ਸੇਂਟ ਜ਼ੇਵੀਅਰਜ਼ ਕਾਨਵੈਂਟ ਸਕੂਲ ਜੱਜਲ ਦੀ ਪ੍ਰਿੰਸੀਪਲ ਸਵਾਤੀ ਕੋਹਲੀ ਚੋਪੜਾ ਨੂੰ ਮਿਲਿਆ ਐੱਫਏਪੀ ਨੈਸ਼ਨਲ ਐਵਾਰਡ-2026 ਸੇਂਟ ਜ਼ੇਵੀਅਰਜ਼ ਕਾਨਵੈਂਟ ਸਕੂਲ ਜੱਜਲ ਦੀ ਪ੍ਰਿੰਸੀਪਲ ਸਵਾਤੀ ਕੋਹਲੀ ਚੋਪੜਾ ਨੂੰ ਮਿਲਿਆ FAP ਨੈਸ਼ਨਲ ਐਵਾਰਡ-2026
Publish Date: Sun, 29 Nov 2026 05:11 PM (IST)
Updated Date: Sun, 29 Nov 2026 05:14 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਰਾਮਾ ਮੰਡੀ: ਸੇਂਟ ਜ਼ੇਵੀਅਰਜ਼ ਕਾਨਵੈਂਟ ਸਕੂਲ, ਜੱਜਲ ਲਈ ਮਾਣ ਵਾਲੀ ਗੱਲ ਹੈ ਕਿ ਸਕੂਲ ਦੀ ਪ੍ਰਿੰਸੀਪਲ ਸਵਾਤੀ ਕੋਹਲੀ ਚੋਪੜਾ ਨੂੰ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਯੋਗਦਾਨ, ਕੁਸ਼ਲ ਅਗਵਾਈ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਯਤਨਾਂ ਵਾਸਤੇ ਵੱਕਾਰੀ ਐੱਫਏਪੀ ਨੈਸ਼ਨਲ ਐਵਾਰਡ-2026 ਨਾਲ ਸਨਮਾਨਿਤ ਕੀਤਾ ਗਿਆ ਹੈ। ਇਸ ਸਨਮਾਨ ਨਾਲ ਉਨ੍ਹਾਂ ਦੀ ਸਿੱਖਿਆ ਪ੍ਰਤੀ ਵਚਨਬੱਧਤਾ ਅਤੇ ਸਮਰਪਣ ਨੂੰ ਰਾਸ਼ਟਰੀ ਪੱਧਰ ’ਤੇ ਮਾਨਤਾ ਮਿਲੀ ਹੈ। ਰਾਸ਼ਟਰੀ ਸਨਮਾਨ ਸਮਾਰੋਹ ਦੌਰਾਨ ਸਿੱਖਿਆ ਦੇ ਖੇਤਰ ਵਿੱਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਸਿੱਖਿਆ ਸ਼ਾਸਤਰੀਆਂ ਅਤੇ ਵਿੱਦਿਅਕ ਸੰਸਥਾਵਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਗਈ। ਸਵਾਤੀ ਕੋਹਲੀ ਚੋਪੜਾ ਨੇ ਆਪਣੀ ਅਗਵਾਈ ਹੇਠ ਸਕੂਲ ਵਿੱਚ ਮਿਆਰੀ ਸਿੱਖਿਆ, ਅਨੁਸ਼ਾਸਨ, ਨੈਤਿਕ ਕਦਰਾਂ-ਕੀਮਤਾਂ ਅਤੇ ਆਧੁਨਿਕ ਸਿੱਖਣ-ਸਿਖਾਉਣ ਦੀਆਂ ਵਿਧੀਆਂ ਨੂੰ ਉਤਸ਼ਾਹਿਤ ਕਰਨ ਦੇ ਨਾਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਹਮੇਸ਼ਾ ਪਹਿਲ ਦਿੱਤੀ ਹੈ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਨਰਿੰਦਰ ਕੁਮਾਰ ਗੋਇਲ, ਮਹਿੰਦਰ ਪਾਲ ਗਰਗ, ਜੈਪਾਲ ਗਰਗ ਅਤੇ ਮਮਤਾ ਗਰਗ ਨੇ ਪ੍ਰਿੰਸੀਪਲ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਦੀ ਅਣਥੱਕ ਮਿਹਨਤ, ਦੂਰਅੰਦੇਸ਼ੀ ਸੋਚ ਅਤੇ ਸਿੱਖਿਆ ਪ੍ਰਤੀ ਸਮਰਪਣ ਦਾ ਨਤੀਜਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸਵਾਤੀ ਕੋਹਲੀ ਚੋਪੜਾ ਦੀ ਅਗਵਾਈ ਹੇਠ ਸਕੂਲ ਭਵਿੱਖ ਵਿੱਚ ਵੀ ਸਫਲਤਾ ਦੀਆਂ ਨਵੀਆਂ ਬੁਲੰਦੀਆਂ ਛੂਹੇਗਾ। ਇਸ ਮਾਣਮੱਤੀ ਪ੍ਰਾਪਤੀ ਦੀ ਖੁਸ਼ੀ ਵਿੱਚ ਸਕੂਲ ਵਿਖੇ ਮਠਿਆਈ ਵੰਡੀ ਗਈ। ਇਸ ਮੌਕੇ ਸਮੂਹ ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਨੇ ਇੱਕ-ਦੂਜੇ ਦਾ ਮੂੰਹ ਮਿੱਠਾ ਕਰਵਾਉਂਦਿਆਂ ਖੁਸ਼ੀ ਸਾਂਝੀ ਕੀਤੀ ਅਤੇ ਪ੍ਰਿੰਸੀਪਲ ਨੂੰ ਵਧਾਈਆਂ ਦਿੱਤੀਆਂ।