- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੂਟਾ ਸਿੰਘ ਸੰਦੋਹਾ ਦੀ ਅਗਵਾਈ ਹੇਠ ਸੈਂਕੜੇ ਗੱਡੀਆਂ ਦੇ ਕਾਫ਼ਲੇ ਨਾਲ ਰੈਲੀ ਵਿੱਚ ਪਹੁੰਚੇ ਵਰਕਰ

ਸੁਰੇਸ਼ ਕੁਮਾਰ ਹੈਪੀ, ਪੰਜਾਬੀ ਜਾਗਰਣ
ਮੌੜ ਮੰਡੀ : ਆਮ ਆਦਮੀ ਪਾਰਟੀ ਦੇ 15ਵੇਂ ਸਥਾਪਨਾ ਦਿਵਸ ਦੇ ਜਸ਼ਨਾਂ ਅਤੇ ਮੋਗਾ ਵਿਖੇ ਕਰਵਾਈ ਗਈ ‘ਪੰਜਾਬ ਖ਼ੁਸ਼ਹਾਲ ਰੈਲੀ’ ਵਿੱਚ ਸ਼ਮੂਲੀਅਤ ਕਰਨ ਲਈ ਮੌੜ ਹਲਕੇ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਆਮ ਆਦਮੀ ਪਾਰਟੀ ਮੇਨ ਵਿੰਗ ਦੇ ਜ਼ਿਲ੍ਹਾ ਵਾਈਸ ਚੇਅਰਮੈਨ ਬੂਟਾ ਸਿੰਘ ਸੰਦੋਹਾ ਦੀ ਅਗਵਾਈ ਹੇਠ ਸੈਂਕੜੇ ਗੱਡੀਆਂ ਦੇ ਕਾਫ਼ਲੇ ਨਾਲ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਅਤੇ ਆਗੂਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਬੂਟਾ ਸਿੰਘ ਸੰਦੋਹਾ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਰੈਲੀ ਵਿੱਚ ਪਹੁੰਚੇ ਸਮੂਹ ਵਰਕਰਾਂ ਅਤੇ ਆਗੂਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਇੱਕ ਛੋਟੇ ਜਿਹੇ ਸੱਦੇ ’ਤੇ ਇੰਨੀ ਵੱਡੀ ਗਿਣਤੀ ਵਿੱਚ ਪਹੁੰਚ ਕੇ ਵਰਕਰਾਂ ਅਤੇ ਆਗੂਆਂ ਨੇ ਪਾਰਟੀ ਪ੍ਰਤੀ ਆਪਣੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਵਰਕਰਾਂ ਦੇ ਸਹਿਯੋਗ ਅਤੇ ਆਸ਼ੀਰਵਾਦ ਨਾਲ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮੌੜ ਹਲਕੇ ਤੋਂ ਪਾਰਟੀ ਨੂੰ ਜਿੱਤ ਦਿਵਾਉਣ ਲਈ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮੋਗਾ ਰੈਲੀ ਵਿੱਚ ਮੌੜ ਹਲਕੇ ਤੋਂ ਹੋਇਆ ਵੱਡਾ ਇਕੱਠ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਨੀਤੀਆਂ ਪ੍ਰਤੀ ਲੋਕਾਂ ਦੇ ਸਮਰਥਨ ਨੂੰ ਦਰਸਾਉਂਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਮੁੜ ਆਮ ਆਦਮੀ ਪਾਰਟੀ ਨੂੰ ਮੌਕਾ ਦੇਣ ਲਈ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ। ਬੂਟਾ ਸਿੰਘ ਸੰਦੋਹਾ ਨੇ ਕਿਹਾ ਕਿ ਪਾਰਟੀ ਵਰਕਰਾਂ ਅਤੇ ਆਗੂਆਂ ਦੀ ਮਿਹਨਤ ਨਾਲ ਆਮ ਆਦਮੀ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਰੈਲੀ ਵਿੱਚ ਸ਼ਮੂਲੀਅਤ ਕਰਨ ਵਾਲੇ ਸਾਰੇ ਵਰਕਰਾਂ ਅਤੇ ਆਗੂਆਂ ਦਾ ਮੁੜ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਸਾਰਿਆਂ ਦਾ ਸਹਿਯੋਗ ਅਹਿਮ ਅਤੇ ਜ਼ਰੂਰੀ ਹੈ।