‘ਆਭਾਰ–ਅਕਾਦਮਿਕ ਐਕਸੀਲੈਂਸ ਐਵਾਰਡ ਸਮਾਗਮ’ ਮੁਕੰਮਲ
news from bti news from bti news from bti
Publish Date: Tue, 10 Mar 2026 07:38 PM (IST)
Updated Date: Wed, 11 Mar 2026 04:13 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜੀਐੱਨਏ ਯੂਨੀਵਰਸਿਟੀ ਵੱਲੋਂ ਬਠਿੰਡਾ ਦੇ ਹੋਟਲ ਬਸੰਤ ਵਿੱਚ “ਆਭਾਰ–ਅਕਾਦਮਿਕ ਐਕਸੀਲੈਂਸ ਐਵਾਰਡ ਸਮਾਗਮ” ਕਰਵਾਇਆ। ਸਮਾਗਮ ਦਾ ਉਦੇਸ਼ ਅਧਿਆਪਕਾਂ ਦੇ ਉਸ ਮਹੱਤਵਪੂਰਨ ਯੋਗਦਾਨ ਨੂੰ ਸਨਮਾਨਿਤ ਕਰਨਾ ਸੀ, ਜੋ ਉਹ ਵਿਦਿਆਰਥੀਆਂ ਦੇ ਭਵਿੱਖ ਨੂੰ ਨਿਖਾਰਨ ਲਈ ਨਿਭਾਉਂਦੇ ਹਨ। ਇਲਾਕੇ ਦੀਆਂ ਵੱਖ-ਵੱਖ ਸਿੱਖਿਆ ਸੰਸਥਾਵਾਂ ਤੋਂ ਲਗਭਗ 50 ਅਧਿਆਪਕਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਜੀਐੱਨਏ ਬਿਜ਼ਨਸ ਸਕੂਲ ਦੇ ਡੀਨ ਸਮੀਰ ਵਰਮਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਨੇ ਅਧਿਆਪਕਾਂ ਨਾਲ ਇਕ ਜਾਣਕਾਰੀ ਪੂਰਨ ਸੈਸ਼ਨ ਵੀ ਸਾਂਝਾ ਕੀਤਾ। ਆਪਣੇ ਸੰਬੋਧਨ ’ਚ ਉਨ੍ਹਾਂ ਨੇ ਜੀਐੱਨਏ ਯੂਨੀਵਰਸਿਟੀ ਦੇ ਵਿਜ਼ਨ ਤੇ ਮਿਸ਼ਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਤੇ ਯੂਨੀਵਰਸਿਟੀ ਵੱਲੋਂ ਅਕਾਦਮਿਕ ਸ੍ਰੇਸ਼ਠਤਾ, ਇੰਡਸਟਰੀ-ਓਰੀਐਂਟਡ ਸਿੱਖਿਆ ਤੇ ਵਿਦਿਆਰਥੀਆਂ ਦੇ ਸਮੂਹਿਕ ਵਿਕਾਸ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਉਭਾਰਿਆ। ਵਿਦਿਆਰਥੀਆਂ ਨੂੰ ਸਹੀ ਕਰੀਅਰ ਦਿਸ਼ਾ ਦੇਣ ਵਿੱਚ ਅਧਿਆਪਕਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ ਅਤੇ ਨੌਜਵਾਨ ਪ੍ਰਤਿਭਾਵਾਂ ਨੂੰ ਪ੍ਰੇਰਿਤ ਕਰਨ ਵਿੱਚ ਉਨ੍ਹਾਂ ਦਾ ਯੋਗਦਾਨ ਕਾਬਿਲ-ਏ-ਤਾਰੀਫ਼ ਹੈ। ਇਸ ਮੌਕੇ ਹਾਜ਼ਰ ਅਧਿਆਪਕਾਂ ਨੂੰ “ਆਭਾਰ–ਅਕਾਦਮਿਕ ਐਕਸੀਲੈਂਸ ਐਵਾਰਡ” ਦੇ ਤਹਿਤ ਸਨਮਾਨਿਤ ਕੀਤਾ ਗਿਆ। ਯੂਨੀਵਰਸਿਟੀ ਵੱਲੋਂ ਇਹ ਸਮਾਗਮ ਅਧਿਆਪਕਾਂ ਪ੍ਰਤੀ ਧੰਨਵਾਦ ਪ੍ਰਗਟ ਕਰਨ ਦੇ ਤੌਰ ’ਤੇ ਆਯੋਜਿਤ ਕੀਤਾ ਗਿਆ ਸੀ, ਤਾਂ ਜੋ ਗੁਣਵੱਤਾਪੂਰਨ ਸਿੱਖਿਆ ਤੇ ਮਾਰਗਦਰਸ਼ਨ ਰਾਹੀਂ ਵਿਦਿਆਰਥੀਆਂ ਦੀ ਜ਼ਿੰਦਗੀ ਨੂੰ ਨਵੀਂ ਦਿਸ਼ਾ ਦੇਣ ਵਾਲੇ ਅਧਿਆਪਕਾਂ ਦੇ ਸਮਰਪਣ ਅਤੇ ਮਿਹਨਤ ਦੀ ਕਦਰ ਕੀਤੀ ਜਾ ਸਕੇ। ਇਸ ਸਮਾਗਮ ਨੇ ਯੂਨੀਵਰਸਿਟੀ ਅਤੇ ਅਧਿਆਪਕਾਂ ਵਿਚਕਾਰ ਸੰਵਾਦ, ਨੈੱਟਵਰਕਿੰਗ ਅਤੇ ਅਕਾਦਮਿਕ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਮੰਚ ਪ੍ਰਦਾਨ ਕੀਤਾ। ਸਮਾਰੋਹ ਦਾ ਸਫਲ ਸੰਯੋਜਨ ਗੁਰਲਾਭ ਵੱਲੋਂ ਕੀਤਾ ਗਿਆ।