ਜਸਪ੍ਰਰੀਤ ਸਿੰਘ, ਬਠਿੰਡਾ : ਤਾਲਮੇਲ ਕਮੇਟੀ, ਪੈਰਾਮੈਡੀਕਲ ਅਤੇ ਹੈਲਥ ਵਰਕਰਾਂ ਬਠਿੰਡਾ ਵੱਲੋਂ ਮੰਗਲਵਾਰ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਸਿਵਲ ਸਰਜਨ ਦਫ਼ਤਰ ਦੇ ਬਾਹਰ ਧਰਨਾ ਦੇ ਕੇ ਸਿਵਲ ਸਰਜਨ ਬਠਿੰਡਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਸਿਵਲ ਸਰਜਨ ਬਠਿੰਡਾ ਨਾਲ ਬੈਚ ਦੀ ਮੀਟਿੰਗ ਹੋਈ ਸੀ, ਜਿਸ ਵਿਚ ਸਿਵਲ ਸਰਜਨ ਨੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਟਾਲ-ਮਟੋਲ ਦੀ ਨੀਤੀ ਅਪਣਾਈ ਸੀ। ਇਸ ਕਾਰਨ ਪੈਰਾ ਮੈਡੀਕਲ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਗਗਨਦੀਪ ਸਿੰਘ ਭੁੱਲਰ ਨੇ ਕਿਹਾ ਕਿ ਜਦੋਂ ਤਕ ਸਿਵਲ ਸਰਜਨ ਮੁਲਾਜ਼ਮਾਂ ਦੇ ਜੀਪੀਐਫ ਸਟੇਟਮੈਂਟ ਜਾਰੀ ਨਹੀਂ ਕਰਵਾਉਂਦੇ, ਸੀਨੀਅਰ ਯੂਨੀਅਨ ਦੇ ਕੇਸਾਂ ਦਾ ਨਿਪਟਾਰਾ ਨਹੀਂ ਕਰਦੇ, ਮੈਡੀਕਲ ਰਿਵਰਸਮੈਂਟ ਕੇਸਾਂ ਦਾ ਨਿਪਟਾਰਾ ਨਹੀਂ ਕਰਦੇ ਅਤੇ ਸਿਹਤ ਕਰਮਚਾਰੀਆਂ ਦੀ ਪੁੱਛ-ਪੜਤਾਲ ਨਹੀਂ ਕਰਦੇ, ਉਦੋਂ ਤਕ ਸੰਘਰਸ਼ ਜਾਰੀ ਰਹੇਗਾ। ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫਰੰਟ ਵੱਲੋਂ 19 ਫਰਵਰੀ ਨੂੰ ਚੰਡੀਗੜ੍ਹ ਵਿਖੇ ਕੀਤੀ ਜਾਣ ਵਾਲੀ ਰੈਲੀ ਦੀਆਂ ਤਿਆਰੀਆਂ ਸਬੰਧੀ ਸਬੰਧਤ ਸਿਹਤ ਕਰਮਚਾਰੀਆਂ ਦੀ ਡਿਊਟੀ ਵੀ ਲਗਾਈ ਗਈ। ਇਸ ਮੌਕੇ ਮਨੀਸ਼ ਕੁਮਾਰ, ਅਮਨਦੀਪ ਕੁਮਾਰ ਬਠਿੰਡਾ, ਦਰਬਾਰਾ ਸਿੰਘ, ਸੁਖਦੇਵ ਸਿੰਘ, ਹਰਜਿੰਦਰ ਸਿੰਘ, ਗੁਰਸੇਵਕ ਸਿੰਘ, ਗੁਰਮੀਤ ਸਿੰਘ, ਕੇਵਲ ਸਿੰਘ, ਪ੍ਰਭਜੋਤ ਸਿੰਘ, ਕਰਨ ਸਿੰਘ, ਪੂਰਨ ਸਿੰਘ, ਗੁਰਮੀਤ ਸਿੰਘ, ਜਸਵਿੰਦਰ ਸਿੰਘ, ਜਗਜੀਤ ਸਿੰਘ, ਬੇਅੰਤ ਸਿੰਘ ਅਤੇ ਅਮਰਜੀਤ ਸਿੰਘ ਆਦਿ ਹਾਜ਼ਰ ਸਨ।
ਸਿਵਲ ਸਰਜਨ ਬਠਿੰਡਾ ਖ਼ਿਲਾਫ਼ ਦਿੱਤਾ ਰੋਸ ਧਰਨਾ
Publish Date:Tue, 07 Feb 2023 06:47 PM (IST)
