ਯੂਥ ਕਾਂਗਰਸ ਵਰਕਰਾਂ ਅਤੇ ਅਹੁਦੇਦਾਰਾਂ ਵਿੱਚ ਭਰਿਆ ਜੋਸ਼ news from Bathinda news from Bathinda
Publish Date: Thu, 17 Sep 2026 08:33 PM (IST)
Updated Date: Fri, 18 Sep 2026 04:15 AM (IST)
ਨੌਜਵਾਨਾਂ ਦੀ ਤਾਕਤ ਨਾਲ ਪੰਜਾਬ ਵਿੱਚ ਬਦਲਾਅ ਲਿਆਵੇਗੀ ਕਾਂਗਰਸ: ਸ਼ੁਭਮ ਸ਼ੁਭੀ ਬੂਥ ਪੱਧਰ ਤੱਕ ਹਰ ਘਰ ਝੰਡਾ, ਹਰ ਘਰ ਪੰਜਾ ਮੁਹਿੰਮ ਨੂੰ ਤੇਜ਼ ਕਰਨ ਦਾ ਸੱਦਾ ਸੀਨੀਅਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਪੰਜਾਬ ਪ੍ਰਦੇਸ਼ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਵਮ ਸ਼ਰਮਾ ਸ਼ੁਭੀ ਨੇ ਅੱਜ ਬਠਿੰਡਾ ਵਿੱਚ ਯੂਥ ਕਾਂਗਰਸ ਦੇ ਵਰਕਰਾਂ ਅਤੇ ਅਹੁਦੇਦਾਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਆਉਣ ਵਾਲੀਆਂ 2027 ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਪੂਰੀ ਤਾਕਤ ਨਾਲ ਜੁੱਟ ਜਾਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਭਵਿੱਖ ਦੀ ਲੜਾਈ ਵਿੱਚ ਨੌਜਵਾਨਾਂ ਦੀ ਭੂਮਿਕਾ ਸਭ ਤੋਂ ਅਹਿਮ ਹੋਵੇਗੀ ਅਤੇ ਸੰਗਠਨ ਦੀ ਅਸਲ ਤਾਕਤ ਬੂਥ ਪੱਧਰ ਤੇ ਸਰਗਰਮ ਵਰਕਰ ਹਨ। ਉਨ੍ਹਾਂ ਹਰ ਘਰ ਝੰਡਾ, ਹਰ ਘਰ ਪੰਜਾ ਮੁਹਿੰਮ ਨੂੰ ਹੋਰ ਮਜ਼ਬੂਤੀ ਨਾਲ ਘਰ-ਘਰ ਤੱਕ ਲੈ ਜਾਣ ਦੀ ਅਪੀਲ ਵੀ ਕੀਤੀ। ਸ਼ੁਭੀ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਯੂਥ ਕਾਂਗਰਸ ਨੂੰ ਪਿੰਡ-ਪਿੰਡ ਅਤੇ ਵਾਰਡ-ਵਾਰਡ ਤੱਕ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ਕਰਨਾ ਹੋਵੇਗਾ। ਉਨ੍ਹਾਂ ਨੌਜਵਾਨਾਂ ਨੂੰ ਆਪਸੀ ਏਕਤਾ ਕਾਇਮ ਰੱਖਦਿਆਂ ਲੋਕਾਂ ਵਿੱਚ ਲਗਾਤਾਰ ਰਹਿਣ, ਉਨ੍ਹਾਂ ਦੀ ਆਵਾਜ਼ ਬਣਨ ਅਤੇ ਕਾਂਗਰਸ ਦੀ ਵਿਚਾਰਧਾਰਾ ਨੂੰ ਹਰ ਘਰ ਤੱਕ ਪਹੁੰਚਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ 2027 ਦੀ ਚੋਣ ਸਿਰਫ਼ ਸੱਤਾ ਬਦਲਣ ਦੀ ਨਹੀਂ, ਸਗੋਂ ਪੰਜਾਬ ਨੂੰ ਨਵੀਂ ਦਿਸ਼ਾ ਦੇਣ ਦੀ ਚੋਣ ਹੋਵੇਗੀ। ਇਸ ਲਈ ਹਰ ਵਰਕਰ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਪੂਰੀ ਨਿਸ਼ਠਾ ਅਤੇ ਮਿਹਨਤ ਨਾਲ ਕੰਮ ਕਰਨਾ ਹੋਵੇਗਾ। ਮੀਟਿੰਗ ਦੌਰਾਨ ਸ਼ੁਭੀ ਨੇ ਵਰਕਰਾਂ ਵਿੱਚ ਜੋਸ਼ ਭਰਦਿਆਂ ਕਿਹਾ ਕਿ ਯੂਥ ਕਾਂਗਰਸ ਦਾ ਹਰ ਸਾਥੀ ਸੰਗਠਨ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਉਨ੍ਹਾਂ ਦੀ ਮਿਹਨਤ ਹੀ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਨੂੰ ਹੋਰ ਮਜ਼ਬੂਤ ਕਰੇਗੀ। ਉਨ੍ਹਾਂ ਸਾਰੇ ਅਹੁਦੇਦਾਰਾਂ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਸੰਗਠਨ ਨੂੰ ਸਰਗਰਮ ਕਰਨ ਅਤੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਜੋੜਨ ਦਾ ਸੱਦਾ ਦਿੱਤਾ। ਇਸ ਮੌਕੇ ਜ਼ਿਲ੍ਹਾ ਯੂਥ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਹਿਤੇਸ਼ ਗਰਗ, ਜ਼ਿਲ੍ਹਾ ਯੂਥ ਕਾਂਗਰਸ ਬਠਿੰਡਾ ਦੇ ਦਿਹਾਤੀ ਪ੍ਰਧਾਨ ਜਸਪ੍ਰੀਤ ਸਿੰਘ, ਰਣਜੀਤ ਸਿੰਘ, ਅਵਤਾਰ ਸਿੰਘ, ਨਿਤਿਨ ਗੋਇਲ, ਸੁਪਰੀਤ ਕੌਰ ਅਤੇ ਹੋਰ ਯੂਥ ਅਹੁਦੇਦਾਰ ਮੌਜੂਦ ਸਨ। ਸਾਰੇ ਵਰਕਰਾਂ ਅਤੇ ਅਹੁਦੇਦਾਰਾਂ ਨੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਅਤੇ 2027 ਵਿਧਾਨ ਸਭਾ ਚੋਣਾਂ ਵਿੱਚ ਪੂਰੀ ਸਰਗਰਮੀ ਨਾਲ ਭੂਮਿਕਾ ਨਿਭਾਉਣ ਦਾ ਸੰਕਲਪ ਲਿਆ।