ਮਾਊਂਟ ਲਿਟਰਾ ਜ਼ੀ ਸਕੂਲ ਵਿਖੇ ਨਿਊਜ਼ ਰੀਡਿੰਗ ਮੁਕਾਬਲਾ ਕਰਵਾਇਆ
ਮਾਊਂਟ ਲਿਟਰਾ ਜ਼ੀ ਸਕੂਲ ਵਿਖੇ ਨਿਊਜ਼ ਰੀਡਿੰਗ ਮੁਕਾਬਲਾ ਕਰਵਾਇਆ
Publish Date: Tue, 03 Nov 2026 03:55 PM (IST)
Updated Date: Tue, 03 Nov 2026 03:56 PM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ ਰਾਮਪੁਰਾ ਫੂਲ ਮਾਊਂਟ ਲਿਟਰਾ ਜ਼ੀ ਸਕੂਲ ਰਾਮਪੁਰਾ ਵਿਖੇ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਲਈ ਇੰਟਰ ਹਾਊਸ ਨਿਊਜ਼ ਰੀਡਿੰਗ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਸਕੂਲ ਦੇ ਸਾਰੇ ਹਾਊਸਾਂ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਤੇ ਆਤਮਵਿਸ਼ਵਾਸ ਨਾਲ ਭਾਗ ਲਿਆ। ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਰਾਸ਼ਟਰੀ, ਅੰਤਰਰਾਸ਼ਟਰੀ, ਖੇਡਾਂ ਤੇ ਹੋਰ ਅਹਿਮ ਵਿਸ਼ਿਆਂ ਨਾਲ ਸਬੰਧਤ ਖ਼ਬਰਾਂ ਨੂੰ ਸਪੱਸ਼ਟ ਉਚਾਰਨ, ਪ੍ਰਭਾਵਸ਼ਾਲੀ ਅੰਦਾਜ਼ ਤੇ ਪੂਰੇ ਆਤਮਵਿਸ਼ਵਾਸ ਨਾਲ ਪੇਸ਼ ਕੀਤਾ। ਵਿਦਿਆਰਥੀਆਂ ਦੀ ਪੇਸ਼ਕਾਰੀ ਨੇ ਉਨ੍ਹਾਂ ਦੀ ਭਾਸ਼ਾਈ ਮੁਹਾਰਤ ਤੇ ਮੌਜੂਦਾ ਘਟਨਾਵਾਂ ਪ੍ਰਤੀ ਜਾਗਰੂਕਤਾ ਦਾ ਪ੍ਰਗਟਾਵਾ ਕੀਤਾ। ਮੁਕਾਬਲੇ ਵਿਚ ਆਈਨਸਟਾਈਨ ਹਾਊਸ ਨੇ ਪਹਿਲਾ, ਗਾਂਧੀ ਹਾਊਸ ਨੇ ਦੂਜਾ ਤੇ ਦਾ ਵਿੰਚੀ ਹਾਊਸ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਸਕੂਲ ਦੇ ਪ੍ਰਧਾਨ ਗਗਨ ਬਾਂਸਲ, ਜਨਰਲ ਸਕੱਤਰ ਨਮਿਤਾ ਬਾਂਸਲ ਤੇ ਸਕੂਲ ਦੀ ਪ੍ਰਿੰਸੀਪਲ ਗੀਤਾ ਪਿੱਲਏ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਸਾਰੇ ਭਾਗੀਦਾਰਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਅੰਦਰ ਆਤਮਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਭਾਸ਼ਾ ਦੇ ਹੁਨਰ, ਆਮ ਗਿਆਨ ਤੇ ਮੰਚ ’ਤੇ ਆਪਣੀ ਗੱਲ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕਰਨ ਦੀ ਯੋਗਤਾ ਨੂੰ ਨਿਖਾਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।