ਨਿਰੰਕਾਰੀ ਮਿਸ਼ਨ ਦੇ ਸਹਿਯੋਗ ਨਾਲ 416 ਬੱਚਿਆ ਨੂੰ ਪੋਲੀਉ ਰੋਕੂ ਬੂੰਦਾਂ ਪਿਆਈਆਂ
ਨਿਰੰਕਾਰੀ ਮਿਸ਼ਨ ਦੇ ਸਹਿਯੋਗ ਨਾਲ 416 ਬੱਚਿਆ ਨੂੰ ਪੋਲੀਉ ਰੋਕੂ ਬੂੰਦਾਂ ਪਿਲਾਈਆਂ
Publish Date: Mon, 23 Nov 2026 04:02 PM (IST)
Updated Date: Mon, 23 Nov 2026 04:04 PM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ ਬਠਿੰਡਾ ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਬ੍ਰਾਂਚ ਕੋਟਸ਼ਮੀਰ ਦੇ ਵਲੰਟੀਅਰਾਂ ਦੇ ਸਹਿਯੋਗ ਨਾਲ ਮਾਨਵਤਾ ਦੀ ਸੇਵਾ ਹਿੱਤ 0-5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਵਿਸ਼ੇਸ਼ ਕੈਂਪ ਪਿੰਡ ਕੋਟਸ਼ਮੀਰ ਵਿਖੇ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਐਲਐਚਵੀ ਲਛਮੀ ਵੱਲੋਂ ਕੀਤਾ ਗਿਆ। ਇਸ ਦੌਰਾਨ ਕੁੱਲ 416 ਨੰਨੇ-ਮੁੰਨੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਆਈਆਂ ਗਈਆਂ। ਇਸ ਮੌਕੇ ਕੋਟਸ਼ਮੀਰ ਦੀ ਕੌਂਸਲਰ ਮਨਜੀਤ ਕੌਰ ਦੇ ਪਤੀ ਸਵਰਨਜੀਤ ਸਿੰਘ ਸ਼ਰਨੀ, ਕੌਂਸਲਰ ਸੰਦੀਪ ਸਿੰਘ ਸੰਧੂ, ਕੌਂਸਲਰ ਪ੍ਰੀਤੀ ਕੌਰ, ਡਾਕਟਰ ਗੁਰਨੈਬ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ ਤੇ ਉਨ੍ਹਾਂ ਨੇ ਇਸ ਲੋਕ ਭਲਾਈ ਦੇ ਕਾਰਜ ਵਿਚ ਨਿਰੰਕਾਰੀ ਮਿਸ਼ਨ ਦੇ ਸੇਵਾਦਾਰਾਂ ਦੀ ਸਲਾਘਾ ਕਰਦਿਆਂ ਪੂਰਾ ਸਹਿਯੋਗ ਦਿੱਤਾ ਅਤੇ ਸੰਸਥਾ ਦੇ ਸੇਵਾਦਾਰਾਂ ਵੱਲੋ ਨਿਭਾਈ ਸੇਵਾ ਦੀ ਹੌਸਲਾ ਅਫ਼ਜ਼ਾਈ ਕੀਤੀ। ਕੈਂਪ ਦੌਰਾਨ ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਬ੍ਰਾਂਚ ਕੋਟ ਸ਼ਮੀਰ ਦੇ ਮੁਖੀ ਸੁਖਪਾਲ ਸਿੰਘ ਨੇ ਸੰਤ ਨਿਰੰਕਾਰੀ ਮਿਸ਼ਨ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਮਿਸ਼ਨ ਦੇ ਸੇਵਾਦਾਰਾਂ ਵਲੋਂ ਸਮੇਂ ਸਮੇਂ ਤੇ ਖੂਨਦਾਨ ਕੈਂਪ, ਸਫਾਈ ਅਭਿਮਾਨ ਆਦਿ ਨੇਕ ਕਾਰਜ ਮਾਨਵਤਾ ਦੀ ਸੇਵਾ ਕੀਤੇ ਜਾਂਦੇ ਹਨ।