ਦ ਮਿਲੇਨੀਅਮ ਸਕੂਲ ਦੀ ਟੀਮ ‘ਕ੍ਰਿਸ਼ੀਪੇਨ’ ਨੇ ਜਿੱਤਿਆ ਵਿਸ਼ੇਸ਼ ਜਿਊਰੀ ਪੁਰਸਕਾਰ
ਦ ਮਿਲੇਨੀਅਮ ਸਕੂਲ ਦੀ ਟੀਮ ‘ਕ੍ਰਿਸ਼ੀਪੇਨ’ ਨੇ ਜਿੱਤਿਆ ਵਿਸ਼ੇਸ਼ ਜਿਊਰੀ ਪੁਰਸਕਾਰ
Publish Date: Mon, 23 Nov 2026 05:05 PM (IST)
Updated Date: Mon, 23 Nov 2026 05:07 PM (IST)
ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ ਕੋਟ ਫੱਤਾ, ਬਠਿੰਡਾ ਦੇ ਦ ਮਿਲੇਨੀਅਮ ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਨਵੀਨਤਮ ਸੋਚ ਅਤੇ ਰਚਨਾਤਮਕਤਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਰਾਸ਼ਟਰੀ ਪੱਧਰ ਦੇ ਮੁਕਾਬਲੇ ‘ਭਾਰਤ ਇਨੋਵੇਸ਼ਨ ਚੈਲੰਜ 2.0’ ਵਿੱਚ ਵਿਸ਼ੇਸ਼ ਜਿਊਰੀ ਪੁਰਸਕਾਰ ਜਿੱਤ ਕੇ ਸਕੂਲ ਅਤੇ ਸ਼ਹਿਰ ਦਾ ਨਾਮ ਰੌਸ਼ਨ ਕੀਤਾ ਹੈ। ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਜਲੰਧਰ ਵਿਖੇ 21 ਅਤੇ 22 ਨਵੰਬਰ ਨੂੰ ਕਰਵਾਏ ਗਏ ਇਸ ਮੁਕਾਬਲੇ ਵਿੱਚ ਸਕੂਲ ਦੀ ਟੀਮ ‘ਕ੍ਰਿਸ਼ੀਪੇਨ’ ਨੇ 10 ਹਜ਼ਾਰ ਰੁਪਏ ਦਾ ਨਕਦ ਇਨਾਮ ਵੀ ਆਪਣੇ ਨਾਮ ਕੀਤਾ।ਮੁਕਾਬਲੇ ਦੇ ਪਹਿਲੇ ਆਨਲਾਈਨ ਚੋਣ ਪੜਾਅ ਵਿੱਚ ਦੇਸ਼ ਭਰ ਦੇ ਲਗਭਗ 5,600 ਸਕੂਲਾਂ ਨੇ ਭਾਗ ਲਿਆ ਸੀ, ਜਿਨ੍ਹਾਂ ਵਿੱਚੋਂ 20 ਰਾਜਾਂ ਅਤੇ ਦੋ ਦੇਸ਼ਾਂ ਦੀ ਨੁਮਾਇੰਦਗੀ ਕਰਨ ਵਾਲੀਆਂ 280 ਟੀਮਾਂ ਨੂੰ ਅਗਲੇ ਪੜਾਅ ਲਈ ਚੁਣਿਆ ਗਿਆ। ਸਖ਼ਤ ਮੁਕਾਬਲੇ ਵਿਚ ‘ਕ੍ਰਿਸ਼ੀਪੇਨ’ ਟੀਮ ਨੇ ਆਪਣੇ ਨਵੀਨਤਮ ਵਿਚਾਰਾਂ ਤੇ ਪ੍ਰਭਾਵਸ਼ਾਲੀ ਪੇਸ਼ਕਾਰੀ ਸਦਕਾ ਵਿਸ਼ੇਸ਼ ਜਿਊਰੀ ਪੁਰਸਕਾਰ ਹਾਸਲ ਕੀਤਾ। ਇਸ ਟੀਮ ਵਿਚ ਗਿਆਰ੍ਹਵੀਂ ਜਮਾਤ ਦੀ ਏਸ਼ਨਾ ਗੋਇਲ ਤੇ ਦਸਵੀਂ ਜਮਾਤ ਦੀ ਕਾਵਿਆ ਚਤੁਰਵੇਦੀ ਤੇ ਅਜਯਾਂਸ਼ੀ ਸ਼ਰਮਾ ਸ਼ਾਮਲ ਸਨ। ਵਿਦਿਆਰਥੀਆਂ ਦੀ ਇਸ ਪ੍ਰਾਪਤੀ ਤੇ ਸਕੂਲ ਪ੍ਰਬੰਧਕਾਂ ਅਤੇ ਪ੍ਰਿੰਸੀਪਲ ਡਾ. ਸੁਰਭੀ ਜੋਸ਼ੀ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਮੁੱਚੀ ਟੀਮ ਨੂੰ ਵਧਾਈ ਦਿੱਤੀ।