ਤੀਰਥ ਯਾਤਰਾ ਲਈ ਬੀਬੀ ਸਿੱਧੂ ਵੱਲੋਂ ਸ਼ਰਧਾਲੂਆਂ ਦੀ ਬੱਸ ਰਵਾਨਾ
ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੀ ਵਿਧਾਇਕਾ ਪੋ੍ਫੈਸਰ ਬਲਜਿੰਦਰ ਕੌਰ ਚੀਫ ਵਿੱਪ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵੱਖ-ਵੱਖ ਧਾਰਮਿਕ ਅਸਥਾਨਾਂ ਸ੍ਰੀ ਅਨੰਦਪੁਰ ਸਾਹਿਬ, ਮਾਤਾ ਚਿੰਤਪੁਰਨੀ, ਮਾਤਾ ਜਵਾਲਾ ਅਤੇ ਮਾਤਾ ਨੈਣਾ ਦੇਵੀ ਦੇ ਦਰਸ਼ਨਾਂ ਲਈ ਇਕ ਬੱਸ ਮਾਰਕੀਟ ਕਮੇਟੀ ਰਾਮਾਂ ਦੀ ਚੇਅਰਪਰਸਨ ਬੀਬੀ ਗੁਰਪ੍ਰਰੀਤ ਕੌਰ ਸਿੱਧੂ ਵੱਲੋਂ ਰਵਾਨਾ ਕੀਤੀ ਗਈ।
Publish Date: Fri, 01 Mar 2024 04:35 PM (IST)
Updated Date: Fri, 01 Mar 2024 04:35 PM (IST)
ਮਹਿੰਦਰ ਸਿੰਘ ਰੂਪ, ਤਲਵੰਡੀ ਸਾਬੋ : ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੀ ਵਿਧਾਇਕਾ ਪੋ੍ਫੈਸਰ ਬਲਜਿੰਦਰ ਕੌਰ ਚੀਫ ਵਿੱਪ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵੱਖ-ਵੱਖ ਧਾਰਮਿਕ ਅਸਥਾਨਾਂ ਸ੍ਰੀ ਅਨੰਦਪੁਰ ਸਾਹਿਬ, ਮਾਤਾ ਚਿੰਤਪੁਰਨੀ, ਮਾਤਾ ਜਵਾਲਾ ਅਤੇ ਮਾਤਾ ਨੈਣਾ ਦੇਵੀ ਦੇ ਦਰਸ਼ਨਾਂ ਲਈ ਇਕ ਬੱਸ ਮਾਰਕੀਟ ਕਮੇਟੀ ਰਾਮਾਂ ਦੀ ਚੇਅਰਪਰਸਨ ਬੀਬੀ ਗੁਰਪ੍ਰਰੀਤ ਕੌਰ ਸਿੱਧੂ ਵੱਲੋਂ ਰਵਾਨਾ ਕੀਤੀ ਗਈ। ਇਸ ਮੌਕੇ ਬੀਬੀ ਸਿੱਧੂ ਨੇ ਦੱਸਿਆ ਕਿ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਚਲਾਈ ਗਈ ਮੁਫਤ ਤੀਰਥ ਯਾਤਰਾ ਸ਼ਰਧਾਲੂਆਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਉਨ੍ਹਾਂ ਦੇ ਸਤਿਕਾਰ ਵਜੋਂ ਸ਼ੁਰੂ ਕੀਤੀ ਗਈ ਹੈ। ਇਸ ਤੀਰਥ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਲੁੜੀਂਦੇ ਸਾਮਾਨ ਦੀਆਂ ਕਿੱਟਾਂ ਸਰਕਾਰ ਵੱਲੋਂ ਮੁਫਤ ਦਿੱਤੀਆਂ ਜਾਂਦੀਆਂ ਹਨ। ਇਸ ਤੋਂ ਇਲਾਵਾ, ਸ਼ਰਧਾਲੂਆਂ ਦੇ ਰਹਿਣ ਅਤੇ ਖਾਣ-ਪੀਣ ਆਦਿ ਦੀ ਸਹੂਲਤ ਅਤੇ ਮੈਡੀਕਲ ਸਹੂਲਤ ਵੀ ਮੁਫਤ ਦਿੱਤੀ ਜਾਂਦੀ ਹੈ, ਤਾਂ ਜੋ ਕਿਸੇ ਵੀ ਸ਼ਰਧਾਲੂ ਨੂੰ ਕੋਈ ਪਰੇਸ਼ਾਨੀ ਨਾ ਝੱਲਣੀ ਪਵੇ। ਇਸ ਮੌਕੇ ਬੀਬੀ ਸਿੱਧੂ ਤੋਂ ਇਲਾਵਾ ਨਗਰ ਸੁਧਾਰ ਕਮੇਟੀ ਦੇ ਪ੍ਰਧਾਨ ਲਵੇਲ ਸਿੰਘ ਸਿੱਧੂ, ਬਲਾਕ ਪ੍ਰਧਾਨ ਮੁਰਾਰੀ ਲਾਲ ਪੇਸੀਆ, ਨਰੇਸ਼ ਕੁਮਾਰ ਠੁਣੀਆਂ ਚੇਅਰਮੈਨ ਐਮਐਸਡੀ ਸਕੂਲ ਅਤੇ ਬੰਟੀ ਗਰਗ ਪ੍ਰਧਾਨ ਐਮਐਸਡੀ ਸਕੂਲ ਰਾਮਾਂ ਵੀ ਮੌਜੂਦ ਸਨ।