ਸੇਂਟ ਜ਼ੇਵੀਅਰਜ਼ ਕਾਨਵੈਂਟ ਸਕੂਲ ਜੱਜਲ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸੇਂਟ ਜ਼ੇਵੀਅਰਜ਼ ਕਾਨਵੈਂਟ ਸਕੂਲ ਜੱਜਲ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ
Publish Date: Tue, 24 Nov 2026 04:12 PM (IST)
Updated Date: Tue, 24 Nov 2026 04:13 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਰਾਮਾਂ ਮੰਡੀ, ਸੇਂਟ ਜ਼ੇਵੀਅਰਜ਼ ਕਾਨਵੈਂਟ ਸਕੂਲ ਜੱਜਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਕੈਂਪਸ ਵਿਚ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਸਵਾਤੀ ਕੋਹਲੀ ਚੋਪੜਾ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਭਾਗ ਲਿਆ। ਸਮਾਗਮ ਦੀ ਸ਼ੁਰੂਆਤ ਸਕੂਲ ਤੋਂ ਸਜਾਈ ਗਈ ਪ੍ਰਭਾਤ ਫੇਰੀ ਨਾਲ ਹੋਈ, ਜੋ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਜੱਜਲ ਵਿਖੇ ਪਹੁੰਚੀ। ਉੱਥੇ ਸੰਗਤ ਨੇ ਮੱਥਾ ਟੇਕ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਉਪਰੰਤ ਸਕੂਲ ਵਿਖੇ ਚੌਪਈ ਸਾਹਿਬ ਦਾ ਪਾਠ ਤੇ ਸ਼ਬਦ ਕੀਰਤਨ ਕੀਤਾ ਗਿਆ, ਜਿਸ ਨਾਲ ਸਮੁੱਚਾ ਮਾਹੌਲ ਗੁਰਬਾਣੀ ਦੇ ਰੰਗ ਵਿਚ ਰੰਗਿਆ ਗਿਆ। ਇਸ ਮੌਕੇ ਅਧਿਆਪਕਾ ਭਵਨੀਤ ਕੌਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਸਿੱਖਿਆਵਾਂ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਸਮੁੱਚੀ ਮਨੁੱਖਤਾ ਨੂੰ ਏਕਤਾ, ਸਮਾਨਤਾ, ਪ੍ਰੇਮ, ਭਾਈਚਾਰੇ ਅਤੇ ਨਿਸ਼ਕਾਮ ਸੇਵਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਦਾ ਮੂਲ ਸਿਧਾਂਤ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਦਿਖਾਉਂਦਾ ਹੈ। ਇਸ ਮੌਕੇ ਸਮੂਹ ਸਟਾਫ਼, ਕਰਮਚਾਰੀਆਂ ਤੇ ਵਿਦਿਆਰਥੀਆਂ ਨੂੰ ਕੜਾਹ ਪ੍ਰਸ਼ਾਦ ਵੰਡਿਆ ਗਿਆ। ਪ੍ਰਿੰਸੀਪਲ ਸਵਾਤੀ ਕੋਹਲੀ ਚੋਪੜਾ ਨੇ ਗੁਰਪੁਰਬ ਦੀ ਵਧਾਈ ਦਿੰਦਿਆਂ ਸਾਰਿਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਆਪਣੇ ਜੀਵਨ ਵਿਚ ਅਪਣਾਉਣ ਤੇ ਮਨੁੱਖਤਾ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ।