- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਸ਼ਟਰੀ ਸਮੂਹ ਗਾਨ ਮੁਕਾਬਲੇ ਵਿੱਚ ਡੀਏਵੀ. ਸਕੂਲ ਨੇ ਰੌਸ਼ਨ ਕੀਤਾ ਬਠਿੰਡਾ ਦਾ ਨਾਮ

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ
ਬਠਿੰਡਾ : ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਕਰਵਾਏ ਗਏ ਰਾਸ਼ਟਰੀ ਸਮੂਹ ਗਾਨ ਮੁਕਾਬਲੇ ਵਿੱਚ ਆਰਬੀਡੀਏਵੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਠਿੰਡਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਬਠਿੰਡਾ ਜ਼ਿਲ੍ਹੇ ਦਾ ਨਾਮ ਰਾਸ਼ਟਰੀ ਪੱਧਰ ’ਤੇ ਰੋਸ਼ਨ ਕੀਤਾ। ਸਕੂਲ ਦੀ ਟੀਮ ਨੇ ਸਭ ਤੋਂ ਪਹਿਲਾਂ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿੱਤ ਹਾਸਲ ਕੀਤੀ। ਇਸ ਤੋਂ ਬਾਅਦ ਟੀਮ ਨੇ ਰਾਜ ਪੱਧਰੀ ਮੁਕਾਬਲੇ ਵਿੱਚ ਹਿੱਸਾ ਲਿਆ ਅਤੇ ਉੱਥੇ ਵੀ ਜੇਤੂ ਰਹੀ। ਸੂਬਾ ਪੱਧਰ ’ਤੇ ਸਫਲਤਾ ਪ੍ਰਾਪਤ ਕਰਨ ਤੋਂ ਬਾਅਦ ਸਕੂਲ ਦੀ ਟੀਮ ਨੇ ਸੈਮੀ-ਨੈਸ਼ਨਲ ਪੱਧਰ ਦੇ ਮੁਕਾਬਲੇ ਵਿੱਚ ਭਾਗ ਲਿਆ, ਜਿੱਥੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕੀਤਾ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ਦੇ ਨਾਲ-ਨਾਲ ਬਠਿੰਡਾ ਜ਼ਿਲ੍ਹੇ ਦਾ ਨਾਮ ਵੀ ਰਾਸ਼ਟਰੀ ਪੱਧਰ ’ਤੇ ਉੱਚਾ ਹੋਇਆ। ਇਸ ਮੌਕੇ ਸਕੂਲ ਦੇ ਵਾਈਸ ਚੇਅਰਮੈਨ ਡਾ. ਕੇਕੇ. ਨੌਹਰੀਆ, ਪ੍ਰਿੰਸੀਪਲ ਓਪੀ ਤਿਵਾੜੀ ਅਤੇ ਵਿਸ਼ੇਸ਼ ਤੌਰ ’ਤੇ ਪਹੁੰਚੇ ਡਾ. ਪੂਜਾ ਗੋਸਵਾਮੀ, ਐੱਚਓਡੀ ਮਿਊਜ਼ਿਕ, ਐਸਐਸਡੀ. ਗਰਲਜ਼ ਕਾਲਜ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।
ਇਸ ਮੌਕੇ ਸਕੂਲ ਦੇ ਵਾਈਸ ਚੇਅਰਮੈਨ ਡਾ. ਕੇਕੇ. ਨੌਹਰੀਆ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਸਫਲਤਾ ਦਾ ਸਿਹਰਾ ਉਨ੍ਹਾਂ ਨੂੰ ਤਿਆਰ ਕਰਨ ਵਾਲੇ ਸੰਗੀਤ ਅਧਿਆਪਕ ਪ੍ਰਿਤਪਾਲ ਸਿੰਘ ਦੀ ਮਿਹਨਤ ਅਤੇ ਮਾਰਗਦਰਸ਼ਨ ਦੇ ਨਾਲ-ਨਾਲ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਨੂੰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸਕੂਲ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਸਾਡੇ ਵਿਦਿਆਰਥੀ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਰਾਸ਼ਟਰੀ ਪੱਧਰ ਤੱਕ ਪਹੁੰਚੇ ਅਤੇ ਉੱਥੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮਹੱਤਵਪੂਰਨ ਪ੍ਰਾਪਤੀ ਹਾਸਲ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਦਿਆਂ ਹੋਰ ਵੱਡੀਆਂ ਸਫਲਤਾਵਾਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਪਰਿਵਾਰ ਵੱਲੋਂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਮੁਕਾਬਲੇ ਦੀ ਤਿਆਰੀ ਕਰਵਾਉਣ ਵਾਲੇ ਅਧਿਆਪਕ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਗਈ।