੇ ਕੰਮ ਨੂੰ ਸੁਚਾਰੂ, ਪ੍ਰਭਾਵਸ਼ਾਲੀ ਤੇ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਮਦਦ ਮਿਲੇਗੀ। ਨਗਰ ਨਿਗਮ ਬਠਿੰਡਾ ਦੀ ਟੀਮ ਵੱਲੋਂ ਜਨਗਣਨਾ-2027 ਦੇ ਦੂਜੇ ਪੜਾਅ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਪੂਰੀ ਤਨਦੇਹੀ, ਆਪਸੀ ਤਾਲਮੇਲ ਅਤੇ ਜ਼ਿੰਮੇਵਾਰੀ ਨਾਲ ਕੰਮ ਕੀਤਾ ਜਾ ਰਿਹਾ ਹੈ।