- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
news from bathinda news from bathinda
ਸੁਰੇਸ਼ ਕੁਮਾਰ ਹੈਪੀ, ਪੰਜਾਬੀ ਜਾਗਰਣ, ਮੌੜ ਮੰਡੀ
ਬੀਤੇ ਦਿਨੀਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਵੱਲੋਂ ਇੱਕ ਇੰਟਰਵਿਊ ਦੌਰਾਨ ਮੌੜ ਬੰਬ ਧਮਾਕਿਆ ਨੂੰ ਸਿਆਸਤ ਨਾਲ ਜੋੜ ਕੇ ਦਿੱਤੇ ਬਿਆਨ ਉਪਰੰਤ 2017 ''ਚ ਬੰਬ ਧਮਾਕਿਆ ਦਾ ਸੰਤਾਪ ਭੋਗ ਚੁੱਕੇ ਹਲਕਾ ਮੌੜ ਅੰਦਰ ਇਸ ਮਾਮਲੇ ਤੇ ਸਿਆਸਤ ਪੂਰੀ ਤਰ੍ਹਾਂ ਸਰਗਰਮ ਹੋ ਚੁੱਕੀ ਹੈ।
ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬੀ ਮਹਾਂ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਮਨਿੰਦਰ ਸਿੰਘ ਸੇਖੋਂ ਨੇ ਮੌੜ ਮੰਡੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜਿੱਥੇ ‘ਆਪ’ ਦੇ ਪ੍ਰਧਾਨ ਅਮਨ ਅਰੋੜਾ ਦੀ ਇੰਟਰਵਿਊ ਪੱਤਰਕਾਰਾਂ ਨੂੰ ਸੁਣਾਈ। ਉਥੇ ਉਨ੍ਹਾਂ ਕਿਹਾ ਕਿ ‘ਆਪ’ ਦੇ ਪ੍ਰਧਾਨ ਵੱਲੋਂ ਦਿੱਤੀ ਗਈ ਇੰਟਰਵਿਊ ਜਿੱਥੇ ਸਰਕਾਰ ਦੇ ਚਾਰ ਸਾਲਾਂ ਦੌਰਾਨ ਕੀਤੇ ਗਏ ਕੰਮਾਂ ਤੇ ਸਵਾਲੀਆਂ ਚਿੰਨ੍ਹ ਲਗਾ ਰਹੀ ਹੈ, ਉੱਥੇ ਇਹ ਵੀ ਸਪੱਸ਼ਟ ਕਰਦੀ ਹੈ ਕਿ ਸਰਕਾਰ ਨੇ ਇੰਨੇ ਵੱਡੇ ਮੁੱਦੇ ਨੂੰ ਕਦੇ ਗੰਭੀਰਤਾ ਨਾਲ ਨਹੀ ਲਿਆ। ਉਨ੍ਹਾਂ ਕਿਹਾ ਕਿ ਜੇਕਰ ਮੌੜ ਬੰਬ ਧਮਾਕਿਆਂ ਸਬੰਧੀ ‘ਆਪ’ ਦੇ ਪ੍ਰਧਾਨ ਅਤੇ ਪੰਜਾਬ ਸਰਕਾਰ ਕੋਲ ਕੋਈ ਸਪੱਸ਼ਟ ਤੱਥ ਹਨ ਤਾਂ ਉਹ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈਣ ਅਤੇ ਦੋਸ਼ੀਆਂ ਨੂੰ ਸਜ਼ਾਵਾ ਦਿਵਾ ਕੇ ਉਨ੍ਹਾਂ ਦੇ ਅੰਜ਼ਾਮ ਤੱਕ ਪਹੁੰਚਾਉਣ ਤਾਂ ਜੋ ਪੀੜਿਤ ਪਰਿਵਾਰਾਂ ਨੂੰ ਇਨਸਾਫ ਮਿਲ ਸਕੇ ਅਤੇ ਉਨ੍ਹਾਂ ਦੇ ਜਖ਼ਮਾਂ ਤੇ ਮੱਲ੍ਹਮ ਲੱਗ ਸਕੇ। ਜੇਕਰ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਨੇ ਬਿਨਾਂ ਸੋਚੇ ਸਮਝੇ ਸਿਆਸਤ ਅਧੀਨ ਇਹ ਵਿਚਾਰ ਦਿੱਤੇ ਹਨ ਤਾਂ ਇਹ ਬਹੁਤ ਹੀ ਮੰਦਭਾਗਾ ਹੈ ਤੇ ਉਹ ਇਸ ਮੁੱਦੇ ਤੇ ਬੰਬ ਪੀੜਿਤ ਪਰਿਵਾਰਾਂ ਤੋਂ ਮੁਆਫ਼ੀ ਮੰਗਣ। ਜੇਕਰ ਪੰਜਾਬ ਸਰਕਾਰ ਤੇ ਪ੍ਰਧਾਨ ਅਮਨ ਅਰੋੜਾ ਇਸ ਮੁੱਦੇ ਤੇ ਮੁਆਫ਼ੀ ਨਹੀ ਮੰਗਦੇ ਤਾਂ ਉਹ ਇਸ ਖਿਲਾਫ਼ ਰੋਸ ਮੁਜ਼ਾਹਰਿਆਂ ਦਾ ਸਿਲਸਿਲਾ ਸ਼ੁਰੂ ਕਰਨਗੇ।
ਇਸ ਕਾਨਫਰੰਸ ਕਰਦਿਆਂ ਉਨ੍ਹਾਂ ਕਿਹਾ ਕਿ ‘ਆਪ’ ਦੇ ਵਿਧਾਇਕ ਤੇ ਨਗਰ ਕੌਂਸਲ ਮੌੜ ਦੇ ਪ੍ਰਧਾਨ ਵਿਚਕਾਰ 26 ਜਨਵਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੁਰਸੀਆਂ ਤੇ ਬੈਠਣ ਨੂੰ ਲੈ ਕੇ ਹੋਈ ਤਕਰਾਰਬਾਜ਼ੀ ਦੌਰਾਨ ਨਗਰ ਕੌਂਸਲ ਪ੍ਰਧਾਨ ਵੱਲੋਂ ਹਲਕਾ ਵਿਧਾਇਕ ਨੂੰ ਪ੍ਰਧਾਨਗੀ ਲੈਣ ਲਈ ਦਿੱਤੇ 30 ਲੱਖ ਰੁਪਏ ਦੀ ਵਾਇਰਲ ਹੋਈ ਵੀਡਿਓ ਸਬੰਧੀ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਤੱਕ ਕੋਈ ਵੀ ਕਦਮ ਨਹੀ ਚੁੱਕਿਆ। ਇਸ ਮੁੱਦੇ ’ਤੇ ਚੁੱਪ ਧਾਰੀ ਹੋਈ ਹੈ। ਪ੍ਰੰਤੂ ਸਾਡੇ ਵੱਲੋਂ ਇਸ ਮਾਮਲੇ ਸਬੰਧੀ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਤੇ ਸੀਬੀਆਈ ਨੂੰ ਲਿਖਤੀ ਪੱਤਰ ਭੇਜ ਕੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ ਤਾਂ ਜੋ ‘ਆਪ’ ਦੀ ਪੰਜਾਬ ਅੰਦਰ ਰਿਸ਼ਵਤ ਜ਼ੀਰੋ ਟੋਲਰੈਂਸ ਦੀ ਫੋਕੀ ਅਸਲੀਅਤ ਸਾਹਮਣੇ ਆ ਸਕੇ। ਇਸ ਮੌਕੇ ਉਨ੍ਹਾਂ ਨੇ ਮੌੜ ਮੰਡੀ ਵਾਸੀ ਜਤਿੰਦਰ ਕੁਮਾਰ ਸ਼ਰਮਾ ਵਰਸਜ਼ ਪੰਜਾਬ ਸਟੇਟ ਸਬੰਧੀ ਵੀ ਗੱਲ ਕੀਤੀ ਕਿ ‘ਆਪ’ ਨੇ ਫਾਇਦਿਆਂ ਲਈ ਪੁਰਾਣੀ ਵਾਰਡਬੰਦੀ ਨੂੰ ਤੋੜ ਮਰੋੜ ਕੇ ਆਪਣੇ ਮੁਤਾਬਕ ਵਾਰਡਬੰਦੀ ਕਰਵਾਈ ਹੈ | ਇਸ ਵਾਰਡ ਬੰਦੀ ਨੂੰ ਲੈ ਕੇ ਲੋਕ ਭੰਬਲਭੂਸੇ ਵਿੱਚ ਪਏ ਹੋਏ ਹਨ। ਲੋਕ ਹਿੱਤਾਂ ਨੂੰ ਧਿਆਨ ’ਚ ਰੱਖਦੇ ਹੋਏ ਇਸ ਸਬੰਧੀ ਕੇਸ ਦਾਖਲ ਕੀਤਾ ਹੈ, ਜਿਸ ਬਾਰੇ ਆਸ ਹੈ ਕਿ 18 ਫਰਵਰੀ ਨੂੰ ਮਾਣਯੋਗ ਅਦਾਲਤ ਦਾ ਫੈਸਲਾ ਲੋਕ ਹਿੱਤ ''ਚ ਆਵੇਗਾ। ਇਸ ਮੌਕੇ ਉਨ੍ਹਾਂ ਨਾਲ ਵੱਡੀ ਗਿਣਤੀ ’ਚ ਉਨ੍ਹਾਂ ਦੇ ਸਮੱਰਥਕ ਮੌਜੂਦ ਸਨ।